Kafian : Guru Nanak Dev Ji
ਕਾਫ਼ੀਆਂ : ਗੁਰੂ ਨਾਨਕ ਦੇਵ ਜੀ
ਰਾਗ ਆਸਾ
1. ਜੈਸੇ ਗੋਇਲਿ ਗੋਇਲੀ ਤੈਸੇ ਸੰਸਾਰਾ
ਜੈਸੇ ਗੋਇਲਿ ਗੋਇਲੀ ਤੈਸੇ ਸੰਸਾਰਾ ॥
ਕੂੜੁ ਕਮਾਵਹਿ ਆਦਮੀ ਬਾਂਧਹਿ ਘਰ ਬਾਰਾ ॥੧॥
ਜਾਗਹੁ ਜਾਗਹੁ ਸੂਤਿਹੋ ਚਲਿਆ ਵਣਜਾਰਾ ॥੧॥ਰਹਾਉ॥
ਨੀਤ ਨੀਤ ਘਰ ਬਾਂਧੀਅਹਿ ਜੇ ਰਹਣਾ ਹੋਈ ॥
ਪਿੰਡੁ ਪਵੈ ਜੀਉ ਚਲਸੀ ਜੇ ਜਾਣੈ ਕੋਈ ॥੨॥
ਓਹੀ ਓਹੀ ਕਿਆ ਕਰਹੁ ਹੈ ਹੋਸੀ ਸੋਈ ॥
ਤੁਮ ਰੋਵਹੁਗੇ ਓਸ ਨੋ ਤੁਮ ਕਉ ਕਉਣੁ ਰੋਈ ॥੩॥
ਧੰਧਾ ਪਿਟਿਹੁ ਭਾਈਹੋ ਤੁਮ ਕੂੜੁ ਕਮਾਵਹੁ ॥
ਓਹੁ ਨ ਸੁਣਈ ਕਤ ਹੀ ਤੁਮ ਲੋਕ ਸੁਣਾਵਹੁ ॥੪॥
ਜਿਸ ਤੇ ਸੁਤਾ ਨਾਨਕਾ ਜਾਗਾਏ ਸੋਈ ॥
ਜੇ ਘਰੁ ਬੂਝੈ ਆਪਣਾ ਤਾਂ ਨੀਦ ਨ ਹੋਈ ॥੫॥
ਜੇ ਚਲਦਾ ਲੈ ਚਲਿਆ ਕਿਛੁ ਸੰਪੈ ਨਾਲੇ ॥
ਤਾ ਧਨੁ ਸੰਚਹੁ ਦੇਖਿ ਕੈ ਬੂਝਹੁ ਬੀਚਾਰੇ ॥੬॥
ਵਣਜੁ ਕਰਹੁ ਮਖਸੂਦੁ ਲੈਹੁ ਮਤ ਪਛੋਤਾਵਹੁ ॥
ਅਉਗਣ ਛੋਡਹੁ ਗੁਣ ਕਰਹੁ ਐਸੇ ਤਤੁ ਪਰਾਵਹੁ ॥੭॥
ਧਰਮੁ ਭੂਮਿ ਸਤੁ ਬੀਜੁ ਕਰਿ ਐਸੀ ਕਿਰਸ ਕਮਾਵਹੁ ॥
ਤਾਂ ਵਾਪਾਰੀ ਜਾਣੀਅਹੁ ਲਾਹਾ ਲੈ ਜਾਵਹੁ ॥੮॥
ਕਰਮੁ ਹੋਵੈ ਸਤਿਗੁਰੁ ਮਿਲੈ ਬੂਝੈ ਬੀਚਾਰਾ ॥
ਨਾਮੁ ਵਖਾਣੈ ਸੁਣੇ ਨਾਮੁ ਨਾਮੇ ਬਿਉਹਾਰਾ ॥੯॥
ਜਿਉ ਲਾਹਾ ਤੋਟਾ ਤਿਵੈ ਵਾਟ ਚਲਦੀ ਆਈ ॥
ਜੋ ਤਿਸੁ ਭਾਵੈ ਨਾਨਕਾ ਸਾਈ ਵਡਿਆਈ ॥੧੦॥੧੩॥੪੧੮॥
ਗੋਇਲ=ਗਵਾਲਾ, ਬਾਂਧਹਿ=ਬੰਨ੍ਹਦੇ ਹਨ, ਸੂਤਿਹੋ=ਗ਼ਾਫ਼ਿਲ ਹੋਏ
ਪ੍ਰਾਣੀ, ਕਤ ਹੀ=ਕਿਸੇ ਹਾਲਤ ਵਿਚ ਭੀ, ਸੰਪੈ=ਧਨ, ਮਖਸੂਦੁ=
ਲਾਭ, ਸਤੁ=ਉੱਚਾ ਆਚਰਨ, ਕਿਰਸ=ਕਿਰਸਾਣੀ,ਵਾਹੀ, ਤੋਟਾ=
ਘਾਟਾ, ਲਾਹਾ=ਲਾਭ, ਵਾਟ=ਰਸਤਾ)
2. ਚਾਰੇ ਕੁੰਡਾ ਢੂਢੀਆ ਕੋ ਨੀਮ੍ਹ੍ਹੀ ਮੈਡਾ
ਚਾਰੇ ਕੁੰਡਾ ਢੂਢੀਆ ਕੋ ਨੀਮ੍ਹ੍ਹੀ ਮੈਡਾ ॥
ਜੇ ਤੁਧੁ ਭਾਵੈ ਸਾਹਿਬਾ ਤੂ ਮੈ ਹਉ ਤੈਡਾ ॥੧॥
ਦਰੁ ਬੀਭਾ ਮੈ ਨੀਮ੍ਹਿ ਕੋ ਕੈ ਕਰੀ ਸਲਾਮੁ ॥
ਹਿਕੋ ਮੈਡਾ ਤੂ ਧਣੀ ਸਾਚਾ ਮੁਖਿ ਨਾਮੁ ॥੧॥ਰਹਾਉ॥
ਸਿਧਾ ਸੇਵਨਿ ਸਿਧ ਪੀਰ ਮਾਗਹਿ ਰਿਧਿ ਸਿਧਿ ॥
ਮੈ ਇਕੁ ਨਾਮੁ ਨ ਵੀਸਰੈ ਸਾਚੇ ਗੁਰ ਬੁਧਿ ॥੨॥
ਜੋਗੀ ਭੋਗੀ ਕਾਪੜੀ ਕਿਆ ਭਵਹਿ ਦਿਸੰਤਰ ॥
ਗੁਰ ਕਾ ਸਬਦੁ ਨ ਚੀਨ੍ਹ੍ਹਹੀ ਤਤੁ ਸਾਰੁ ਨਿਰੰਤਰ ॥੩॥
ਪੰਡਿਤ ਪਾਧੇ ਜੋਇਸੀ ਨਿਤ ਪੜ੍ਹਹਿ ਪੁਰਾਣਾ ॥
ਅੰਤਰਿ ਵਸਤੁ ਨ ਜਾਣਨ੍ਹ੍ਹੀ ਘਟਿ ਬ੍ਰਹਮੁ ਲੁਕਾਣਾ ॥੪॥
ਇਕਿ ਤਪਸੀ ਬਨ ਮਹਿ ਤਪੁ ਕਰਹਿ ਨਿਤ ਤੀਰਥ ਵਾਸਾ ॥
ਆਪੁ ਨ ਚੀਨਹਿ ਤਾਮਸੀ ਕਾਹੇ ਭਏ ਉਦਾਸਾ ॥੫॥
ਇਕਿ ਬਿੰਦੁ ਜਤਨ ਕਰਿ ਰਾਖਦੇ ਸੇ ਜਤੀ ਕਹਾਵਹਿ ॥
ਬਿਨੁ ਗੁਰ ਸਬਦ ਨ ਛੂਟਹੀ ਭ੍ਰਮਿ ਆਵਹਿ ਜਾਵਹਿ ॥੬॥
ਇਕਿ ਗਿਰਹੀ ਸੇਵਕ ਸਾਧਿਕਾ ਗੁਰਮਤੀ ਲਾਗੇ ॥
ਨਾਮੁ ਦਾਨੁ ਇਸਨਾਨੁ ਦ੍ਰਿੜੁ ਹਰਿ ਭਗਤਿ ਸੁ ਜਾਗੇ ॥੭॥
ਗੁਰ ਤੇ ਦਰੁ ਘਰੁ ਜਾਣੀਐ ਸੋ ਜਾਇ ਸਿਞਾਣੈ ॥
ਨਾਨਕ ਨਾਮੁ ਨ ਵੀਸਰੈ ਸਾਚੇ ਮਨੁ ਮਾਨੈ ॥੮॥੧੪॥੪੧੮॥
