Guru Har Rai Sahib Ji
ਗੁਰੂ ਹਰਿ ਰਾਇ ਸਾਹਿਬ ਜੀ

Guru Har Rai Sahib Ji (16 January 1630–6 October 1661), was the 7th Guru of the Sikhs. He was born to Nihal Kaur and Baba Gurditta at Kiratpur Sahib. He married to Mata Kishan Kaur. They had two children, Ram Rai and Har Krishan. He had a large army of sikh soldiers. He guided the sikhs for 17 years. He was very pious and kind hearted.
ਗੁਰੂ ਹਰਿ ਰਾਇ ਸਾਹਿਬ ਜੀ (16 ਜਨਵਰੀ 1630-6 ਅਕਤੂਬਰ 1661), ਦਾ ਜਨਮ ਬਾਬਾ ਗੁਰਦਿੱਤਾ ਜੀ ਦੇ ਗ੍ਰਹਿ ਵਿਖੇ ਮਾਤਾ ਨਿਹਾਲ ਕੌਰ ਜੀ ਦੀ ਕੁੱਖੋਂ ਕੀਰਤਪੁਰ ਸਾਹਿਬ ਵਿਖੇ ਹੋਇਆ। ਆਪ ਜੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪੋਤਰੇ ਸਨ। ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਆਪਣੇ ਜੋਤੀ ਜੋਤਿ ਸਮਾਉਣ ਤੋਂ ਦੋ ਸਾਲ ਪਹਿਲੇ 1642 ਈ: ਨੂੰ ਉਨ੍ਹਾਂ ਨੂੰ ਗੁਰਗੱਦੀ ਉੱਤੇ ਬਿਰਾਜਮਾਨ ਕਰ ਦਿੱਤਾ ਸੀ। ਉਹ ਬਚਪਨ ਤੋਂ ਹੀ ਸੰਤ-ਸੁਭਾਅ ਅਤੇ ਪਰਮੇਸ਼ਰ ਦੀ ਭਜਨ ਬੰਦਗੀ ਵਿੱਚ ਲੱਗੇ ਰਹਿਣ ਵਾਲੇ ਸਤਿ-ਸੰਤੋਖ ਦੀ ਮੂਰਤ, ਕੋਮਲ ਸੁਭਾਅ ਅਤੇ ਸ਼ਾਂਤ ਰਹਿਣ ਵਾਲੇ ਸਨ। 1644 ਈ: ਵਿੱਚ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਜੋਤੀ-ਜੋਤਿ ਸਮਾਉਣ ਤੋਂ ਪਿੱਛੋਂ ਗੁਰਗੱਦੀ ਦੀ ਪੂਰੀ ਜ਼ਿੰਮੇਵਾਰੀ ਆਪ ਨੇ ਸੰਭਾਲੀ। ਗੁਰੂ ਜੀ ਦੇ ਨਾਲ ਉੱਚ-ਕੋਟੀ ਦੇ 2200 ਸਿੰਘ ਸੂਰਮੇ ਜਵਾਨਾਂ ਦੀ ਇੱਕ ਫੌਜੀ ਟੁਕੜੀ ਨਾਲ ਰਹਿੰਦੀ ਸੀ । 7 ਜੁਲਾਈ ਸੰਨ 1661 ਈ: ਵਿੱਚ ਆਪਣੇ ਛੋਟੇ ਸਪੁੱਤਰ ਸ੍ਰੀ ਗੁਰੂ ਹਰਿ ਕ੍ਰਿਸ਼ਨ ਜੀ ਨੂੰ ਗੁਰਿਆਈ ਸੌਂਪ ਦਿੱਤੀ ।

ਗੁਰੂ ਹਰਿ ਰਾਇ ਸਾਹਿਬ ਜੀ ਸੰਬੰਧੀ ਕਵਿਤਾਵਾਂ