ਦੇਵਾ ਪਾਹਨ ਤਾਰੀਅਲੇ ॥
ਰਾਮ ਕਹਤ ਜਨ ਕਸ ਨ ਤਰੇ ॥1॥ਰਹਾਉ॥
ਤਾਰੀਲੇ ਗਨਿਕਾ ਬਿਨੁ ਰੂਪ ਕੁਬਿਜਾ ਬਿਆਧਿ ਅਜਾਮਲੁ ਤਾਰੀਅਲੇ ॥
ਚਰਨ ਬਧਿਕ ਜਨ ਤੇਊ ਮੁਕਤਿ ਭਏ ॥
ਹਉ ਬਲਿ ਬਲਿ ਜਿਨ ਰਾਮ ਕਹੇ ॥1॥
ਦਾਸੀ ਸੁਤ ਜਨੁ ਬਿਦਰੁ ਸੁਦਾਮਾ ਉਗ੍ਰਸੈਨ ਕਉ ਰਾਜ ਦੀਏ ॥
ਜਪ ਹੀਨ ਤਪ ਹੀਨ ਕੁਲ ਹੀਨ ਕ੍ਰਮ ਹੀਨ ਨਾਮੇ ਕੇ ਸੁਆਮੀ ਤੇਊ ਤਰੇ ॥2॥1॥345॥
ਏਕ ਅਨੇਕ ਬਿਆਪਕ ਪੂਰਕ ਜਤ ਦੇਖਉ ਤਤ ਸੋਈ ॥
ਮਾਇਆ ਚਿਤ੍ਰ ਬਚਿਤ੍ਰ ਬਿਮੋਹਿਤ ਬਿਰਲਾ ਬੂਝੈ ਕੋਈ ॥1॥
ਸਭ ਗੋਬਿੰਦੁ ਹੈ ਸਭ ਗੋਬਿੰਦੁ ਗੋਬਿੰਦ ਬਿਨੁ ਨਹੀ ਕੋਈ ॥
ਸੂਤੁ ਏਕੁ ਮਣਿ ਸਤ ਸਹੰਸ ਜੈਸੇ ਓਤਿ ਪੋਤਿ ਪ੍ਰਭੁ ਸੋਈ ॥1॥ਰਹਾਉ॥
ਜਲ ਤਰੰਗ ਅਰੁ ਫੇਨ ਬੁਦਬੁਦਾ ਜਲ ਤੇ ਭਿੰਨ ਨ ਹੋਈ ॥
ਇਹੁ ਪਰਪੰਚੁ ਪਾਰਬ੍ਰਹਮ ਕੀ ਲੀਲਾ ਬਿਚਰਤ ਆਨ ਨ ਹੋਈ ॥2॥
ਮਿਥਿਆ ਭਰਮੁ ਅਰੁ ਸੁਪਨ ਮਨੋਰਥ ਸਤਿ ਪਦਾਰਥੁ ਜਾਨਿਆ ॥
ਸੁਕ੍ਰਿਤ ਮਨਸਾ ਗੁਰ ਉਪਦੇਸੀ ਜਾਗਤ ਹੀ ਮਨੁ ਮਾਨਿਆ ॥3॥
ਕਹਤ ਨਾਮਦੇਉ ਹਰਿ ਕੀ ਰਚਨਾ ਦੇਖਹੁ ਰਿਦੈ ਬੀਚਾਰੀ ॥
ਘਟ ਘਟ ਅੰਤਰਿ ਸਰਬ ਨਿਰੰਤਰਿ ਕੇਵਲ ਏਕ ਮੁਰਾਰੀ ॥4॥1॥485॥
ਆਨੀਲੇ ਕੁੰਭ ਭਰਾਈਲੇ ਊਦਕ ਠਾਕੁਰ ਕਉ ਇਸਨਾਨ ਕਰਉ ॥
ਬਇਆਲੀਸੁ ਲਖ ਜੀ ਜਲ ਮੇਂ ਹੋਤੇ ਬੀਠਲੁ ਭੈਲਾ ਕਾਇ ਕਰਉ ॥1॥
ਜਤ੍ਰ ਜਾਉ ਤਤ ਬੀਠਲੁ ਭੈਲਾ ॥
ਮਹਾ ਆਨੰਦ ਕਰੇ ਸਦ ਕੇਲਾ ॥1॥ਰਹਾਉ॥
ਆਨੀਲੇ ਫੂਲ ਪਰੋਈਲੇ ਮਾਲਾ ਠਾਕੁਰ ਕੀ ਹਉ ਪੂਜ ਕਰਉ ॥
ਪਹਿਲੇ ਬਾਸੁ ਲਈ ਹੈ ਭਵਰਹ ਬੀਠਲ ਭੈਲਾ ਕਾਇ ਕਰਉ ॥2॥
ਆਨੀਲੇ ਦੂਧੁ ਰੀਧਾਈਲੇ ਖੀਰੰ ਠਾਕੁਰ ਕਉ ਨੈਵੇਦੁ ਕਰਉ ॥
ਪਹਿਲੇ ਦੂਧੁ ਬਿਟਾਰਿਓ ਬਛਰੈ ਬੀਠਲੁ ਭੈਲਾ ਕਾਇ ਕਰਉ ॥3॥
ਈਭੈ ਬੀਠਲੁ ਊਭੈ ਬੀਠਲੁ ਬੀਠਲ ਬਿਨੁ ਸੰਸਾਰ ਨਹੀਂ ॥
ਥਾਨ ਥਨੰਤਰਿ ਨਾਮਾ ਪ੍ਰਣਵੈ ਪੂਰਿ ਰਹਿਓ ਤੂ ਸਰਬ ਮਹੀ ॥4॥2॥485॥