ਧਣੀ=ਮਾਲਕ,ਸਾਚਾ=ਸਦਾ-ਥਿਰ, ਭੋਗੀ=ਭੋਗਾਂ ਵਿਚ ਪਰਵਿਰਤ
ਰਹਿਣ ਵਾਲੇ, ਕਾਪੜੀ=ਲੀਰਾਂ ਦੇ ਬਸਤ੍ਰ ਪਹਿਨਣ ਵਾਲੇ ਫ਼ਕੀਰ,
ਨ ਚੀਨਹੀ=ਨਹੀਂ ਖੋਜਦੇ, ਪਾਧੇ=ਪੜ੍ਹਾਣ ਵਾਲੇ, ਜੋਇਸੀ=ਜੋਤਿਸ਼ੀ,
ਤਾਮਸੀ=ਕ੍ਰੋਧੀ, ਤਮਸ=ਹਨੇਰਾ, ਉਦਾਸਾ=ਤਿਆਗੀ, ਬਿੰਦੁ=ਵੀਰਜ,
ਮਾਨੈ=ਗਿੱਝ ਜਾਂਦਾ ਹੈ)
3. ਮਨਸਾ ਮਨਹਿ ਸਮਾਇਲੇ ਭਉਜਲੁ ਸਚਿ ਤਰਣਾ
ਮਨਸਾ ਮਨਹਿ ਸਮਾਇਲੇ ਭਉਜਲੁ ਸਚਿ ਤਰਣਾ ॥
ਆਦਿ ਜੁਗਾਦਿ ਦਇਆਲੁ ਤੂ ਠਾਕੁਰ ਤੇਰੀ ਸਰਣਾ ॥੧॥
ਤੂ ਦਾਤੌ ਹਮ ਜਾਚਿਕਾ ਹਰਿ ਦਰਸਨੁ ਦੀਜੈ ॥
ਗੁਰਮੁਖਿ ਨਾਮੁ ਧਿਆਈਐ ਮਨ ਮੰਦਰੁ ਭੀਜੈ ॥੧॥ਰਹਾਉ॥
ਕੂੜਾ ਲਾਲਚੁ ਛੋਡੀਐ ਤਉ ਸਾਚੁ ਪਛਾਣੈ ॥
ਗੁਰ ਕੈ ਸਬਦਿ ਸਮਾਈਐ ਪਰਮਾਰਥੁ ਜਾਣੈ ॥੨॥
ਇਹੁ ਮਨੁ ਰਾਜਾ ਲੋਭੀਆ ਲੁਭਤਉ ਲੋਭਾਈ ॥
ਗੁਰਮੁਖਿ ਲੋਭੁ ਨਿਵਾਰੀਐ ਹਰਿ ਸਿਉ ਬਣਿ ਆਈ ॥੩॥
ਕਲਰਿ ਖੇਤੀ ਬੀਜੀਐ ਕਿਉ ਲਾਹਾ ਪਾਵੈ ॥
ਮਨਮੁਖੁ ਸਚਿ ਨ ਭੀਜਈ ਕੂੜੁ ਕੂੜਿ ਗਡਾਵੈ ॥੪॥
ਲਾਲਚੁ ਛੋਡਹੁ ਅੰਧਿਹੋ ਲਾਲਚਿ ਦੁਖੁ ਭਾਰੀ ॥
ਸਾਚੌ ਸਾਹਿਬੁ ਮਨਿ ਵਸੈ ਹਉਮੈ ਬਿਖੁ ਮਾਰੀ ॥੫॥
ਦੁਬਿਧਾ ਛੋਡਿ ਕੁਵਾਟੜੀ ਮੂਸਹੁਗੇ ਭਾਈ ॥
ਅਹਿਨਿਸਿ ਨਾਮੁ ਸਲਾਹੀਐ ਸਤਿਗੁਰ ਸਰਣਾਈ ॥੬॥
ਮਨਮੁਖ ਪਥਰੁ ਸੈਲੁ ਹੈ ਧ੍ਰਿਗੁ ਜੀਵਣੁ ਫੀਕਾ ॥
ਜਲ ਮਹਿ ਕੇਤਾ ਰਾਖੀਐ ਅਭ ਅੰਤਰਿ ਸੂਕਾ ॥੭॥
ਹਰਿ ਕਾ ਨਾਮੁ ਨਿਧਾਨੁ ਹੈ ਪੂਰੈ ਗੁਰਿ ਦੀਆ ॥
ਨਾਨਕ ਨਾਮੁ ਨ ਵੀਸਰੈ ਮਥਿ ਅੰਮ੍ਰਿਤੁ ਪੀਆ ॥੮॥੧੫॥੪੧੯॥
ਮੰਗਤੇ, ਲੁਭਤਉ=ਲੋਭ ਵਿਚ ਫਸਿਆ ਹੋਇਆ, ਨਿਵਾਰੀਐ=
ਦੂਰ ਕੀਤਾ ਜਾ ਸਕਦਾ ਹੈ, ਗਡਾਵੈ=ਰਲ ਜਾਂਦਾ ਹੈ, ਕੁਵਾਟੜੀ=
ਭੈੜੀ ਵਾਟ,ਮਾੜਾ ਰਾਹ, ਮੂਸਹੁਗੇ=ਲੁੱਟੇ ਜਾਵੋਗੇ, ਅਹਿ=ਦਿਨ,
ਨਿਸਿ=ਰਾਤ, ਸੈਲੁ=ਚਟਾਨ, ਧ੍ਰਿਗੁ=ਫਿਟਕਾਰ-ਜੋਗ, ਅਭ ਅੰਤਰਿ=
ਅੰਦਰੋਂ, ਨਿਧਾਨੁ=ਖ਼ਜ਼ਾਨਾ, ਮਥਿ=ਰਿੜਕ ਕੇ)
4. ਚਲੇ ਚਲਣਹਾਰ ਵਾਟ ਵਟਾਇਆ
ਚਲੇ ਚਲਣਹਾਰ ਵਾਟ ਵਟਾਇਆ ॥
ਧੰਧੁ ਪਿਟੇ ਸੰਸਾਰੁ ਸਚੁ ਨ ਭਾਇਆ ॥੧॥
ਕਿਆ ਭਵੀਐ ਕਿਆ ਢੂਢੀਐ ਗੁਰ ਸਬਦਿ ਦਿਖਾਇਆ ॥
ਮਮਤਾ ਮੋਹੁ ਵਿਸਰਜਿਆ ਅਪਨੈ ਘਰਿ ਆਇਆ ॥੧॥ਰਹਾਉ॥
ਸਚਿ ਮਿਲੈ ਸਚਿਆਰੁ ਕੂੜਿ ਨ ਪਾਈਐ ॥
ਸਚੇ ਸਿਉ ਚਿਤੁ ਲਾਇ ਬਹੁੜਿ ਨ ਆਈਐ ॥੨॥
ਮੋਇਆ ਕਉ ਕਿਆ ਰੋਵਹੁ ਰੋਇ ਨ ਜਾਣਹੂ ॥
ਰੋਵਹੁ ਸਚੁ ਸਲਾਹਿ ਹੁਕਮੁ ਪਛਾਣਹੂ ॥੩॥
ਹੁਕਮੀ ਵਜਹੁ ਲਿਖਾਇ ਆਇਆ ਜਾਣੀਐ ॥
ਲਾਹਾ ਪਲੈ ਪਾਇ ਹੁਕਮੁ ਸਿਞਾਣੀਐ ॥੪॥
ਹੁਕਮੀ ਪੈਧਾ ਜਾਇ ਦਰਗਹ ਭਾਣੀਐ ॥
ਹੁਕਮੇ ਹੀ ਸਿਰਿ ਮਾਰ ਬੰਦਿ ਰਬਾਣੀਐ ॥੫॥
ਲਾਹਾ ਸਚੁ ਨਿਆਉ ਮਨਿ ਵਸਾਈਐ ॥
ਲਿਖਿਆ ਪਲੈ ਪਾਇ ਗਰਬੁ ਵਞਾਈਐ ॥੬॥
ਮਨਮੁਖੀਆ ਸਿਰਿ ਮਾਰ ਵਾਦਿ ਖਪਾਈਐ ॥
ਠਗਿ ਮੁਠੀ ਕੂੜਿਆਰ ਬੰਨ੍ਹਿ ਚਲਾਈਐ ॥੭॥
ਸਾਹਿਬੁ ਰਿਦੈ ਵਸਾਇ ਨ ਪਛੋਤਾਵਹੀ ॥
ਗੁਨਹਾਂ ਬਖਸਣਹਾਰੁ ਸਬਦੁ ਕਮਾਵਹੀ ॥੮॥
ਨਾਨਕੁ ਮੰਗੈ ਸਚੁ ਗੁਰਮੁਖਿ ਘਾਲੀਐ ॥
