Guru Gobind Singh Ji
ਗੁਰੂ ਗੋਬਿੰਦ ਸਿੰਘ ਜੀ

ਗੁਰੂ ਗੋਬਿੰਦ ਸਿੰਘ ਜੀ (੨੨ ਦਿਸੰਬਰ ੧੬੬੬-੭ ਅਕਤੂਬਰ ੧੭੦੮) ਸਿੱਖਾਂ ਦੇ ਦਸਵੇਂ ਗੁਰੂ ਸਨ । ਉਨ੍ਹਾਂ ਦਾ ਜਨਮ ਪਟਨਾ ਸਾਹਿਬ ਵਿਖੇ ਗੁਰੂ ਤੇਗ ਬਹਾਦੁਰ ਜੀ ਦੇ ਘਰ ਹੋਇਆ । ਉਨ੍ਹਾਂ ਦੇ ਮਾਤਾ ਜੀ ਦਾ ਨਾਂ ਮਾਤਾ ਗੁਜਰੀ ਜੀ ਸੀ । ਉਨ੍ਹਾਂ ਨੇ ਸੰਨ ੧੬੯੯ ਦੀ ਵਿਸਾਖੀ ਵਾਲੇ ਦਿਨ ਖਾਲਸਾ ਪੰਥ ਦੀ ਸਿਰਜਨਾ ਕੀਤੀ । ਉਹ ਉੱਚ ਕੋਟੀ ਦੇ ਕਵੀ ਸਨ ਅਤੇ ੫੨ ਹੋਰ ਕਵੀ ਉਨ੍ਹਾਂ ਦੇ ਦਰਬਾਰ ਦੀ ਸ਼ੋਭਾ ਵਧਾਉਂਦੇ ਸਨ । ਉਨ੍ਹਾਂ ਦੀਆਂ ਲਿਖਤਾਂ ਸੰਬੰਧੀ ਵਿਦਵਾਨਾਂ ਵਿੱਚ ਮਤਭੇਦ ਹਨ । ਕਈ ਵਿਦਵਾਨਾਂ ਦਾ ਵਿਚਾਰ ਹੈ ਕਿ ਉਨ੍ਹਾਂ ਦੀਆਂ ਆਪਣੀਆਂ ਅਤੇ ਹੋਰ ਕਵੀਆਂ ਦੀਆਂ ਰਚਨਾਵਾਂ ਆਨੰਦਪੁਰ ਸਾਹਿਬ ਛੱਡਣ ਵੇਲੇ ਸਰਸਾ ਨਦੀ ਵਿੱਚ ਰੁੜ੍ਹ ਗਈਆਂ ਸਨ । ਕਈ ਹੋਰ ਵਿਦਵਾਨਾਂ ਦਾ ਵਿਚਾਰ ਹੈ ਕਿ ਉਨ੍ਹਾਂ ਦੀਆਂ ਰਚਨਾਵਾਂ ਹੋਰ ਗ੍ਰੰਥਾਂ ਵਿੱਚ ਮਿਲਦੀਆਂ ਹਨ ।

Poetry Gobind Singh Ji

ਗੁਰੂ ਗੋਬਿੰਦ ਸਿੰਘ ਜੀ ਦੀਆਂ ਰਚਨਾਵਾਂ

  • ਅਤ੍ਰ ਕੇ ਚਲੱਯਾ ਛਿਤ ਛਤ੍ਰ ਕੇ ਧਰੱਯਾ
  • ਆਦਿ ਅਨੰਤ ਅਗਾਧ ਅਦ੍ਵੈਖ ਸੁ ਭੂਤ ਭਵਿੱਖ ਭਵਾਨ ਅਭੈ ਹੈ
  • ਇਕ ਬਿਨ ਦੂਸਰ ਸੋ ਨ ਚਿਨਾਰ
  • ਸਿਧਿ ਕੋ ਸਰੂਪ ਹੈਂ ਕਿ ਬੁਧਿ ਕੋ ਬਿਭੂਤਿ ਹੈਂ