ਮਨੁ ਮੇਰੋ ਗਜੁ ਜਿਹਬਾ ਮੇਰੀ ਕਾਤੀ ॥
ਮਪਿ ਮਪਿ ਕਾਟਉ ਜਮ ਕੀ ਫਾਸੀ ॥1॥
ਕਹਾ ਕਰਉ ਜਾਤੀ ਕਹ ਕਰਉ ਪਾਤੀ ॥
ਰਾਮ ਕੋ ਨਾਮੁ ਜਪਉ ਦਿਨ ਰਾਤੀ ॥1॥ਰਹਾਉ॥
ਰਾਂਗਨਿ ਰਾਂਗਉ ਸੀਵਨਿ ਸੀਵਉ ॥
ਰਾਮ ਨਾਮੁ ਬਿਨ ਘਰੀਅ ਨ ਜੀਵਉ ॥2॥
ਭਗਤਿ ਕਰਉ ਹਰਿ ਕੇ ਗੁਨ ਗਾਵਉ ॥
ਆਠ ਪਹਰ ਅਪਨਾ ਖਸਮੁ ਧਿਆਵਉ ॥3॥
ਸੁਇਨੇ ਕੀ ਸੂਈ ਰੁਪੇ ਕਾ ਧਾਗਾ ॥
ਨਾਮੇ ਕਾ ਚਿਤੁ ਹਰਿ ਸਿਉ ਲਾਗਾ ॥4॥3॥485॥
ਸਾਪੁ ਕੁੰਚ ਛੋਡੈ ਬਿਖੁ ਨਹੀ ਛਾਡੈ ॥
ਉਦਕ ਮਾਹਿ ਜੈਸੇ ਬਗੁ ਧਿਆਨੁ ਮਾਡੈ ॥1॥
ਕਾਹੇ ਕਉ ਕੀਜੈ ਧਿਆਨੁ ਜਪੰਨਾ ॥
ਜਬ ਤੇ ਸੁਧੁ ਨਾਹੀ ਮਨੁ ਅਪਨਾ ॥1॥ਰਹਾਉ॥
ਸਿੰਘਚੁ ਭੋਜਨੁ ਜੋ ਨਰੁ ਜਾਨੈ ॥
ਐਸੇ ਹੀ ਠਗਦੇਉ ਬਖਾਨੈ ॥2॥
ਨਾਮੇ ਕੇ ਸੁਆਮੀ ਲਾਹਿ ਲੇ ਝਗਰਾ ॥
ਰਾਮ ਰਸਾਇਨ ਪੀਓ ਰੇ ਦਗਰਾ ॥3॥4॥485॥
ਪਾਰਬ੍ਰਹਮੁ ਜਿ ਚੀਨ੍ਹਸੀ ਆਸਾ ਤੇ ਨ ਭਾਵਸੀ ॥
ਰਾਮਾ ਭਗਤਹ ਚੇਤੀਅਲੇ ਅਚਿੰਤ ਮਨੁ ਰਾਖਸੀ ॥1॥
ਕੈਸੇ ਮਨ ਤਰਹਿਗਾ ਰੇ ਸੰਸਾਰੁ ਸਾਗਰੁ ਬਿਖੈ ਕੋ ਬਨਾ ॥
ਝੂਠੀ ਮਾਇਆ ਦੇਖਿ ਕੈ ਭੂਲਾ ਰੇ ਮਨਾ ॥1॥ਰਹਾਉ॥
ਛੀਪੇ ਕੇ ਘਰਿ ਜਨਮੁ ਦੈਲਾ ਗੁਰ ਉਪਦੇਸੁ ਭੈਲਾ ॥
ਸੰਤਹ ਕੈ ਪਰਸਾਦਿ ਨਾਮਾ ਹਰਿ ਭੇਟੁਲਾ ॥2॥5॥486॥
ਜੌ ਰਾਜੁ ਦੇਹਿ ਤ ਕਵਨ ਬਡਾਈ ॥
ਜੌ ਭੀਖ ਮੰਗਾਵਹਿ ਤ ਕਿਆ ਘਟਿ ਜਾਈ ॥1॥
ਤੂੰ ਹਰਿ ਭਜੁ ਮਨ ਮੇਰੇ ਪਦੁ ਨਿਰਬਾਨੁ ॥
ਬਹੁਰਿ ਨ ਹੋਇ ਤੇਰਾ ਆਵਨ ਜਾਨੁ ॥1॥ਰਹਾਉ॥
ਸਭ ਤੈ ਉਪਾਈ ਭਰਮ ਭੁਲਾਈ ॥
ਜਿਸ ਤੂੰ ਦੇਵਹਿ ਤਿਸਹਿ ਬੁਝਾਈ ॥2॥
ਸਤਿਗੁਰੁ ਮਿਲੈ ਤ ਸਹਸਾ ਜਾਈ ॥
ਕਿਸੁ ਹਉ ਪੂਜਉ ਦੂਜਾ ਨਦਰਿ ਨ ਆਈ ॥3॥
ਏਕੈ ਪਾਥਰ ਕੀਜੈ ਭਾਉ ॥
ਦੂਜੈ ਪਾਥਰ ਧਰੀਐ ਪਾਉ ॥
ਜੇ ਓਹੁ ਦੇਉ ਤ ਓਹੁ ਭੀ ਦੇਵਾ ॥
ਕਹਿ ਨਾਮਦੇਉ ਹਮ ਹਰਿ ਕੀ ਸੇਵਾ ॥4॥1॥525॥
ਮਲੈ ਨ ਲਾਛੈ ਪਾਰ ਮਲੋ ਪਰਮਲੀਓ ਬੈਠੋ ਰੀ ਆਈ ॥