ਮੈ ਤੁਝ ਬਿਨੁ ਅਵਰੁ ਨ ਕੋਇ ਨਦਰਿ ਨਿਹਾਲੀਐ ॥੯॥੧੬॥੪੧੯॥
ਵਿਸਰਜਿਆ=ਦੂਰ ਕੀਤਾ, ਰੋਵਹੁ=ਵੈਰਾਗ ਵਿਚ ਆਓ,
ਵਜਹੁ=ਤਨਖ਼ਾਹ, ਪੈਧਾ ਜਾਇ=ਸਰੋਪਾ ਲੈ ਕੇ ਜਾਂਦਾ ਹੈ,
ਬੰਦ=ਕੈਦ ਵਿਚ, ਵਞਾਈਐ=ਦੂਰ ਕਰੀਏ, ਵਾਦਿ=ਝਗੜੇ
ਵਿਚ, ਮੁਠੀ=ਲੁੱਟੀ ਜਾਂਦੀ ਹੈ, ਨਿਹਾਲੀਐ=ਵੇਖ)
5. ਕਿਆ ਜੰਗਲੁ ਢੂਢੀ ਜਾਇ
ਕਿਆ ਜੰਗਲੁ ਢੂਢੀ ਜਾਇ ਮੈ ਘਰਿ ਬਨੁ ਹਰੀਆਵਲਾ ॥
ਸਚਿ ਟਿਕੈ ਘਰਿ ਆਇ ਸਬਦਿ ਉਤਾਵਲਾ ॥੧॥
ਜਹ ਦੇਖਾ ਤਹ ਸੋਇ ਅਵਰੁ ਨ ਜਾਣੀਐ ॥
ਗੁਰ ਕੀ ਕਾਰ ਕਮਾਇ ਮਹਲੁ ਪਛਾਣੀਐ ॥੧॥ਰਹਾਉ॥
ਆਪਿ ਮਿਲਾਵੈ ਸਚੁ ਤਾ ਮਨਿ ਭਾਵਈ ॥
ਚਲੈ ਸਦਾ ਰਜਾਇ ਅੰਕਿ ਸਮਾਵਈ ॥੨॥
ਸਚਾ ਸਾਹਿਬੁ ਮਨਿ ਵਸੈ ਵਸਿਆ ਮਨਿ ਸੋਈ ॥
ਆਪੇ ਦੇ ਵਡਿਆਈਆ ਦੇ ਤੋਟਿ ਨ ਹੋਈ ॥੩॥
ਅਬੇ ਤਬੇ ਕੀ ਚਾਕਰੀ ਕਿਉ ਦਰਗਹ ਪਾਵੈ ॥
ਪਥਰ ਕੀ ਬੇੜੀ ਜੇ ਚੜੈ ਭਰ ਨਾਲਿ ਬੁਡਾਵੈ ॥੪॥
ਆਪਨੜਾ ਮਨੁ ਵੇਚੀਐ ਸਿਰੁ ਦੀਜੈ ਨਾਲੇ ॥
ਗੁਰਮੁਖਿ ਵਸਤੁ ਪਛਾਣੀਐ ਅਪਨਾ ਘਰੁ ਭਾਲੇ ॥੫॥
ਜੰਮਣ ਮਰਣਾ ਆਖੀਐ ਤਿਨਿ ਕਰਤੈ ਕੀਆ ॥
ਆਪੁ ਗਵਾਇਆ ਮਰਿ ਰਹੇ ਫਿਰਿ ਮਰਣੁ ਨ ਥੀਆ ॥੬॥
ਸਾਈ ਕਾਰ ਕਮਾਵਣੀ ਧੁਰ ਕੀ ਫੁਰਮਾਈ ॥
ਜੇ ਮਨੁ ਸਤਿਗੁਰ ਦੇ ਮਿਲੈ ਕਿਨਿ ਕੀਮਤਿ ਪਾਈ ॥੭॥
ਰਤਨਾ ਪਾਰਖੁ ਸੋ ਧਣੀ ਤਿਨਿ ਕੀਮਤਿ ਪਾਈ ॥
ਨਾਨਕ ਸਾਹਿਬੁ ਮਨਿ ਵਸੈ ਸਚੀ ਵਡਿਆਈ ॥੮॥੧੭॥੪੨੦॥
ਅਬੇ ਤਬੇ ਕੀ=ਧਿਰ ਧਿਰ ਦੀ, ਚਾਕਰੀ=ਖ਼ੁਸ਼ਾਮਦ, ਭਰਨਾਲਿ=
ਸਮੁੰਦਰ ਵਿਚ, ਨਾਲੇ ਪਾਰਖੁ=ਪਰਖ ਕਰਨ ਵਾਲਾ,ਜੌਹਰੀ,
ਧਣੀ=ਮਾਲਕ,ਪ੍ਰਭੂ)
6. ਜਿਨ੍ਹ੍ਹੀ ਨਾਮੁ ਵਿਸਾਰਿਆ
ਜਿਨ੍ਹ੍ਹੀ ਨਾਮੁ ਵਿਸਾਰਿਆ ਦੂਜੈ ਭਰਮਿ ਭੁਲਾਈ ॥
ਮੂਲੁ ਛੋਡਿ ਡਾਲੀ ਲਗੇ ਕਿਆ ਪਾਵਹਿ ਛਾਈ ॥੧॥
ਬਿਨੁ ਨਾਵੈ ਕਿਉ ਛੂਟੀਐ ਜੇ ਜਾਣੈ ਕੋਈ ॥
ਗੁਰਮੁਖਿ ਹੋਇ ਤ ਛੂਟੀਐ ਮਨਮੁਖਿ ਪਤਿ ਖੋਈ ॥੧॥ਰਹਾਉ॥
ਜਿਨ੍ਹ੍ਹੀ ਏਕੋ ਸੇਵਿਆ ਪੂਰੀ ਮਤਿ ਭਾਈ ॥
ਆਦਿ ਜੁਗਾਦਿ ਨਿਰੰਜਨਾ ਜਨ ਹਰਿ ਸਰਣਾਈ ॥੨॥
ਸਾਹਿਬੁ ਮੇਰਾ ਏਕੁ ਹੈ ਅਵਰੁ ਨਹੀ ਭਾਈ ॥
ਕਿਰਪਾ ਤੇ ਸੁਖੁ ਪਾਇਆ ਸਾਚੇ ਪਰਥਾਈ ॥੩॥
ਗੁਰ ਬਿਨੁ ਕਿਨੈ ਨ ਪਾਇਓ ਕੇਤੀ ਕਹੈ ਕਹਾਏ ॥
ਆਪਿ ਦਿਖਾਵੈ ਵਾਟੜੀਂ ਸਚੀ ਭਗਤਿ ਦ੍ਰਿੜਾਏ ॥੪॥
ਮਨਮੁਖੁ ਜੇ ਸਮਝਾਈਐ ਭੀ ਉਝੜਿ ਜਾਏ ॥
ਬਿਨੁ ਹਰਿ ਨਾਮ ਨ ਛੂਟਸੀ ਮਰਿ ਨਰਕ ਸਮਾਏ ॥੫॥
ਜਨਮਿ ਮਰੈ ਭਰਮਾਈਐ ਹਰਿ ਨਾਮੁ ਨ ਲੇਵੈ ॥
ਤਾ ਕੀ ਕੀਮਤਿ ਨਾ ਪਵੈ ਬਿਨੁ ਗੁਰ ਕੀ ਸੇਵੈ ॥੬॥
ਜੇਹੀ ਸੇਵ ਕਰਾਈਐ ਕਰਣੀ ਭੀ ਸਾਈ ॥
ਆਪਿ ਕਰੇ ਕਿਸੁ ਆਖੀਐ ਵੇਖੈ ਵਡਿਆਈ ॥੭॥
ਗੁਰ ਕੀ ਸੇਵਾ ਸੋ ਕਰੇ ਜਿਸੁ ਆਪਿ ਕਰਾਏ ॥
ਨਾਨਕ ਸਿਰੁ ਦੇ ਛੂਟੀਐ ਦਰਗਹ ਪਤਿ ਪਾਏ ॥੮॥੧੮॥੪੨੦॥
ਮਾਇਆ ਦੇ ਪਸਾਰੇ ਵਿਚ, ਛਾਈ=ਸੁਆਹ, ਕੇਤੀ=ਬਥੇਰੀ ਲੋਕਾਈ,
ਵਾਟੜੀ=ਸੋਹਣੀ ਵਾਟ)
7. ਰੂੜੋ ਠਾਕੁਰ ਮਾਹਰੋ ਰੂੜੀ ਗੁਰਬਾਣੀ
ਰੂੜੋ ਠਾਕੁਰ ਮਾਹਰੋ ਰੂੜੀ ਗੁਰਬਾਣੀ ॥
ਵਡੈ ਭਾਗਿ ਸਤਿਗੁਰੁ ਮਿਲੈ ਪਾਈਐ ਪਦੁ ਨਿਰਬਾਣੀ ॥੧॥