  • ਸੁਣ ਕੈ ਸੱਦੁ ਮਾਹੀ ਦਾ ਮੇਹੀਂ, ਪਾਣੀ ਘਾਹੁ ਮੁਤੋ ਨੇ
  • ਸੇਵ ਕਰੀ ਇਨ ਹੀ ਕੀ ਭਾਵਤ ਅਉਰ ਕੀ ਸੇਵ ਸੁਹਾਤ ਨ ਜੀਕੋ
  • ਸੋ ਕਿਮ ਮਾਨਸ ਰੂਪ ਕਹਾਏ
  • ਕਹਾ ਭਯੋ ਜੋ ਦੋਉ ਲੋਚਨ ਮੂੰਦ ਕੈ ਬੈਠਿ ਰਹਿਓ ਬਕ ਧਿਆਨ ਲਗਾਇਓ
  • ਕਾਹੂ ਲੈ ਪਾਹਨ ਪੂਜ ਧਰਯੋ ਸਿਰ ਕਾਹੂ ਲੈ ਲਿੰਗ ਗਰੇ ਲਟਕਾਇਓ
  • ਕਾਹੇ ਕਉ ਪੂਜਤ ਪਾਹਨ ਕਉ ਕਛੁ ਪਾਹਨ ਮੈ ਪਰਮੇਸੁਰ ਨਾਹੀ
  • ਕਾਮ ਨ ਕ੍ਰੋਧ ਨ ਲੋਭ ਨ ਮੋਹ ਨ ਰੋਗ ਨ ਸੋਗ ਨ ਭੋਗ ਨ ਭੈ ਹੈ
  • ਕੀਟ ਪਤੰਗ ਕੁਰੰਗ ਭੁਜੰਗਮ ਭੂਤ ਭਵਿੱਖ ਭਵਾਨ ਬਨਾਏ
  • ਕੂਕਤ ਫਿਰਤ ਕੇਤੇ ਰੋਵਤ ਮਰਤ ਕੇਤੇ
  • ਕੇਤੇ ਇੰਦ੍ਰ ਦੁਆਰ ਕੇਤੇ ਬ੍ਰਹਮਾ ਮੁਖਚਾਰ
  • ਕੇਵਲ ਕਾਲ ਈ ਕਰਤਾਰ
  • ਕੋਊ ਭਇਓ ਮੁੰਡੀਆ ਸੰਨਿਆਸੀ ਕੋਊ ਜੋਗੀ ਭਇਓ
  • ਛੀਰ ਕੈਸੀ ਛੀਰਾਵਧ ਛਾਛ ਕੈਸੀ
  • ਜੱਛ ਭੁਜੰਗ ਸੁ ਦਾਨਵ ਦੇਵ ਅਭੇਵ ਤੁਮੈ ਸਭ ਹੀ ਕਰ ਧਿਆਵੈ
  • ਜਾਗਤਿ ਜੋਤ ਜਪੈ ਨਿਸ ਬਾਸੁਰ ਏਕ ਬਿਨਾ ਮਨ ਨੈਕ ਨ ਆਨੈ
  • ਜੁੱਧ ਜਿਤੇ ਇਨ ਹੀ ਕੇ ਪ੍ਰਸਾਦਿ ਇਨ ਹੀ ਕੇ ਪ੍ਰਸਾਦਿ ਸੁ ਦਾਨ ਕਰੇ
  • ਜੈਸੇ ਏਕ ਆਗ ਤੇ ਕਨੂਕਾ ਕੋਟਿ ਆਗ ਉਠੈ
  • ਤੀਰਥ ਕੋਟ ਕੀਏ ਇਸਨਾਨ ਦੀਏ ਬਹੁ ਦਾਨ ਮਹਾ ਬ੍ਰਤ ਧਾਰੇ
  • ਤੇਜ ਹੂੰ ਕੋ ਤਰੁ ਹੈਂ ਕਿ ਰਾਜਸੀ ਕੋ ਸਰੁ ਹੈਂ
  • ਦਾਹਤ ਹੈ ਦੁਖ ਦੋਖਨ ਕੌ ਦਲ ਦੁੱਜਨ ਕੇ ਪਲ ਮੈ ਦਲ ਡਾਰੈ