ਆਵਤ ਕਿਨੈ ਨ ਪੇਖਿਓ ਕਵਨੈ ਜਾਣੈ ਰੀ ਬਾਈ ॥1॥
ਕਉਣੁ ਕਹੈ ਕਿਣਿ ਬੂਝੀਐ ਰਮਈਆ ਆਕੁਲੁ ਰੀ ਬਾਈ ॥1॥ਰਹਾਉ॥
ਜਿਉ ਆਕਾਸੈ ਪੰਖੀਅਲੋ ਖੋਜੁ ਨਿਰਖਿਓ ਨ ਜਾਈ ॥
ਜਿਉ ਜਲ ਮਾਝੈ ਮਾਛਲੋ ਮਾਰਗੁ ਪੇਖਣੋ ਨ ਜਾਈ ॥2॥
ਜਿਉ ਆਕਾਸੈ ਘੜੂਅਲੋ ਮ੍ਰਿਗ ਤ੍ਰਿਸਨਾ ਭਰਿਆ ॥
ਨਾਮੇ ਚੇ ਸੁਆਮੀ ਬੀਠਲੋ ਜਿਨਿ ਤੀਨੈ ਜਰਿਆ ॥3॥2॥525॥
ਜਬ ਦੇਖਾ ਤਬ ਗਾਵਾ ॥
ਤਉ ਜਨ ਧੀਰਜੁ ਪਾਵਾ ॥1॥
ਨਾਦਿ ਸਮਾਇਲੋ ਰੇ ਸਤਿਗੁਰੁ ਭੇਟਿਲੇ ਦੇਵਾ ॥1॥ ਰਹਾਉ ॥
ਜਹ ਝਿਲਿ ਮਿਲਿ ਕਾਰੁ ਦਿਸੰਤਾ ॥
ਤਹ ਅਨਹਦ ਸਬਦ ਬਜੰਤਾ ॥
ਜੋਤੀ ਜੋਤਿ ਸਮਾਨੀ ॥
ਮੈ ਗੁਰ ਪਰਸਾਦੀ ਜਾਨੀ ॥2॥
ਰਤਨ ਕਮਲ ਕੋਠਰੀ ॥
ਚਮਕਾਰ ਬੀਜੁਲ ਤਹੀ ॥
ਨੇਰੈ ਨਾਹੀ ਦੂਰਿ ॥
ਨਿਜ ਆਤਮੈ ਰਹਿਆ ਭਰਪੂਰਿ ॥3॥
ਜਹ ਅਨਹਤ ਸੂਰ ਉਜਯਾਰਾ ॥
ਤਹ ਦੀਪਕ ਜਲੈ ਛੰਛਾਰਾ ॥
ਗੁਰ ਪਰਸਾਦੀ ਜਾਨਿਆ ॥
ਜਨੁ ਨਾਮਾ ਸਹਜ ਸਮਾਨਿਆ ॥4॥1॥656॥
ਪਾੜ ਪੜੋਸਣਿ ਪੂਛਿ ਲੇ ਨਾਮਾ ਕਾ ਪਹਿ ਛਾਨਿ ਛਵਾਈ ਹੋ ॥
ਤੋ ਪਹਿ ਦੁਗਣੀ ਮਜੂਰੀ ਦੈਹਉ ਮੋ ਕਉ ਬੇਢੀ ਦੇਹੁ ਬਤਾਈ ਹੋ ॥1॥
ਰੀ ਬਾਈ ਬੇਢੀ ਦੇਨੁ ਨ ਜਾਈ ॥
ਦੇਖੁ ਬੇਢੀ ਰਹਿਓ ਸਮਾਈ ॥
ਹਮਾਰੈ ਬੇਢੀ ਪ੍ਰਾਨ ਅਧਾਰਾ ॥1॥ਰਹਾਉ॥
ਬੇਢੀ ਪ੍ਰੀਤਿ ਮਜੂਰੀ ਮਾਂਗੈ ਜਉ ਕੋਊ ਛਾਨਿ ਛਵਾਵੈ ਹੋ ॥
ਲੋਗ ਕੁਟੰਬ ਸਭਹੁ ਤੇ ਤੋਰੈ ਤਉ ਆਪਨ ਬੇਢੀ ਆਵੈ ਹੋ ॥2॥
ਐਸੋ ਬੇਢੀ ਬਰਨਿ ਨ ਸਾਕਉ ਸਭ ਅੰਤਰ ਸਭ ਠਾਂਈ ਹੋ ॥
ਗੂੰਗੈ ਮਹਾ ਅੰਮ੍ਰਿਤ ਰਸੁ ਚਾਖਿਆ ਪੂਛੇ ਕਹਨੁ ਨ ਜਾਈ ਹੋ ॥3॥
ਬੇਢੀ ਕੇ ਗੁਣ ਸੁਨਿ ਰੀ ਬਾਈ ਜਲਧਿ ਬਾਂਧਿ ਧਰੂ ਥਾਪਿਓ ਹੋ ॥
ਨਾਮੇ ਕੇ ਸੁਆਮੀ ਸੀਅ ਬਹੋਰੀ ਲੰਕ ਭਭੀਖਣ ਆਪਿਓ ਹੋ ॥4॥2॥657॥
ਅਣਮੜਿਆ ਮੰਦਲੁ ਬਾਜੈ ॥
ਬਿਨੁ ਸਾਵਣ ਘਨਹਰੁ ਗਾਜੈ ॥
ਬਾਦਲ ਬਿਨੁ ਬਰਖਾ ਹੋਈ ॥
ਜਉ ਤਤੁ ਬਿਚਾਰੈ ਕੋਈ ॥1॥