ਮੈ ਓਲ੍ਹ੍ਹਗੀਆ ਓਲ੍ਹ੍ਹਗੀ ਹਮ ਛੋਰੂ ਥਾਰੇ ॥
ਜਿਉ ਤੂੰ ਰਾਖਹਿ ਤਿਉ ਰਹਾ ਮੁਖਿ ਨਾਮੁ ਹਮਾਰੇ ॥੧॥ਰਹਾਉ॥
ਦਰਸਨ ਕੀ ਪਿਆਸਾ ਘਣੀ ਭਾਣੈ ਮਨਿ ਭਾਈਐ ॥
ਮੇਰੇ ਠਾਕੁਰ ਹਾਥਿ ਵਡਿਆਈਆ ਭਾਣੈ ਪਤਿ ਪਾਈਐ ॥੨॥
ਸਾਚਉ ਦੂਰਿ ਨ ਜਾਣੀਐ ਅੰਤਰਿ ਹੈ ਸੋਈ ॥
ਜਹ ਦੇਖਾ ਤਹ ਰਵਿ ਰਹੇ ਕਿਨਿ ਕੀਮਤਿ ਹੋਈ ॥੩॥
ਆਪਿ ਕਰੇ ਆਪੇ ਹਰੇ ਵੇਖੈ ਵਡਿਆਈ ॥
ਗੁਰਮੁਖਿ ਹੋਇ ਨਿਹਾਲੀਐ ਇਉ ਕੀਮਤਿ ਪਾਈ ॥੪॥
ਜੀਵਦਿਆ ਲਾਹਾ ਮਿਲੈ ਗੁਰ ਕਾਰ ਕਮਾਵੈ ॥
ਪੂਰਬਿ ਹੋਵੈ ਲਿਖਿਆ ਤਾ ਸਤਿਗੁਰੁ ਪਾਵੈ ॥੫॥
ਮਨਮੁਖ ਤੋਟਾ ਨਿਤ ਹੈ ਭਰਮਹਿ ਭਰਮਾਏ ॥
ਮਨਮੁਖੁ ਅੰਧੁ ਨ ਚੇਤਈ ਕਿਉ ਦਰਸਨੁ ਪਾਏ ॥੬॥
ਤਾ ਜਗਿ ਆਇਆ ਜਾਣੀਐ ਸਾਚੈ ਲਿਵ ਲਾਏ ॥
ਗੁਰ ਭੇਟੇ ਪਾਰਸੁ ਭਏ ਜੋਤੀ ਜੋਤਿ ਮਿਲਾਏ ॥੭॥
ਅਹਿਨਿਸਿ ਰਹੈ ਨਿਰਾਲਮੋ ਕਾਰ ਧੁਰ ਕੀ ਕਰਣੀ ॥
ਨਾਨਕ ਨਾਮਿ ਸੰਤੋਖੀਆ ਰਾਤੇ ਹਰਿ ਚਰਣੀ ॥੮॥੧੯॥੪੨੧॥
ਵਾਸਨਾ-ਰਹਿਤ, ਓਲ੍ਹਗੀਆ ਓਲ੍ਹਗੀ=ਲਾਗੀਆਂ ਦਾ ਲਾਗੀ,
ਛੋਰੂ=ਛੋਕਰੇ,ਛੋਟੇ ਸੇਵਕ, ਰਵਿ ਰਹੇ=ਵਿਆਪਕ, ਲਾਹਾ=ਲਾਭ,
ਤੋਟਾ=ਘਾਟਾ, ਅਹਿ=ਦਿਨ, ਨਿਸਿ=ਰਾਤ, ਨਿਰਾਲਮੋ=ਨਿਰਲੇਪ)
8. ਕੇਤਾ ਆਖਣੁ ਆਖੀਐ
ਕੇਤਾ ਆਖਣੁ ਆਖੀਐ ਤਾ ਕੇ ਅੰਤ ਨ ਜਾਣਾ ॥
ਮੈ ਨਿਧਰਿਆ ਧਰ ਏਕ ਤੂੰ ਮੈ ਤਾਣੁ ਸਤਾਣਾ ॥੧॥
ਨਾਨਕ ਕੀ ਅਰਦਾਸਿ ਹੈ ਸਚ ਨਾਮਿ ਸੁਹੇਲਾ ॥
ਆਪੁ ਗਇਆ ਸੋਝੀ ਪਈ ਗੁਰ ਸਬਦੀ ਮੇਲਾ ॥੧॥ਰਹਾਉ॥
ਹਉਮੈ ਗਰਬੁ ਗਵਾਈਐ ਪਾਈਐ ਵੀਚਾਰੁ ॥
ਸਾਹਿਬ ਸਿਉ ਮਨੁ ਮਾਨਿਆ ਦੇ ਸਾਚੁ ਅਧਾਰੁ ॥੨॥
ਅਹਿਨਿਸਿ ਨਾਮਿ ਸੰਤੋਖੀਆ ਸੇਵਾ ਸਚੁ ਸਾਈ ॥
ਤਾ ਕਉ ਬਿਘਨੁ ਨ ਲਾਗਈ ਚਾਲੈ ਹੁਕਮਿ ਰਜਾਈ ॥੩॥
ਹੁਕਮਿ ਰਜਾਈ ਜੋ ਚਲੈ ਸੋ ਪਵੈ ਖਜਾਨੈ ॥
ਖੋਟੇ ਠਵਰ ਨ ਪਾਇਨੀ ਰਲੇ ਜੂਠਾਨੈ ॥੪॥
ਨਿਤ ਨਿਤ ਖਰਾ ਸਮਾਲੀਐ ਸਚੁ ਸਉਦਾ ਪਾਈਐ ॥
ਖੋਟੇ ਨਦਰਿ ਨ ਆਵਨੀ ਲੇ ਅਗਨਿ ਜਲਾਈਐ ॥੫॥
ਜਿਨੀ ਆਤਮੁ ਚੀਨਿਆ ਪਰਮਾਤਮੁ ਸੋਈ ॥
ਏਕੋ ਅੰਮ੍ਰਿਤ ਬਿਰਖੁ ਹੈ ਫਲੁ ਅੰਮ੍ਰਿਤੁ ਹੋਈ ॥੬॥
ਅੰਮ੍ਰਿਤ ਫਲੁ ਜਿਨੀ ਚਾਖਿਆ ਸਚਿ ਰਹੇ ਅਘਾਈ ॥
ਤਿੰਨਾ ਭਰਮੁ ਨ ਭੇਦੁ ਹੈ ਹਰਿ ਰਸਨ ਰਸਾਈ ॥੭॥
ਹੁਕਮਿ ਸੰਜੋਗੀ ਆਇਆ ਚਲੁ ਸਦਾ ਰਜਾਈ ॥
ਅਉਗਣਿਆਰੇ ਕਉ ਗੁਣੁ ਨਾਨਕੈ ਸਚੁ ਮਿਲੈ ਵਡਾਈ ॥੮॥੨੦॥੪੨੧॥
ਸੁਹੇਲਾ=ਸੁਖੀ, ਅਹਿ=ਦਿਨ, ਨਿਸਿ=ਰਾਤ, ਸਾਈ=ਉਹੀ, ਠਵਰ=ਠੌਰ,
ਥਾਂ, ਸਮਾਲੀਐ=ਚੇਤੇ ਰੱਖੀਏ, ਚੀਨਿਆ=ਪਛਾਣਿਆ, ਸੋਈ=ਉਹੀ ਬੰਦੇ,
ਅਘਾਈ=ਰੱਜੇ, ਰਸਨ=ਜੀਭ)
9. ਮਨੁ ਰਾਤਉ ਹਰਿ ਨਾਇ ਸਚੁ ਵਖਾਣਿਆ
ਮਨੁ ਰਾਤਉ ਹਰਿ ਨਾਇ ਸਚੁ ਵਖਾਣਿਆ ॥
ਲੋਕਾ ਦਾ ਕਿਆ ਜਾਇ ਜਾ ਤੁਧੁ ਭਾਣਿਆ ॥੧॥
ਜਉ ਲਗੁ ਜੀਉ ਪਰਾਣ ਸਚੁ ਧਿਆਈਐ ॥
ਲਾਹਾ ਹਰਿ ਗੁਣ ਗਾਇ ਮਿਲੈ ਸੁਖੁ ਪਾਈਐ ॥੧॥ਰਹਾਉ॥
ਸਚੀ ਤੇਰੀ ਕਾਰ ਦੇਹਿ ਦਇਆਲ ਤੂੰ ॥
ਹਉ ਜੀਵਾ ਤੁਧੁ ਸਾਲਾਹਿ ਮੈ ਟੇਕ ਅਧਾਰੁ ਤੂੰ ॥੨॥
