Sant Ravidas Ji
ਸੰਤ ਰਵਿਦਾਸ ਜੀ

ਰਵਿਦਾਸ ਜੀ ਨੂੰ ਗੁਰੂ ਰਵੀਦਾਸ, ਭਗਤ ਰਵਿਦਾਸ ਜੀ, ਸੰਤ ਰਵੀਦਾਸ, ਰੈਦਾਸ, ਰੋਹੀਦਾਸ ਅਤੇ ਰੂਹੀਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਹੈ । ਉਹ ਪੰਦਰਵੀਂ ਸਦੀ ਵਿਚ ਹੋਏ । ਉਨ੍ਹਾਂ ਦੀ ਰਚਨਾ ਦਾ ਭਗਤੀ ਵਿਚਾਰਧਾਰਾ ਉਤੇ ਡੂੰਘਾ ਪ੍ਰਭਾਵ ਪਿਆ । ਉਹ ਇਕ ਸਮਾਜ ਸੁਧਾਰਕ, ਮਾਨਵਵਾਦੀ, ਧਾਰਮਿਕ ਮਨੁੱਖ, ਚਿੰਤਕ ਅਤੇ ਮਹਾਨ ਕਵੀ ਸਨ । ਉਨ੍ਹਾਂ ਦਾ ਸੰਬੰਧ ਦੁਨਿਆਵੀ ਤੌਰ ਤੇ ਕੁਟਬਾਂਢਲਾ ਚਮਾਰ ਜਾਤੀ ਨਾਲ ਸੀ । ਉਨ੍ਹਾਂ ਦੇ ੪੦ ਸ਼ਬਦ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਹਨ । ਇਸ ਤੋਂ ਇਲਾਵਾ ਵੀ ਉਨ੍ਹਾਂ ਦੀ ਕਾਫੀ ਰਚਨਾ ਮਿਲਦੀ ਹੈ । ਉਨ੍ਹਾਂ ਦੀ ਰਚਨਾ ਰੱਬ, ਗੁਰੂ, ਬ੍ਰਹਮੰਡ ਅਤੇ ਕੁਦਰਤ ਨਾਲ ਪ੍ਰੇਮ ਦਾ ਸੁਨੇਹਾ ਦਿੰਦੀ ਹੋਈ ਮਨੁੱਖ ਦੀ ਭਲਾਈ ਤੇ ਜੋਰ ਦਿੰਦੀ ਹੈ ।

ਸ਼ਬਦ ਭਗਤ ਰਵਿਦਾਸ ਜੀ

  • ਊਚੇ ਮੰਦਰ ਸਾਲ ਰਸੋਈ
  • ਐਸੀ ਲਾਲ ਤੁਝ ਬਿਨੁ ਕਉਨੁ ਕਰੈ
  • ਸਹ ਕੀ ਸਾਰ ਸੁਹਾਗਨਿ ਜਾਨੈ
  • ਸਤਜੁਗਿ ਸਤੁ ਤੇਤਾ ਜਗੀ
  • ਸੰਤ ਤੁਝੀ ਤਨੁ ਸੰਗਤਿ ਪ੍ਰਾਨ
  • ਸੁਖ ਸਾਗਰੁ ਸੁਰਤਰ ਚਿੰਤਾਮਨਿ ਕਾਮਧੇਨੁ
  • ਸੁਖ ਸਾਗਰੁ ਸੁਰਿਤਰ ਚਿੰਤਾਮਨਿ
  • ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ
  • ਹਰਿ ਹਰਿ ਹਰਿ ਹਰਿ ਹਰਿ ਹਰਿ ਹਰੇ
  • ਹਰਿ ਜਪਤ ਤੇਊ ਜਨਾ ਪਦਮ ਕਵਲਾਸ
  • ਕਹਾ ਭਇਓ ਜਉ ਤਨੁ ਭਇਓ ਛਿਨੁ ਛਿਨੁ
  • ਕੂਪੁ ਭਰਿਓ ਜੈਸੇ ਦਾਦਿਰਾ
  • ਖਟੁ ਕਰਮ ਕੁਲ ਸੰਜੁਗਤੁ ਹੈ
  • ਘਟ ਅਵਘਟ ਡੂਗਰ ਘਣਾ
  • ਚਮਰਟਾ ਗਾਂਠਿ ਨ ਜਨਈ
  • ਚਿਤ ਸਿਮਰਨੁ ਕਰਉ ਨੈਨ ਅਵਿਲੋਕਨੋ
  • ਜਉ ਹਮ ਬਾਂਧੇ ਮੋਹ ਫਾਸ
  • ਜਉ ਤੁਮ ਗਿਰਿਵਰ ਤਉ ਹਮ ਮੋਰਾ
  • ਜਬ ਹਮ ਹੋਤੇ ਤਬ ਤੂ ਨਾਹੀ ਅਬ ਤੂਹੀ ਮੈ ਨਾਹੀ
  • ਜਲ ਕੀ ਭੀਤਿ ਪਵਨ ਕਾ ਥੰਭਾ
  • ਜਿਹੁ ਕੁਲ ਸਾਧੁ ਬੈਸਨੌ ਹੋਇ
  • ਜੇ ਓਹੁ ਅਠਸਠਿ ਤੀਰਥਿ ਨ੍ਹਾਵੈ
  • ਜੋ ਦਿਨ ਆਵਹਿ ਸੋ ਦਿਨ ਜਾਹੀ
  • ਤੁਝਹਿ ਸੁਝੰਤਾ ਕਛੂ ਨਾਹਿ
  • ਤੁਮ ਚੰਦਨ ਹਮ ਇਰੰਡ ਬਾਪੁਰੇ
  • ਤੋਹੀ ਮੋਹੀ ਮੋਹੀ ਤੋਹੀ ਅੰਤਰੁ ਕੈਸਾ
  • ਦਾਰਿਦੁ ਦੇਖਿ ਸਭ ਕੋ ਹਸੈ
  • ਦੁਲਭ ਜਨਮੁ ਪੁੰਨ ਫਲ ਪਾਇਓ
  • ਦੂਧੁ ਤ ਬਛਰੈ ਥਨਹੁ ਬਿਟਾਰਿਓ
  • ਨਾਗਰ ਜਨਾਂ ਮੇਰੀ ਜਾਤਿ ਬਿਖਿਆਤ ਚੰਮਾਰੰ
  • ਨਾਥ ਕਛੂਅ ਨ ਜਾਨਉ
  • ਨਾਮੁ ਤੇਰੋ ਆਰਤੀ ਮਜਨੁ ਮੁਰਾਰੇ
  • ਪੜੀਐ ਗੁਨੀਐ ਨਾਮੁ ਸਭੁ ਸੁਨੀਐ
  • ਬਿਨੁ ਦੇਖੇ ਉਪਜੈ ਨਹੀ ਆਸਾ
  • ਬੇਗਮ ਪੁਰਾ ਸਹਰ ਕੋ ਨਾਉ
  • ਮ੍ਰਿਗ ਮੀਨ ਭ੍ਰਿੰਗ ਪਤੰਗ ਕੁੰਚਰ
  • ਮਾਟੀ ਕੋ ਪੁਤਰਾ ਕੈਸੇ ਨਚਤੁ ਹੈ
  • ਮਿਲਤ ਪਿਆਰੋ ਪ੍ਰਾਨ ਨਾਥੁ
  • ਮੁਕੰਦ ਮੁਕੰਦ ਜਪਹੁ ਸੰਸਾਰ
  • ਮੇਰੀ ਸੰਗਤਿ ਪੋਚ ਸੋਚ ਦਿਨੁ ਰਾਤੀ