ਮੋ ਕਉ ਮਿਲਿਓ ਰਾਮੁ ਸਨੇਹੀ ॥
ਜਿਹ ਮਿਲਿਐ ਦੇਹ ਸੁਦੇਹੀ ॥1॥ਰਹਾਉ॥
ਮਿਲਿ ਪਾਰਸ ਕੰਚਨੁ ਹੋਇਆ ॥
ਮੁਖ ਮਨਸਾ ਰਤਨੁ ਪਰੋਇਆ ॥
ਨਿਜ ਭਾਉ ਭਇਆ ਭ੍ਰਮੁ ਭਾਗਾ ॥
ਗੁਰ ਪੂਛੇ ਮਨੁ ਪਤੀਆਗਾ ॥2॥
ਜਲ ਭੀਤਰਿ ਕੁੰਭ ਸਮਾਨਿਆ ॥
ਸਭ ਰਾਮੁ ਏਕੁ ਕਰਿ ਜਾਨਿਆ ॥
ਗੁਰ ਚੇਲੇ ਹੈ ਮਨੁ ਮਾਨਿਆ ॥
ਜਨ ਨਾਮੈ ਤਤੁ ਪਛਾਨਿਆ ॥3॥3॥657॥
ਗਹਰੀ ਕਰਿ ਕੈ ਨੀਵ ਖੁਦਾਈ ਊਪਰ ਮੰਡਪ ਛਾਏ ॥
ਮਾਰਕੰਡੇ ਤੇ ਕੋ ਅਧਿਕਾਈ ਜਿਨਿ ਤ੍ਰਿਣ ਧਰਿ ਮੂੰਡ ਬਲਾਏ ॥1॥
ਹਮਰੋ ਕਰਤਾ ਰਾਮੁ ਸਨੇਹੀ ॥
ਕਾਹੇ ਰੇ ਨਰ ਗਰਬੁ ਕਰਤ ਹਹੁ ਬਿਨਸਿ ਜਾਇ ਝੂਠੀ ਦੇਹੀ ॥1॥ਰਹਾਉ॥
ਮੇਰੀ ਮੇਰੀ ਕੈਰਉ ਕਰਤੇ ਦੁਰਜੋਧਨ ਸੇ ਭਾਈ ॥
ਬਾਰਹ ਜੋਜਨ ਛਤਰੁ ਚਲੈ ਥਾ ਦੇਹੀ ਗਿਰਝਨ ਖਾਈ ॥2॥
ਸਰਬ ਸੁਇਨ ਕੀ ਲੰਕਾ ਹੋਤੀ ਰਾਵਨ ਸੇ ਅਧਿਕਾਈ ॥
ਕਹਾ ਭਇਓ ਦਰ ਬਾਂਧੇ ਹਾਥੀ ਖਿਨ ਮਹਿ ਭਈ ਪਰਾਈ ॥3॥
ਦੁਰਬਾਸਾ ਸਿਉ ਕਰਤ ਠਗਉਰੀ ਜਾਦਵ ਏ ਫਲ ਪਾਏ ॥
ਕ੍ਰਿਪਾ ਕਰੀ ਜਨ ਅਪੁਨੇ ਊਪਰ ਨਾਮਦੇਉ ਹਰਿ ਗੁਨ ਗਾਏ ॥4॥1॥692॥
ਦਸ ਬੈਰਾਗਨਿ ਮੋਹਿ ਬਸਿ ਕੀਨ੍ਹ੍ਹੀ ਪੰਚਹੁ ਕਾ ਮਿਟ ਨਾਵਉ ॥
ਸਤਰਿ ਦੋਇ ਭਰੇ ਅੰਮ੍ਰਿਤ ਸਰਿ ਬਿਖੁ ਕਉ ਮਾਰਿ ਕਢਾਵਉ ॥1॥
ਪਾਛੈ ਬਹੁਰਿ ਨ ਆਵਨੁ ਪਾਵਉ ॥
ਅੰਮ੍ਰਿਤ ਬਾਣੀ ਘਟ ਤੇ ਉਚਰਉ ਆਤਮ ਕਉ ਸਮਝਾਵਉ ॥1॥ ਰਹਾਉ ॥
ਬਜਰ ਕੁਠਾਰੁ ਮੋਹਿ ਹੈ ਛੀਨਾਂ ਕਰਿ ਮਿੰਨਤਿ ਲਗਿ ਪਾਵਉ ॥
ਸੰਤਨ ਕੇ ਹਮ ਉਲਟੇ ਸੇਵਕ ਭਗਤਨ ਤੇ ਡਰਪਾਵਉ ॥2॥
ਇਹ ਸੰਸਾਰ ਤੇ ਤਬ ਹੀ ਛੂਟਉ ਜਉ ਮਾਇਆ ਨਹ ਲਪਟਾਵਉ ॥
ਮਾਇਆ ਨਾਮੁ ਗਰਭ ਜੋਨਿ ਕਾ ਤਿਹ ਤਜਿ ਦਰਸਨੁ ਪਾਵਉ ॥3॥
ਇਤੁ ਕਰਿ ਭਗਤਿ ਕਰਹਿ ਜੋ ਜਨ ਤਿਨ ਭਉ ਸਗਲ ਚੁਕਾਈਐ ॥
ਕਹਤ ਨਾਮਦੇਉ ਬਾਹਰਿ ਕਿਆ ਭਰਮਹੁ ਇਹ ਸੰਜਮ ਹਰਿ ਪਾਈਐ ॥4॥2॥693॥
ਮਾਰਵਾੜਿ ਜੈਸੇ ਨੀਰੁ ਬਾਲਹਾ ਬੇਲਿ ਬਾਲਹਾ ਕਰਹਲਾ ॥