ਦਰਿ ਸੇਵਕੁ ਦਰਵਾਨੁ ਦਰਦੁ ਤੂੰ ਜਾਣਹੀ ॥
ਭਗਤਿ ਤੇਰੀ ਹੈਰਾਨੁ ਦਰਦੁ ਗਵਾਵਹੀ ॥੩॥
ਦਰਗਹ ਨਾਮੁ ਹਦੂਰਿ ਗੁਰਮੁਖਿ ਜਾਣਸੀ ॥
ਵੇਲਾ ਸਚੁ ਪਰਵਾਣੁ ਸਬਦੁ ਪਛਾਣਸੀ ॥੪॥
ਸਤੁ ਸੰਤੋਖੁ ਕਰਿ ਭਾਉ ਤੋਸਾ ਹਰਿ ਨਾਮੁ ਸੇਇ ॥
ਮਨਹੁ ਛੋਡਿ ਵਿਕਾਰ ਸਚਾ ਸਚੁ ਦੇਇ ॥੫॥
ਸਚੇ ਸਚਾ ਨੇਹੁ ਸਚੈ ਲਾਇਆ ॥
ਆਪੇ ਕਰੇ ਨਿਆਉ ਜੋ ਤਿਸੁ ਭਾਇਆ ॥੬॥
ਸਚੇ ਸਚੀ ਦਾਤਿ ਦੇਹਿ ਦਇਆਲੁ ਹੈ ॥
ਤਿਸੁ ਸੇਵੀ ਦਿਨੁ ਰਾਤਿ ਨਾਮੁ ਅਮੋਲੁ ਹੈ ॥੭॥
ਤੂੰ ਉਤਮੁ ਹਉ ਨੀਚੁ ਸੇਵਕੁ ਕਾਂਢੀਆ ॥
ਨਾਨਕ ਨਦਰਿ ਕਰੇਹੁ ਮਿਲੈ ਸਚੁ ਵਾਂਢੀਆ ॥੮॥੨੧॥੪੨੨॥
ਕੇ ਬੈਠਣ ਵਾਲਾ, ਤੋਸਾ=ਰਸਤੇ ਦਾ ਖ਼ਰਚ, ਕਾਂਢੀਆ=
ਅਖਵਾਂਦਾ ਹਾਂ, ਕਰੇਹੁ=ਕਰੋ, ਵਾਂਢੀਆ=ਮੈਨੂੰ ਵਿਛੁੜੇ ਨੂੰ)
10. ਆਵਣ ਜਾਣਾ ਕਿਉ ਰਹੈ
ਆਵਣ ਜਾਣਾ ਕਿਉ ਰਹੈ ਕਿਉ ਮੇਲਾ ਹੋਈ ॥
ਜਨਮ ਮਰਣ ਕਾ ਦੁਖੁ ਘਣੋ ਨਿਤ ਸਹਸਾ ਦੋਈ ॥੧॥
ਬਿਨੁ ਨਾਵੈ ਕਿਆ ਜੀਵਨਾ ਫਿਟੁ ਧ੍ਰਿਗੁ ਚਤੁਰਾਈ ॥
ਸਤਿਗੁਰ ਸਾਧੁ ਨ ਸੇਵਿਆ ਹਰਿ ਭਗਤਿ ਨ ਭਾਈ ॥੧॥ਰਹਾਉ॥
ਆਵਣੁ ਜਾਵਣੁ ਤਉ ਰਹੈ ਪਾਈਐ ਗੁਰੁ ਪੂਰਾ ॥
ਰਾਮ ਨਾਮੁ ਧਨੁ ਰਾਸਿ ਦੇਇ ਬਿਨਸੈ ਭ੍ਰਮੁ ਕੂਰਾ ॥੨॥
ਸੰਤ ਜਨਾ ਕਉ ਮਿਲਿ ਰਹੈ ਧਨੁ ਧਨੁ ਜਸੁ ਗਾਏ ॥
ਆਦਿ ਪੁਰਖੁ ਅਪਰੰਪਰਾ ਗੁਰਮੁਖਿ ਹਰਿ ਪਾਏ ॥੩॥
ਨਟੂਐ ਸਾਂਗੁ ਬਣਾਇਆ ਬਾਜੀ ਸੰਸਾਰਾ ॥
ਖਿਨੁ ਪਲੁ ਬਾਜੀ ਦੇਖੀਐ ਉਝਰਤ ਨਹੀ ਬਾਰਾ ॥੪॥
ਹਉਮੈ ਚਉਪੜਿ ਖੇਲਣਾ ਝੂਠੇ ਅਹੰਕਾਰਾ ॥
ਸਭੁ ਜਗੁ ਹਾਰੈ ਸੋ ਜਿਣੈ ਗੁਰ ਸਬਦੁ ਵੀਚਾਰਾ ॥੫॥
ਜਿਉ ਅੰਧੁਲੈ ਹਥਿ ਟੋਹਣੀ ਹਰਿ ਨਾਮੁ ਹਮਾਰੈ ॥
ਰਾਮ ਨਾਮੁ ਹਰਿ ਟੇਕ ਹੈ ਨਿਸਿ ਦਉਤ ਸਵਾਰੈ ॥੬॥
ਜਿਉ ਤੂੰ ਰਾਖਹਿ ਤਿਉ ਰਹਾ ਹਰਿ ਨਾਮ ਅਧਾਰਾ ॥
ਅੰਤਿ ਸਖਾਈ ਪਾਇਆ ਜਨ ਮੁਕਤਿ ਦੁਆਰਾ ॥੭॥
ਜਨਮ ਮਰਣ ਦੁਖ ਮੇਟਿਆ ਜਪਿ ਨਾਮੁ ਮੁਰਾਰੇ ॥
ਨਾਨਕ ਨਾਮੁ ਨ ਵੀਸਰੈ ਪੂਰਾ ਗੁਰੁ ਤਾਰੇ ॥੮॥੨੨॥੪੨੨॥
ਮੋਹ ਵਿਚ, ਰਾਸਿ=ਸਰਮਾਇਆ,ਪੂੰਜੀ, ਕੂਰਾ=ਝੂਠਾ, ਨਟੂਐ=
ਨਟ ਨੇ,ਮਦਾਰੀ ਨੇ, ਉਝਰਤ=ਉਜੜਦਿਆਂ, ਬਾਰਾ=ਚਿਰ, ਹਉਮੈ
ਚਉਪੜਿ=ਹਉਮੈ ਦਾ ਚਉਪੜ, ਜਿਣੈ=ਜਿੱਤਦਾ ਹੈ, ਟੋਹਣੀ=ਡੰਗੋਰੀ,
ਨਿਸਿ=ਰਾਤ, ਦਉਤ ਸਵਾਰੈ=ਸਵੇਰ ਦੇ ਚਾਨਣ ਵੇਲੇ,ਦਿਨੇ)
ਰਾਗ ਸੂਹੀ
11. ਮਾਣਸ ਜਨਮੁ ਦੁਲੰਭੁ
ਮਾਣਸ ਜਨਮੁ ਦੁਲੰਭੁ ਗੁਰਮੁਖਿ ਪਾਇਆ ॥
ਮਨੁ ਤਨੁ ਹੋਇ ਚੁਲੰਭੁ ਜੇ ਸਤਿਗੁਰ ਭਾਇਆ ॥੧॥
ਚਲੈ ਜਨਮੁ ਸਵਾਰਿ ਵਖਰੁ ਸਚੁ ਲੈ ॥
ਪਤਿ ਪਾਏ ਦਰਬਾਰਿ ਸਤਿਗੁਰ ਸਬਦਿ ਭੈ ॥੧॥ਰਹਾਉ॥
ਮਨਿ ਤਨਿ ਸਚੁ ਸਲਾਹਿ ਸਾਚੇ ਮਨਿ ਭਾਇਆ ॥
ਲਾਲਿ ਰਤਾ ਮਨੁ ਮਾਨਿਆ ਗੁਰੁ ਪੂਰਾ ਪਾਇਆ ॥੨॥
ਹਉ ਜੀਵਾ ਗੁਣ ਸਾਰਿ ਅੰਤਰਿ ਤੂ ਵਸੈ ॥
ਤੂੰ ਵਸਹਿ ਮਨ ਮਾਹਿ ਸਹਜੇ ਰਸਿ ਰਸੈ ॥੩॥
ਮੂਰਖ ਮਨ ਸਮਝਾਇ ਆਖਉ ਕੇਤੜਾ ॥
ਗੁਰਮੁਖਿ ਹਰਿ ਗੁਣ ਗਾਇ ਰੰਗਿ ਰੰਗੇਤੜਾ ॥੪॥
ਨਿਤ ਨਿਤ ਰਿਦੈ ਸਮਾਲਿ ਪ੍ਰੀਤਮੁ ਆਪਣਾ ॥