  • ਦੀਨਿਨ ਕੀ ਪ੍ਰਤਿਪਾਲ ਕਰੈ ਨਿਤ ਸੰਤ ਉਬਾਰ ਗਨੀਮਨ ਗਾਰੈ
  • ਦੇਹੁਰਾ ਮਸੀਤ ਸੋਈ ਪੂਜਾ ਔ ਨਿਵਾਜ ਓਈ
  • ਦੇਵ ਦੇਵਤਾਨ ਕੌ ਸੁਰੇਸ ਦਾਨਵਾਨ ਕੌ ਮਹੇਸ ਗੰਗ ਧਾਨ ਕੌ
  • ਨਾਚਤ ਫਿਰਤ ਮੋਰ ਬਾਦਰ ਕਰਤ ਘੋਰ
  • ਨਾਰਦ ਸੇ ਚਤੁਰਾਨਨ ਸੇ ਰੁਮਨਾਰਿਖ ਸੇ ਸਭ ਹੂੰ ਮਿਲਿ ਗਾਇਓ
  • ਨਿਰੰਜਨ ਪ੍ਰਬੀਨ ਹੈਂ ਕਿ ਸੇਵਕ ਅਧੀਨ ਹੈਂ ਕਟੱਯਾ ਜਮ ਜਾਲ ਕੇ
  • ਪ੍ਰਭਜੂ ਤੋਕਹਿ ਲਾਜ ਹਮਾਰੀ
  • ਪ੍ਰਾਨੀ ਪਰਮ ਪੁਰਖ ਪਖ ਲਾਗੋ
  • ਪੂਰਨ ਅਵਤਾਰ ਨਿਰਾਧਾਰ ਹੈ ਨ ਪਾਰਾਵਾਰ ਪਾਈਐ
  • ਪੂਰਬੀ ਨ ਪਾਰ ਪਾਵੈਂ ਹਿੰਗੁਲਾ ਹਿਮਾਲੈ ਧਿਆਵੈਂ
  • ਫਟਕ ਸੀ ਕੈਲਾਸ ਕਮਾਂਊਗੜ੍ਹ ਕਾਂਸੀਪੁਰ
  • ਫਰਾਂਸੀ ਫਿਰੰਗੀ ਫਰਾਂਸੀਸ ਕੇ ਦੁਰੰਗੀ
  • ਬੰਗ ਕੇ ਬੰਗਾਲੀ ਫਿਰਹੰਗ ਕੇ ਫਿਰੰਗਾਵਾਲੀ
  • ਬਿਨ ਹਰਿ ਨਾਮ ਨ ਬਾਚਨ ਪੈ ਹੈ
  • ਬਿਨ ਕਰਤਾਰ ਨ ਕਿਰਤਮ ਮਾਨੋ
  • ਬਿਸ੍ਵ ਕੋ ਭਰਨ ਹੈਂ ਕਿ ਅਪਦਾ ਕੋ ਹਰਨ ਹੈਂ
  • ਬੇਦ ਪੁਰਾਨ ਕਤੇਬ ਕੁਰਾਨ ਅਭੇਦ ਨ੍ਰਿਪਾਨ ਸਭੈ ਪਚ ਹਾਰੇ
  • ਮਿਤ੍ਰ ਪਿਆਰੇ ਨੂੰ ਹਾਲ ਮੁਰੀਦਾਂ ਦਾ ਕਹਿਣਾ
  • ਰੂਪ ਕੋ ਨਿਵਾਸ ਹੈਂ ਕਿ ਬੁਧਿ ਕੋ ਪ੍ਰਕਾਸ ਹੈਂ
  • ਰੇ ਮਨ ਐਸੋ ਕਰਿ ਸੰਨਿਆਸਾ
  • ਰੇ ਮਨ ਇਹਿ ਬਿਧਿ ਜੋਗੁ ਕਮਾਓ
  • ਰੋਗਨ ਤੇ ਅਰ ਸੋਗਨ ਤੇ ਜਲ ਜੋਗਨ ਤੇ ਬਹੁ ਭਾਂਤਿ ਬਚਾਵੈ