ਜਿਉ ਕੁਰੰਕ ਨਿਸਿ ਨਾਦੁ ਬਾਲਹਾ ਤਿਉ ਮੇਰੈ ਮਨਿ ਰਾਮਈਆ ॥1॥
ਤੇਰਾ ਨਾਮੁ ਰੂੜੋ ਰੂਪੁ ਰੂੜੋ ਅਤਿ ਰੰਗ ਰੂੜੋ ਮੇਰੋ ਰਾਮਈਆ ॥1॥ਰਹਾਉ॥
ਜਿਉ ਧਰਣੀ ਕਉ ਇੰਦਰੁ ਬਾਲਹਾ ਕੁਸਮ ਬਾਸ ਜੈਸੇ ਭਵਰਲਾ ॥
ਜਿਉ ਕੋਕਿਲ ਕਉ ਅੰਬੁ ਬਾਲਹਾ ਤਿਉ ਮੇਰੈ ਮਨਿ ਰਾਮਈਆ ॥2॥
ਚਕਵੀ ਕਉ ਜੈਸੇ ਸੂਰੁ ਬਾਲਹਾ ਮਾਨ ਸਰੋਵਰ ਹੰਸੁਲਾ ॥
ਜਿਉ ਤਰੁਣੀ ਕਉ ਕੰਤੁ ਬਾਲਹਾ ਤਿਉ ਮੇਰੈ ਮਨਿ ਰਾਮਈਆ ॥3॥
ਬਾਰਿਕ ਕਉ ਜੈਸੇ ਖੀਰੁ ਬਾਲਹਾ ਚਾਤ੍ਰਿਕ ਮੁਖ ਜੈਸੇ ਜਲਧਰਾ ॥
ਮਛੁਲੀ ਕਉ ਜੈਸੇ ਨੀਰੁ ਬਾਲਹਾ ਤਿਉ ਮੇਰੈ ਮਨਿ ਰਾਮਈਆ ॥4॥
ਸਾਧਿਕ ਸਿਧ ਸਗਲ ਮੁਨਿ ਚਾਹਹਿ ਬਿਰਲੇ ਕਾਹੂ ਡੀਠੁਲਾ ॥
ਸਗਲ ਭਵਣ ਤੇਰੋ ਨਾਮੁ ਬਾਲਹਾ ਤਿਉ ਨਾਮੇ ਮਨਿ ਬੀਠੁਲਾ ॥5॥3॥693॥
ਪਹਿਲ ਪੁਰੀਏ ਪੁੰਡਰਕ ਵਨਾ ॥
ਤਾ ਚੇ ਹੰਸਾ ਸਗਲੇ ਜਨਾਂ ॥
ਕ੍ਰਿਸਨਾ ਤੇ ਜਾਨਊ ਹਰਿ ਹਰਿ ਨਾਚੰਤੀ ਨਾਚਨਾ ॥1॥
ਪਹਿਲ ਪੁਰਸਾਬਿਰਾ ॥
ਅਥੋਨ ਪੁਰਸਾਦਮਰਾ ॥
ਅਸਗਾ ਅਸ ਉਸਗਾ ॥
ਹਰਿ ਕਾ ਬਾਗਰਾ ਨਾਚੈ ਪਿੰਧੀ ਮਹਿ ਸਾਗਰਾ ॥1॥ ਰਹਾਉ ॥
ਨਾਚੰਤੀ ਗੋਪੀ ਜੰਨਾ ॥
ਨਈਆ ਤੇ ਬੈਰੇ ਕੰਨਾ ॥
ਤਰਕੁ ਨ ਚਾ ॥
ਭ੍ਰਮੀਆ ਚਾ ॥
ਕੇਸਵਾ ਬਚਉਨੀ ਅਈਏ ਮਈਏ ਏਕ ਆਨ ਜੀਉ ॥2॥
ਪਿੰਧੀ ਉਭਕਲੇ ਸੰਸਾਰਾ ॥
ਭ੍ਰਮਿ ਭ੍ਰਮਿ ਆਏ ਤੁਮ ਚੇ ਦੁਆਰਾ ॥
ਤੂ ਕੁਨੁ ਰੇ ॥
ਮੈ ਜੀ ॥
ਨਾਮਾ ॥
ਹੋ ਜੀ ॥
ਆਲਾ ਤੇ ਨਿਵਾਰਣਾ ਜਮ ਕਾਰਣਾ ॥3॥4॥693॥
ਪਤਿਤ ਪਾਵਨ ਮਾਧਉ ਬਿਰਦੁ ਤੇਰਾ ॥
ਧੰਨਿ ਤੇ ਵੈ ਮੁਨਿ ਜਨ ਜਿਨ ਧਿਆਇਓ ਹਰਿ ਪ੍ਰਭੁ ਮੇਰਾ ॥1॥
ਮੇਰੈ ਮਾਥੈ ਲਾਗੀ ਲੇ ਧੂਰਿ ਗੋਬਿੰਦ ਚਰਨਨ ਕੀ ॥
ਸੁਰਿ ਨਰ ਮੁਨਿ ਜਨ ਤਿਨਹੂ ਤੇ ਦੂਰਿ ॥1॥ ਰਹਾਉ ॥
ਦੀਨ ਕਾ ਦਇਆਲੁ ਮਾਧੌ ਗਰਬ ਪਰਹਾਰੀ ॥
ਚਰਨ ਸਰਨ ਨਾਮਾ ਬਲਿ ਤਿਹਾਰੀ ॥2॥5॥694॥
ਕੋਈ ਬੋਲੈ ਨਿਰਵਾ ਕੋਈ ਬੋਲੈ ਦੂਰਿ ॥