ਜੇ ਚਲਹਿ ਗੁਣ ਨਾਲਿ ਨਾਹੀ ਦੁਖੁ ਸੰਤਾਪਣਾ ॥੫॥
ਮਨਮੁਖ ਭਰਮਿ ਭੁਲਾਣਾ ਨਾ ਤਿਸੁ ਰੰਗੁ ਹੈ ॥
ਮਰਸੀ ਹੋਇ ਵਿਡਾਣਾ ਮਨਿ ਤਨਿ ਭੰਗੁ ਹੈ ॥੬॥
ਗੁਰ ਕੀ ਕਾਰ ਕਮਾਇ ਲਾਹਾ ਘਰਿ ਆਣਿਆ ॥
ਗੁਰਬਾਣੀ ਨਿਰਬਾਣੁ ਸਬਦਿ ਪਛਾਣਿਆ ॥੭॥
ਇਕ ਨਾਨਕ ਕੀ ਅਰਦਾਸਿ ਜੇ ਤੁਧੁ ਭਾਵਸੀ ॥
ਮੈ ਦੀਜੈ ਨਾਮ ਨਿਵਾਸੁ ਹਰਿ ਗੁਣ ਗਾਵਸੀ ॥੮॥੧॥੩॥੭੫੧॥
ਦਾ ਸੌਦਾ, ਰਤਾ=ਰੰਗਿਆ ਗਿਆ, ਸਾਰਿ=ਸੰਭਾਲ ਕੇ,
ਸਹਜੇ=ਸਹਿਜ ਵਿਚ,ਅਡੋਲ ਆਤਮਕ ਅਵਸਥਾ ਵਿਚ,
ਰੰਗੇਤੜਾ=ਰੰਗਿਆ ਜਾ, ਸੰਤਾਪਣਾ=ਕਲੇਸ਼ ਦੇ ਸਕਣਾ,
ਵਿਡਾਣਾ=ਓਪਰਾ, ਭੰਗੁ=ਤੋਟ,ਵਿਛੋੜਾ, ਨਿਰਬਾਣੁ=
ਵਾਸਨਾ-ਰਹਿਤ ਪ੍ਰਭੂ, ਭਾਵਸੀ=ਚੰਗੀ ਲੱਗੇ, ਗਾਵਸੀ=
ਗਾਵੇਗਾ)
12. ਜਿਉ ਆਰਣਿ ਲੋਹਾ ਪਾਇ
ਜਿਉ ਆਰਣਿ ਲੋਹਾ ਪਾਇ ਭੰਨਿ ਘੜਾਈਐ ॥
ਤਿਉ ਸਾਕਤੁ ਜੋਨੀ ਪਾਇ ਭਵੈ ਭਵਾਈਐ ॥੧॥
ਬਿਨੁ ਬੂਝੇ ਸਭੁ ਦੁਖੁ ਦੁਖੁ ਕਮਾਵਣਾ ॥
ਹਉਮੈ ਆਵੈ ਜਾਇ ਭਰਮਿ ਭੁਲਾਵਣਾ ॥੧॥ਰਹਾਉ॥
ਤੂੰ ਗੁਰਮੁਖਿ ਰਖਣਹਾਰੁ ਹਰਿ ਨਾਮੁ ਧਿਆਈਐ ॥
ਮੇਲਹਿ ਤੁਝਹਿ ਰਜਾਇ ਸਬਦੁ ਕਮਾਈਐ ॥੨॥
ਤੂੰ ਕਰਿ ਕਰਿ ਵੇਖਹਿ ਆਪਿ ਦੇਹਿ ਸੁ ਪਾਈਐ ॥
ਤੂ ਦੇਖਹਿ ਥਾਪਿ ਉਥਾਪਿ ਦਰਿ ਬੀਨਾਈਐ ॥੩॥
ਦੇਹੀ ਹੋਵਗਿ ਖਾਕੁ ਪਵਣੁ ਉਡਾਈਐ ॥
ਇਹੁ ਕਿਥੈ ਘਰੁ ਅਉਤਾਕੁ ਮਹਲੁ ਨ ਪਾਈਐ ॥੪॥
ਦਿਹੁ ਦੀਵੀ ਅੰਧ ਘੋਰੁ ਘਬੁ ਮੁਹਾਈਐ ॥
ਗਰਬਿ ਮੁਸੈ ਘਰੁ ਚੋਰੁ ਕਿਸੁ ਰੂਆਈਐ ॥੫॥
ਗੁਰਮੁਖਿ ਚੋਰੁ ਨ ਲਾਗਿ ਹਰਿ ਨਾਮਿ ਜਗਾਈਐ ॥
ਸਬਦਿ ਨਿਵਾਰੀ ਆਗਿ ਜੋਤਿ ਦੀਪਾਈਐ ॥੬॥
ਲਾਲੁ ਰਤਨੁ ਹਰਿ ਨਾਮੁ ਗੁਰਿ ਸੁਰਤਿ ਬੁਝਾਈਐ ॥
ਸਦਾ ਰਹੈ ਨਿਹਕਾਮੁ ਜੇ ਗੁਰਮਤਿ ਪਾਈਐ ॥੭॥
ਰਾਤਿ ਦਿਹੈ ਹਰਿ ਨਾਉ ਮੰਨਿ ਵਸਾਈਐ ॥
ਨਾਨਕ ਮੇਲਿ ਮਿਲਾਇ ਜੇ ਤੁਧੁ ਭਾਈਐ ॥੮॥੨॥੪॥੭੫੨॥
ਰੱਬ ਨਾਲੋਂ ਟੁੱਟਾ ਹੋਇਆ ਮਨੁੱਖ, ਭਵੈ=ਭਟਕਦਾ ਹੈ, ਥਾਪਿ=
ਰਚ ਕੇ, ਉਥਾਪਿ=ਨਾਸ ਕਰ ਕੇ, ਦਰਿ=ਅੰਦਰ,ਵਿਚ,ਬੀਨਾਈਐ=
ਬੀਨਾਈ,ਨਜ਼ਰ, ਅਉਤਾਕੁ=ਬੈਠਕ, ਘਬੁ=ਘਰ ਦਾ ਮਾਲ, ਮੁਹਾਈਐ=
ਲੁੱਟਿਆ ਜਾਂਦਾ ਹੈ, ਗਰਬਿ=ਅਹੰਕਾਰ ਵਿਚ, ਮੁਸੈ=ਚੁਰਾਂਦਾ ਹੈ)
13. ਮਨਹੁ ਨ ਨਾਮੁ ਵਿਸਾਰਿ
ਮਨਹੁ ਨ ਨਾਮੁ ਵਿਸਾਰਿ ਅਹਿਨਿਸਿ ਧਿਆਈਐ ॥
ਜਿਉ ਰਾਖਹਿ ਕਿਰਪਾ ਧਾਰਿ ਤਿਵੈ ਸੁਖੁ ਪਾਈਐ ॥੧॥
ਮੈ ਅੰਧੁਲੇ ਹਰਿ ਨਾਮੁ ਲਕੁਟੀ ਟੋਹਣੀ ॥
ਰਹਉ ਸਾਹਿਬ ਕੀ ਟੇਕ ਨ ਮੋਹੈ ਮੋਹਣੀ ॥੧॥ਰਹਾਉ॥
ਜਹ ਦੇਖਉ ਤਹ ਨਾਲਿ ਗੁਰਿ ਦੇਖਾਲਿਆ ॥
ਅੰਤਰਿ ਬਾਹਰਿ ਭਾਲਿ ਸਬਦਿ ਨਿਹਾਲਿਆ ॥੨॥
ਸੇਵੀ ਸਤਿਗੁਰ ਭਾਇ ਨਾਮੁ ਨਿਰੰਜਨਾ ॥
ਤੁਧੁ ਭਾਵੈ ਤਿਵੈ ਰਜਾਇ ਭਰਮੁ ਭਉ ਭੰਜਨਾ ॥੩॥
ਜਨਮਤ ਹੀ ਦੁਖੁ ਲਾਗੈ ਮਰਣਾ ਆਇ ਕੈ ॥
ਜਨਮੁ ਮਰਣੁ ਪਰਵਾਣੁ ਹਰਿ ਗੁਣ ਗਾਇ ਕੈ ॥੪॥
ਹਉ ਨਾਹੀ ਤੂ ਹੋਵਹਿ ਤੁਧ ਹੀ ਸਾਜਿਆ ॥
ਆਪੇ ਥਾਪਿ ਉਥਾਪਿ ਸਬਦਿ ਨਿਵਾਜਿਆ ॥੫॥
ਦੇਹੀ ਭਸਮ ਰੁਲਾਇ ਨ ਜਾਪੀ ਕਹ ਗਇਆ ॥
ਆਪੇ ਰਹਿਆ ਸਮਾਇ ਸੋ ਵਿਸਮਾਦੁ ਭਇਆ ॥੬॥
