Sant Ravidas Ji ਸੰਤ ਰਵਿਦਾਸ ਜੀ

ਰਵਿਦਾਸ ਜੀ ਨੂੰ ਗੁਰੂ ਰਵੀਦਾਸ, ਭਗਤ ਰਵਿਦਾਸ ਜੀ, ਸੰਤ ਰਵੀਦਾਸ, ਰੈਦਾਸ, ਰੋਹੀਦਾਸ ਅਤੇ ਰੂਹੀਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਹੈ । ਉਹ ਪੰਦਰਵੀਂ ਸਦੀ ਵਿਚ ਹੋਏ । ਉਨ੍ਹਾਂ ਦੀ ਰਚਨਾ ਦਾ ਭਗਤੀ ਵਿਚਾਰਧਾਰਾ ਉਤੇ ਡੂੰਘਾ ਪ੍ਰਭਾਵ ਪਿਆ । ਉਹ ਇਕ ਸਮਾਜ ਸੁਧਾਰਕ, ਮਾਨਵਵਾਦੀ, ਧਾਰਮਿਕ ਮਨੁੱਖ, ਚਿੰਤਕ ਅਤੇ ਮਹਾਨ ਕਵੀ ਸਨ । ਉਨ੍ਹਾਂ ਦਾ ਸੰਬੰਧ ਦੁਨਿਆਵੀ ਤੌਰ ਤੇ ਕੁਟਬਾਂਢਲਾ ਚਮਾਰ ਜਾਤੀ ਨਾਲ ਸੀ । ਉਨ੍ਹਾਂ ਦੇ ੪੦ ਸ਼ਬਦ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿਚ ਦਰਜ ਹਨ । ਇਸ ਤੋਂ ਇਲਾਵਾ ਵੀ ਉਨ੍ਹਾਂ ਦੀ ਕਾਫੀ ਰਚਨਾ ਮਿਲਦੀ ਹੈ । ਉਨ੍ਹਾਂ ਦੀ ਰਚਨਾ ਰੱਬ, ਗੁਰੂ, ਬ੍ਰਹਮੰਡ ਅਤੇ ਕੁਦਰਤ ਨਾਲ ਪ੍ਰੇਮ ਦਾ ਸੁਨੇਹਾ ਦਿੰਦੀ ਹੋਈ ਮਨੁੱਖ ਦੀ ਭਲਾਈ ਤੇ ਜੋਰ ਦਿੰਦੀ ਹੈ ।

ਸੰਤ ਰਵਿਦਾਸ ਜੀ ਕਵੀ

ਸ਼ਬਦ ਭਗਤ ਰਵਿਦਾਸ ਜੀ

ਪਦ ਗੁਰੂ/ਭਗਤ ਰਵਿਦਾਸ ਜੀ