ਜਲ ਕੀ ਮਾਛੁਲੀ ਚਰੈ ਖਜੂਰਿ ॥1॥
ਕਾਂਇ ਰੇ ਬਕਬਾਦੁ ਲਾਇਓ ॥
ਜਿਨਿ ਹਰਿ ਪਾਇਓ ਤਿਨਹਿ ਛਪਾਇਓ ॥1॥ ਰਹਾਉ ॥
ਪੰਡਿਤੁ ਹੋਇ ਕੈ ਬੇਦੁ ਬਖਾਨੈ ॥
ਮੂਰਖੁ ਨਾਮਦੇਉ ਰਾਮਹਿ ਜਾਨੈ ॥2॥1॥718॥
ਕਉਨ ਕੋ ਕਲੰਕੁ ਰਹਿਓ ਰਾਮ ਨਾਮੁ ਲੇਤ ਹੀ ॥
ਪਤਿਤ ਪਵਿਤ ਭਏ ਰਾਮੁ ਕਹਤ ਹੀ ॥1॥ ਰਹਾਉ ॥
ਰਾਮ ਸੰਗਿ ਨਾਮਦੇਵ ਜਨ ਕਉ ਪ੍ਰਤਗਿਆ ਆਈ ॥
ਏਕਾਦਸੀ ਬ੍ਰਤੁ ਰਹੈ ਕਾਹੇ ਕਉ ਤੀਰਥ ਜਾਈ॥1॥
ਭਨਤਿ ਨਾਮਦੇਉ ਸੁਕ੍ਰਿਤ ਸੁਮਤਿ ਭਏ ॥
ਗੁਰਮਤਿ ਰਾਮੁ ਕਹਿ ਕੋ ਕੋ ਨ ਬੈਕੁੰਠਿ ਗਏ ॥2॥2॥718॥
ਤੀਨਿ ਛੰਦੇ ਖੇਲੁ ਆਛੈ ॥1॥ ਰਹਾਉ ॥
ਕੁੰਭਾਰ ਕੇ ਘਰ ਹਾਂਡੀ ਆਛੈ ਰਾਜਾ ਕੇ ਘਰ ਸਾਂਡੀ ਗੋ ॥
ਬਾਮਨ ਕੇ ਘਰ ਰਾਂਡੀ ਆਛੈ ਰਾਂਡੀ ਸਾਂਡੀ ਹਾਂਡੀ ਗੋ ॥1॥
ਬਾਣੀਏ ਕੇ ਘਰ ਹੀਂਗੁ ਆਛੈ ਭੈਸਰ ਮਾਥੈ ਸੀਂਗੁ ਗੋ ॥
ਦੇਵਲ ਮਧੇ ਲੀਗੁ ਆਛੈ ਲੀਗੁ ਸੀਗੁ ਹੀਗੁ ਗੋ ॥2॥
ਤੇਲੀ ਕੈ ਘਰ ਤੇਲੁ ਆਛੈ ਜੰਗਲ ਮਧੇ ਬੇਲ ਗੋ ॥
ਮਾਲੀ ਕੇ ਘਰ ਕੇਲ ਆਛੈ ਕੇਲ ਬੇਲ ਤੇਲ ਗੋ ॥3॥
ਸੰਤਾਂ ਮਧੇ ਗੋਬਿੰਦੁ ਆਛੈ ਗੋਕਲ ਮਧੇ ਸਿਆਮ ਗੋ ॥
ਨਾਮੇ ਮਧੇ ਰਾਮੁ ਆਛੈ ਰਾਮ ਸਿਆਮ ਗੋਬਿੰਦ ਗੋ ॥4॥3॥718॥
ਮੈ ਅੰਧੁਲੇ ਕੀ ਟੇਕ ਤੇਰਾ ਨਾਮੁ ਖੁੰਦਕਾਰਾ ॥
ਮੈ ਗਰੀਬ ਮੈ ਮਸਕੀਨ ਤੇਰਾ ਨਾਮੁ ਹੈ ਅਧਾਰਾ ॥1॥ਰਹਾਉ॥
ਕਰੀਮਾਂ ਰਹੀਮਾਂ ਅਲਾਹ ਤੂ ਗਨੀਂ ॥
ਹਾਜਰਾ ਹਜੂਰਿ ਦਰਿ ਪੇਸਿ ਤੂੰ ਮਨੀਂ ॥1॥
ਦਰੀਆਉ ਤੂ ਦਹਿੰਦ ਤੂ ਬਿਸੀਆਰ ਤੂ ਧਨੀ ॥
ਦੇਹਿ ਲੇਹਿ ਏਕੁ ਤੂੰ ਦਿਗਰ ਕੋ ਨਹੀ ॥2॥
ਤੂੰ ਦਾਨਾਂ ਤੂੰ ਬੀਨਾਂ ਮੈ ਬੀਚਾਰੁ ਕਿਆ ਕਰੀ ॥
ਨਾਮੇ ਚੇ ਸੁਆਮੀ ਬਖਸੰਦ ਤੂੰ ਹਰੀ ॥3॥1॥2॥727॥
ਹਲੇ ਯਾਰਾਂ ਹਲੇ ਯਾਰਾਂ ਖੁਸਿਖਬਰੀ ॥
ਬਲਿ ਬਲਿ ਜਾਂਉ ਹਉ ਬਲਿ ਬਲਿ ਜਾਂਉ ॥
ਨੀਕੀ ਤੇਰੀ ਬਿਗਾਰੀ ਆਲੇ ਤੇਰਾ ਨਾਉ ॥1॥ ਰਹਾਉ ॥