ਤੂੰ ਨਾਹੀ ਪ੍ਰਭ ਦੂਰਿ ਜਾਣਹਿ ਸਭ ਤੂ ਹੈ ॥
ਗੁਰਮੁਖਿ ਵੇਖਿ ਹਦੂਰਿ ਅੰਤਰਿ ਭੀ ਤੂ ਹੈ ॥੭॥
ਮੈ ਦੀਜੈ ਨਾਮ ਨਿਵਾਸੁ ਅੰਤਰਿ ਸਾਂਤਿ ਹੋਇ ॥
ਗੁਣ ਗਾਵੈ ਨਾਨਕ ਦਾਸੁ ਸਤਿਗੁਰੁ ਮਤਿ ਦੇਇ ॥੮॥੩॥੫॥੭੫੨॥
ਟੋਹਣੀ=ਆਸਰਾ ਦੇਣ ਵਾਲੀ ਡੰਗੋਰੀ, ਨਿਹਾਲਿਆ=ਵੇਖ ਲਿਆ ਹੈ,
ਭੰਜਨਾ=ਨਾਸ ਕਰਨ ਵਾਲਾ, ਜਨਮਤ ਹੀ=ਜੰਮਦਿਆਂ ਹੀ, ਨਿਵਾਜਿਆ=
ਆਦਰ-ਮਾਣ ਦਿੱਤਾ, ਵਿਸਮਾਦੁ=ਹੈਰਾਨੀ, ਹਦੂਰਿ=ਅੰਗ-ਸੰਗ)
ਰਾਗ ਮਾਰੂ
14. ਆਵਉ ਵੰਞਉ ਡੁੰਮਣੀ
ਆਵਉ ਵੰਞਉ ਡੁੰਮਣੀ ਕਿਤੀ ਮਿਤ੍ਰ ਕਰੇਉ ॥
ਸਾ ਧਨ ਢੋਈ ਨ ਲਹੈ ਵਾਢੀ ਕਿਉ ਧੀਰੇਉ ॥੧॥
ਮੈਡਾ ਮਨੁ ਰਤਾ ਆਪਨੜੇ ਪਿਰ ਨਾਲਿ ॥
ਹਉ ਘੋਲਿ ਘੁਮਾਈ ਖੰਨੀਐ ਕੀਤੀ ਹਿਕ ਭੋਰੀ ਨਦਰਿ ਨਿਹਾਲਿ ॥੧॥ਰਹਾਉ॥
ਪੇਈਅੜੈ ਡੋਹਾਗਣੀ ਸਾਹੁਰੜੈ ਕਿਉ ਜਾਉ ॥
ਮੈ ਗਲਿ ਅਉਗਣ ਮੁਠੜੀ ਬਿਨੁ ਪਿਰ ਝੂਰਿ ਮਰਾਉ ॥੨॥
ਪੇਈਅੜੈ ਪਿਰੁ ਸੰਮਲਾ ਸਾਹੁਰੜੈ ਘਰਿ ਵਾਸੁ ॥
ਸੁਖਿ ਸਵੰਧਿ ਸੋਹਾਗਣੀ ਪਿਰੁ ਪਾਇਆ ਗੁਣਤਾਸੁ ॥੩॥
ਲੇਫੁ ਨਿਹਾਲੀ ਪਟ ਕੀ ਕਾਪੜੁ ਅੰਗਿ ਬਣਾਇ ॥
ਪਿਰੁ ਮੁਤੀ ਡੋਹਾਗਣੀ ਤਿਨ ਡੁਖੀ ਰੈਣਿ ਵਿਹਾਇ ॥੪॥
ਕਿਤੀ ਚਖਉ ਸਾਡੜੇ ਕਿਤੀ ਵੇਸ ਕਰੇਉ ॥
ਪਿਰ ਬਿਨੁ ਜੋਬਨੁ ਬਾਦਿ ਗਇਅਮੁ ਵਾਢੀ ਝੂਰੇਦੀ ਝੂਰੇਉ ॥੫॥
ਸਚੇ ਸੰਦਾ ਸਦੜਾ ਸੁਣੀਐ ਗੁਰ ਵੀਚਾਰਿ ॥
ਸਚੇ ਸਚਾ ਬੈਹਣਾ ਨਦਰੀ ਨਦਰਿ ਪਿਆਰਿ ॥੬॥
ਗਿਆਨੀ ਅੰਜਨੁ ਸਚ ਕਾ ਡੇਖੈ ਡੇਖਣਹਾਰੁ ॥
ਗੁਰਮੁਖਿ ਬੂਝੈ ਜਾਣੀਐ ਹਉਮੈ ਗਰਬੁ ਨਿਵਾਰਿ ॥੭॥
ਤਉ ਭਾਵਨਿ ਤਉ ਜੇਹੀਆ ਮੂ ਜੇਹੀਆ ਕਿਤੀਆਹ ॥
ਨਾਨਕ ਨਾਹੁ ਨ ਵੀਛੁੜੈ ਤਿਨ ਸਚੈ ਰਤੜੀਆਹ ॥੮॥੧॥੯॥੧੦੧੪॥
ਦੁ-ਚਿੱਤੀ ਹੋ ਕੇ, ਕਿਤੀ=ਕਿਤਨੇ ਹੀ, ਕਰੇਉ=ਮੈਂ ਬਣਾਂਦੀ ਹਾਂ, ਸਾਧਨ=
ਜੀਵ-ਇਸਤ੍ਰੀ, ਢੋਈ=ਆਸਰਾ, ਵਾਢੀ=ਪਰਦੇਸਣ, ਪਿਰ=ਪਤੀ, ਖੰਨੀਐ
ਕੀਤੀ=ਟੋਟੇ ਟੋਟੇ ਹੁੰਦੀ ਹਾਂ, ਹਿਕ=ਇਕ, ਭੋਰੀ=ਰਤਾ ਕੁ ਸਮਾਂ, ਨਦਰਿ=
ਮੇਹਰ ਦੀ ਨਿਗਾਹ ਨਾਲ, ਨਿਹਾਲਿ=ਵੇਖ, ਡੋਹਾਗਣੀ=ਦੁਹਾਗਣ,ਮੰਦੇ ਭਾਗਾਂ
ਵਾਲੀ, ਮੁਠੜੀ=ਮੈਂ ਠੱਗੀ ਗਈ ਹਾਂ, ਝੂਰਿ ਮਰਾਉ=ਝੂਰ ਝੂਰ ਕੇ ਮਰਦੀ ਹਾਂ,
ਸੰਮਲਾ=ਸੰਭਾਲ ਲਵਾਂ, ਸਵੰਧਿ=ਸੌਂਦੀਆਂ ਹਨ, ਗੁਣਤਾਸੁ=ਗੁਣਾਂ ਦਾ ਖ਼ਜ਼ਾਨਾ
ਪ੍ਰਭੂ, ਨਿਹਾਲੀ=ਤੁਲਾਈ, ਕਾਪੜੁ=ਕੱਪੜਾ, ਮੁਤੀ=ਮੁਤੀਆ,ਛੱਡੀਆਂ ਹੋਈਆਂ,
ਬਾਦਿ=ਵਿਅਰਥ, ਗਇਅਮੁ=ਗਿਆ, ਸਦੜਾ=ਪਿਆਰ-ਭਰਿਆ ਸੁਨੇਹਾ, ਅੰਜਨੁ=
ਸੁਰਮਾ, ਨਿਵਾਰਿ=ਦੂਰ ਕਰ ਕੇ, ਭਾਵਨਿ=ਜੋ ਪਸੰਦ ਆ ਜਾਂਦੀਆਂ ਹਨ, ਨਾਹੁ=
ਨਾਥ,ਖਸਮ-ਪ੍ਰਭੂ, ਤਿਨ=ਉਹਨਾਂ ਤੋਂ)
15. ਨਾ ਭੈਣਾ ਭਰਜਾਈਆ
ਨਾ ਭੈਣਾ ਭਰਜਾਈਆ ਨਾ ਸੇ ਸਸੁੜੀਆਹ ॥
ਸਚਾ ਸਾਕੁ ਨ ਤੁਟਈ ਗੁਰੁ ਮੇਲੇ ਸਹੀਆਹ ॥੧॥
ਬਲਿਹਾਰੀ ਗੁਰ ਆਪਣੇ ਸਦ ਬਲਿਹਾਰੈ ਜਾਉ ॥
ਗੁਰ ਬਿਨੁ ਏਤਾ ਭਵਿ ਥਕੀ ਗੁਰਿ ਪਿਰੁ ਮੇਲਿਮੁ ਦਿਤਮੁ ਮਿਲਾਇ ॥੧॥ਰਹਾਉ॥
ਫੁਫੀ ਨਾਨੀ ਮਾਸੀਆ ਦੇਰ ਜੇਠਾਨੜੀਆਹ ॥
