Amrita Pritam ਅੰਮ੍ਰਿਤਾ ਪ੍ਰੀਤਮ
Amrita Pritam (31 August-31 October 2005) was Punjabi writer, poet, novelist, story-writer and prose-writer. She wrote more than 100 books in Punjabi. Her books have been translated in many Indian and foreign languages. She got Shitya Academy Award for 'Sunehure' in 1956 and Jnanpith Award 'Kaghaz Te Canvas' in 1982.
ਅੰਮ੍ਰਿਤਾ ਪ੍ਰੀਤਮ (੩੧ ਅਗਸਤ ੧੯੧੯ - ੩੧ ਅਕਤੂਬਰ ੨੦੦੫) ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸਨ। ਉਨ੍ਹਾਂ ਨੇ ਕਵਿਤਾ, ਨਾਵਲ, ਜੀਵਨੀ, ਨਿਬੰਧ ਆਦਿ ਵਿਧਾਵਾਂ ਵਿੱਚ ੧੦੦ ਤੋਂ ਵੱਧ ਕਿਤਾਬਾਂ ਲਿਖੀਆਂ ਹਨ। ਇਨ੍ਹਾਂ ਵਿੱਚ ਪੰਜਾਬੀ ਲੋਕ ਗੀਤਾਂ ਦਾ ਇੱਕ ਸੰਗ੍ਰਿਹ ਅਤੇ ਇੱਕ ਆਤਮਕਥਾ ਵੀ ਹੈ। ਉਸਦੀਆਂ ਕਿਤਾਬਾਂ ਨੂੰ ਕਈ ਭਾਰਤੀ ਅਤੇ ਵਿਦੇਸ਼ੀ ਭਾਸ਼ਾਵਾਂ ਵਿੱਚ ਅਨੁਵਾਦ ਵੀ ਕੀਤਾ ਗਿਆ ਹੈ।ਅੰਮ੍ਰਿਤਾ ਪ੍ਰੀਤਮ ਨੂੰ ੧੯੫੬ ਵਿੱਚ ਸੁਨੇਹੁੜੇ, ਕਾਵਿ ਸੰਗ੍ਰਹਿ 'ਤੇ ਸਾਹਿਤ ਅਕਾਦਮੀ ਪੁਰਸਕਾਰ ਮਿਲਿਆ। ੧੯੫੮ ਵਿੱਚ ਭਾਸ਼ਾ ਵਿਭਾਗ ਪੰਜਾਬ ਵੱਲੋਂ ਸਨਮਾਨ ਮਿਲਿਆ, ਸਾਹਿਤ ਕਲਾ ਪ੍ਰੀਸ਼ਦ ਦਿੱਲੀ ਵੱਲੋਂ ੧੯੭੪ ਵਿੱਚ ਇਨਾਮ ਦਿੱਤਾ ਗਿਆ। ਕੰਨੜ ਸਾਹਿਤ ਸੰਮੇਲਨ ੧੯੭੮ ਵਿੱਚ ਇਨਾਮ ਮਿਲਿਆ। ੧੯੮੨ ਵਿੱਚ ਉਨ੍ਹਾਂ ਨੂੰ ਕਾਗਜ਼ ਤੇ ਕੈਨਵਸ ਕਾਵਿ-ਸੰਗ੍ਰਹਿ 'ਤੇ ਗਿਆਨਪੀਠ ਅਵਾਰਡ ਦਿੱਤਾ ਗਿਆ। ਅੰਮ੍ਰਿਤਾ ਪ੍ਰੀਤਮ ਨੇ ਆਪਣੀਆਂ ਰਚਨਾਵਾਂ ਵਿੱਚ ਫਿਰਕੂ ਫਸਾਦਾਂ, ਸਰਮਾਏਦਾਰੀ ਸ਼ੋਸ਼ਣ ਦੇ ਖ਼ਿਲਾਫ਼ ਵੀ ਆਵਾਜ਼ ਬੁਲੰਦ ਕੀਤੀ।