ਕੁਜਾ ਆਮਦ ਕੁਜਾ ਰਫਤੀ ਕੁਜਾ ਮੇ ਰਵੀ ॥
ਦ੍ਵਾਰਿਕਾ ਨਗਰੀ ਰਾਸਿ ਬੁਗੋਈ ॥1॥
ਖੂਬੁ ਤੇਰੀ ਪਗਰੀ ਮੀਠੇ ਤੇਰੇ ਬੋਲ ॥
ਦ੍ਵਾਰਿਕਾ ਨਗਰੀ ਕਾਹੇ ਕੇ ਮਗੋਲ ॥2॥
ਚੰਦੀ ਹਜਾਰ ਆਲਮ ਏਕਲ ਖਾਨਾਂ ॥
ਹਮ ਚਿਨੀ ਪਾਤਿਸਾਹ ਸਾਂਵਲੇ ਬਰਨਾਂ ॥3॥
ਅਸਪਤਿ ਗਜਪਤਿ ਨਰਹ ਨਰਿੰਦ ॥
ਨਾਮੇ ਕੇ ਸ੍ਵਾਮੀ ਮੀਰ ਮੁਕੰਦ ॥4॥2॥3॥727॥
ਸਫਲ ਜਨਮੁ ਮੋ ਕਉ ਗੁਰ ਕੀਨਾ ॥
ਦੁਖ ਬਿਸਾਰਿ ਸੁਖ ਅੰਤਰਿ ਲੀਨਾ ॥1॥
ਗਿਆਨ ਅੰਜਨੁ ਮੋ ਕਉ ਗੁਰਿ ਦੀਨਾ ॥
ਰਾਮ ਨਾਮ ਬਿਨੁ ਜੀਵਨੁ ਮਨ ਹੀਨਾ ॥1॥ ਰਹਾਉ ॥
ਨਾਮਦੇਇ ਸਿਮਰਨੁ ਕਰਿ ਜਾਨਾਂ ॥
ਜਗਜੀਵਨ ਸਿਉ ਜੀਉ ਸਮਾਨਾਂ ॥2॥1॥857॥
ਅਸੁਮੇਧ ਜਗਨੇ ॥
ਤੁਲਾ ਪੁਰਖ ਦਾਨੇ ॥
ਪ੍ਰਾਗ ਇਸਨਾਨੇ ॥1॥
ਤਉ ਨ ਪੁਜਹਿ ਹਰਿ ਕੀਰਤਿ ਨਾਮਾ ॥
ਅਪੁਨੇ ਰਾਮਹਿ ਭਜੁ ਰੇ ਮਨ ਆਲਸੀਆ ॥1॥ ਰਹਾਉ ॥
ਗਇਆ ਪਿੰਡੁ ਭਰਤਾ ॥
ਬਨਾਰਸਿ ਅਸਿ ਬਸਤਾ ॥
ਮੁਖਿ ਬੇਦ ਚਤੁਰ ਪੜਤਾ ॥2॥
ਸਗਲ ਧਰਮ ਅਛਿਤਾ ॥
ਗੁਰ ਗਿਆਨ ਇੰਦ੍ਰੀ ਦ੍ਰਿੜਤਾ ॥
ਖਟੁ ਕਰਮ ਸਹਿਤ ਰਹਤਾ ॥3॥
ਸਿਵਾ ਸਕਤਿ ਸੰਬਾਦੰ ॥
ਮਨ ਛੋਡਿ ਛੋਡਿ ਸਗਲ ਭੇਦੰ ॥
ਸਿਮਰਿ ਸਿਮਰਿ ਗੋਬਿੰਦੰ ॥
ਭਜੁ ਨਾਮਾ ਤਰਸਿ ਭਵ ਸਿੰਧੰ ॥4॥1॥873॥
ਨਾਦ ਭ੍ਰਮੇ ਜੈਸੇ ਮਿਰਗਾਏ ॥
ਪ੍ਰਾਨ ਤਜੇ ਵਾ ਕੋ ਧਿਆਨੁ ਨ ਜਾਏ ॥1॥
ਐਸੇ ਰਾਮਾ ਐਸੇ ਹੇਰਉ ॥
ਰਾਮੁ ਛੋਡਿ ਚਿਤੁ ਅਨਤ ਨ ਫੇਰੋ ॥1॥ਰਹਾਉ॥
ਜਿਉ ਮੀਨਾ ਹੇਰੈ ਪਸੂਆਰਾ ॥
ਸੋਨਾ ਗਢਤੇ ਹਿਰੈ ਸੁਨਾਰਾ ॥2॥
ਜਿਉ ਬਿਖਈ ਹੇਰੈ ਪਰ ਨਾਰੀ ॥
ਕਉਡਾ ਡਾਰਤ ਹਿਰੈ ਜੁਆਰੀ ॥3॥
ਜਹ ਜਹ ਦੇਖਉ ਤਹ ਤਹ ਰਾਮਾ ॥
ਹਰਿ ਕੇ ਚਰਨ ਨਿਤ ਧਿਆਵੈ ਨਾਮਾ ॥4॥2॥873॥
ਮੋ ਕਉ ਤਾਰਿ ਲੇ ਰਾਮਾ ਤਾਰਿ ਲੇ ॥
ਮੈ ਅਜਾਨੁ ਜਨੁ ਤਰਿਬੇ ਨ ਜਾਨਉ ਬਾਪ ਬੀਠੁਲਾ ਬਾਹ ਦੇ ॥1॥ ਰਹਾਉ ॥
ਨਰ ਤੇ ਸੁਰ ਹੋਇ ਜਾਤ ਨਿਮਖ ਮੈ ਸਤਿਗੁਰ ਬੁਧਿ ਸਿਖਲਾਈ ॥