ਆਵਨਿ ਵੰਞਨਿ ਨਾ ਰਹਨਿ ਪੂਰ ਭਰੇ ਪਹੀਆਹ ॥੨॥
ਮਾਮੇ ਤੈ ਮਾਮਾਣੀਆ ਭਾਇਰ ਬਾਪ ਨ ਮਾਉ ॥
ਸਾਥ ਲਡੇ ਤਿਨ ਨਾਠੀਆ ਭੀੜ ਘਣੀ ਦਰੀਆਉ ॥੩॥
ਸਾਚਉ ਰੰਗਿ ਰੰਗਾਵਲੋ ਸਖੀ ਹਮਾਰੋ ਕੰਤੁ ॥
ਸਚਿ ਵਿਛੋੜਾ ਨਾ ਥੀਐ ਸੋ ਸਹੁ ਰੰਗਿ ਰਵੰਤੁ ॥੪॥
ਸਭੇ ਰੁਤੀ ਚੰਗੀਆ ਜਿਤੁ ਸਚੇ ਸਿਉ ਨੇਹੁ ॥
ਸਾ ਧਨ ਕੰਤੁ ਪਛਾਣਿਆ ਸੁਖਿ ਸੁਤੀ ਨਿਸਿ ਡੇਹੁ ॥੫॥
ਪਤਣਿ ਕੂਕੇ ਪਾਤਣੀ ਵੰਞਹੁ ਧ੍ਰੁਕਿ ਵਿਲਾੜਿ ॥
ਪਾਰਿ ਪਵੰਦੜੇ ਡਿਠੁ ਮੈ ਸਤਿਗੁਰ ਬੋਹਿਥਿ ਚਾੜਿ ॥੬॥
ਹਿਕਨੀ ਲਦਿਆ ਹਿਕਿ ਲਦਿ ਗਏ ਹਿਕਿ ਭਾਰੇ ਭਰ ਨਾਲਿ ॥
ਜਿਨੀ ਸਚੁ ਵਣੰਜਿਆ ਸੇ ਸਚੇ ਪ੍ਰਭ ਨਾਲਿ ॥੭॥
ਨਾ ਹਮ ਚੰਗੇ ਆਖੀਅਹ ਬੁਰਾ ਨ ਦਿਸੈ ਕੋਇ ॥
ਨਾਨਕ ਹਉਮੈ ਮਾਰੀਐ ਸਚੇ ਜੇਹੜਾ ਸੋਇ ॥੮॥੨॥੧੦॥੧੦੧੫॥
ਦਿਰਾਣੀਆਂ, ਵੰਞਨਿ=ਚਲੀਆਂ ਜਾਂਦੀਆਂ ਹਨ, ਪੂਰ=ਬੇੜੀ
ਦੇ ਮੁਸਾਫ਼ਿਰਾਂ ਦੇ ਪੂਰ, ਪਹੀਆਹ=ਮੁਸਾਫ਼ਿਰਾਂ ਦੇ, ਪਹੀ=
ਰਾਹੀ, ਮਾਮਾਣੀਆਂ=ਮਾਮੀਆਂ, ਭਾਇਰ=ਭਰਾ, ਲਡੇ=ਲੱਦ,
ਨਾਠੀ=ਪਰਾਹੁਣਾ,ਘਣੀ=ਬਹੁਤ, ਰਵੰਤ=ਮਿਲਾਂਦਾ ਹੈ,ਮਾਣਦਾ
ਹੈ, ਸਾਧਨ=ਜੀਵ-ਇਸਤ੍ਰੀ, ਨਿਸਿ=ਰਾਤ,ਡੇਹੁ=ਦਿਨ, ਪਾਤਣੀ=
ਮਲਾਹ, ਵੰਞਹੁ=ਲੰਘ ਜਾਓ, ਧ੍ਰੁਕਿ=ਦੌੜ ਕੇ, ਵਿਲਾੜਿ=ਛਾਲ ਮਾਰ
ਕੇ, ਪਵੰਦੜੇ=ਪੈਂਦੇ,ਅੱਪੜੇ, ਬੋਹਿਥਿ=ਜਹਾਜ਼ ਵਿਚ, ਹਿਕਨੀ=ਕਈ
ਜੀਵਾਂ ਨੇ, ਭਰਨਾਲਿ=ਸਮੁੰਦਰ)
16. ਨਾ ਜਾਣਾ ਮੂਰਖੁ ਹੈ ਕੋਈ
ਨਾ ਜਾਣਾ ਮੂਰਖੁ ਹੈ ਕੋਈ ਨਾ ਜਾਣਾ ਸਿਆਣਾ ॥
ਸਦਾ ਸਾਹਿਬ ਕੈ ਰੰਗੇ ਰਾਤਾ ਅਨਦਿਨੁ ਨਾਮੁ ਵਖਾਣਾ ॥੧॥
ਬਾਬਾ ਮੂਰਖੁ ਹਾ ਨਾਵੈ ਬਲਿ ਜਾਉ ॥
ਤੂ ਕਰਤਾ ਤੂ ਦਾਨਾ ਬੀਨਾ ਤੇਰੈ ਨਾਮਿ ਤਰਾਉ ॥੧॥ਰਹਾਉ॥
ਮੂਰਖੁ ਸਿਆਣਾ ਏਕੁ ਹੈ ਏਕ ਜੋਤਿ ਦੁਇ ਨਾਉ ॥
ਮੂਰਖਾ ਸਿਰਿ ਮੂਰਖੁ ਹੈ ਜਿ ਮੰਨੇ ਨਾਹੀ ਨਾਉ ॥੨॥
ਗੁਰ ਦੁਆਰੈ ਨਾਉ ਪਾਈਐ ਬਿਨੁ ਸਤਿਗੁਰ ਪਲੈ ਨ ਪਾਇ ॥
ਸਤਿਗੁਰ ਕੈ ਭਾਣੈ ਮਨਿ ਵਸੈ ਤਾ ਅਹਿਨਿਸਿ ਰਹੈ ਲਿਵ ਲਾਇ ॥੩॥
ਰਾਜੰ ਰੰਗੰ ਰੂਪੰ ਮਾਲੰ ਜੋਬਨੁ ਤੇ ਜੂਆਰੀ ॥
ਹੁਕਮੀ ਬਾਧੇ ਪਾਸੈ ਖੇਲਹਿ ਚਉਪੜਿ ਏਕਾ ਸਾਰੀ ॥੪॥
ਜਗਿ ਚਤੁਰੁ ਸਿਆਣਾ ਭਰਮਿ ਭੁਲਾਣਾ ਨਾਉ ਪੰਡਿਤ ਪੜਹਿ ਗਾਵਾਰੀ ॥
ਨਾਉ ਵਿਸਾਰਹਿ ਬੇਦੁ ਸਮਾਲਹਿ ਬਿਖੁ ਭੂਲੇ ਲੇਖਾਰੀ ॥੫॥
ਕਲਰ ਖੇਤੀ ਤਰਵਰ ਕੰਠੇ ਬਾਗਾ ਪਹਿਰਹਿ ਕਜਲੁ ਝਰੈ ॥
ਏਹੁ ਸੰਸਾਰੁ ਤਿਸੈ ਕੀ ਕੋਠੀ ਜੋ ਪੈਸੈ ਸੋ ਗਰਬਿ ਜਰੈ ॥੬॥
ਰਯਤਿ ਰਾਜੇ ਕਹਾ ਸਬਾਏ ਦੁਹੁ ਅੰਤਰਿ ਸੋ ਜਾਸੀ ॥
ਕਹਤ ਨਾਨਕੁ ਗੁਰ ਸਚੇ ਕੀ ਪਉੜੀ ਰਹਸੀ ਅਲਖੁ ਨਿਵਾਸੀ ॥੭॥੩॥੧੧॥੧੦੧੫॥
ਜਾਣਨ ਵਾਲਾ, ਬੀਨਾ=ਵੇਖਣ ਵਾਲਾ, ਅਹਿ=ਦਿਨ, ਨਿਸਿ=
ਰਾਤ, ਏਕਾ ਸਾਰੀ=ਇਕੋ ਹੀ ਨਰਦ,ਇਕੋ ਮਾਇਆ ਦੀ
ਤ੍ਰਿਸ਼ਨਾ ਦੀ ਨਰਦ, ਕੰਠੇ=ਦਰੀਆ ਦੇ ਕੰਢੇ, ਬਾਗਾ=ਚਿੱਟੇ
ਕਪੜੇ, ਝਰੈ=ਝੜਦਾ ਹੈ, ਜਰੈ=ਸੜਦਾ ਹੈ, ਰਯਤਿ=ਪਰਜਾ,
ਸਬਾਏ=ਸਾਰੇ, ਦੁਹੁ ਅੰਤਰਿ=ਜ਼ਿਮੀ ਆਸਮਾਨ ਦੇ ਅੰਦਰ)