ਨਰ ਤੇ ਉਪਜਿ ਸੁਰਗ ਕਉ ਜੀਤਿਓ ਸੋ ਅਵਖਧ ਮੈ ਪਾਈ ॥1॥
ਜਹਾ ਜਹਾ ਧੂਅ ਨਾਰਦੁ ਟੇਕੇ ਨੈਕੁ ਟਿਕਾਵਹੁ ਮੋਹਿ ॥
ਤੇਰੇ ਨਾਮ ਅਵਿਲੰਬਿ ਬਹੁਤੁ ਜਨ ਉਧਰੇ ਨਾਮੇ ਕੀ ਨਿਜ ਮਤਿ ਏਹ ॥2॥3॥873॥
ਮੋਹਿ ਲਾਗਤੀ ਤਾਲਾਬੇਲੀ ॥
ਬਛਰੇ ਬਿਨੁ ਗਾਇ ਅਕੇਲੀ ॥1॥
ਪਾਨੀਆ ਬਿਨੁ ਮੀਨੁ ਤਲਫੈ ॥
ਐਸੇ ਰਾਮ ਨਾਮਾ ਬਿਨੁ ਬਾਪੁਰੋ ਨਾਮਾ ॥1॥ਰਹਾਉ॥
ਜੈਸੇ ਗਾਇ ਕਾ ਬਾਛਾ ਛੂਟਲਾ ॥
ਥਨ ਚੋਖਤਾ ਮਾਖਨੁ ਘੂਟਲਾ ॥2॥
ਨਾਮਦੇਉ ਨਾਰਾਇਨੁ ਪਾਇਆ ॥
ਗੁਰੁ ਭੇਟਤ ਅਲਖੁ ਲਖਾਇਆ ॥3॥
ਜੈਸੇ ਬਿਖੈ ਹੇਤ ਪਰ ਨਾਰੀ ॥
ਐਸੇ ਨਾਮੇ ਪ੍ਰੀਤਿ ਮੁਰਾਰੀ ॥4॥
ਜੈਸੇ ਤਾਪਤੇ ਨਿਰਮਲ ਘਾਮਾ ॥
ਤੈਸੇ ਰਾਮ ਨਾਮਾ ਬਿਨੁ ਬਾਪੁਰੋ ਨਾਮਾ ॥5॥4॥874॥
ਹਰਿ ਹਰਿ ਕਰਤ ਮਿਟੇ ਸਭਿ ਭਰਮਾ ॥
ਹਰਿ ਕੋ ਨਾਮੁ ਲੈ ਊਤਮ ਧਰਮਾ ॥
ਹਰਿ ਹਰਿ ਕਰਤ ਜਾਤਿ ਕੁਲ ਹਰੀ ॥
ਸੋ ਹਰਿ ਅੰਧੁਲੇ ਕੀ ਲਾਕਰੀ ॥1॥
ਹਰਏ ਨਮਸਤੇ ਹਰਏ ਨਮਹ ॥
ਹਰਿ ਹਰਿ ਕਰਤ ਨਹੀ ਦੁਖੁ ਜਮਹ ॥1॥ ਰਹਾਉ ॥
ਹਰਿ ਹਰਨਾਕਸ ਹਰੇ ਪਰਾਨ ॥
ਅਜੈਮਲ ਕੀਓ ਬੈਕੁੰਠਹਿ ਥਾਨ ॥
ਸੂਆ ਪੜਾਵਤ ਗਨਿਕਾ ਤਰੀ ॥
ਸੋ ਹਰਿ ਨੈਨਹੁ ਕੀ ਪੂਤਰੀ ॥2॥
ਹਰਿ ਹਰਿ ਕਰਤ ਪੂਤਨਾ ਤਰੀ ॥
ਬਾਲ ਘਾਤਨੀ ਕਪਟਹਿ ਭਰੀ ॥
ਸਿਮਰਨ ਦ੍ਰੋਪਦ ਸੁਤ ਉਧਰੀ ॥
ਗਊਤਮ ਸਤੀ ਸਿਲਾ ਨਿਸਤਰੀ ॥3॥
ਕੇਸੀ ਕੰਸ ਮਥਨੁ ਜਿਨਿ ਕੀਆ ॥
ਜੀਅ ਦਾਨੁ ਕਾਲੀ ਕਉ ਦੀਆ ॥
ਪ੍ਰਣਵੈ ਨਾਮਾ ਐਸੋ ਹਰੀ ॥
ਜਾਸੁ ਜਪਤ ਭੈ ਅਪਦਾ ਟਰੀ ॥4॥1॥5॥874॥
ਭੈਰਉ ਭੂਤ ਸੀਤਲਾ ਧਾਵੈ ॥
ਖਰ ਬਾਹਨੁ ਉਹੁ ਛਾਰੁ ਉਡਾਵੈ ॥1॥
ਹਉ ਤਉ ਏਕੁ ਰਮਈਆ ਲੈਹਉ ॥
ਆਨ ਦੇਵ ਬਦਲਾਵਨਿ ਦੈਹਉ ॥1॥ ਰਹਾਉ ॥
ਸਿਵ ਸਿਵ ਕਰਤੇ ਜੋ ਨਰੁ ਧਿਆਵੈ ॥
ਬਰਦ ਚਢੇ ਡਉਰੂ ਢਮਕਾਵੈ ॥2॥
ਮਹਾ ਮਾਈ ਕੀ ਪੂਜਾ ਕਰੈ ॥
ਨਰ ਸੈ ਨਾਰਿ ਹੋਇ ਅਉਤਰੈ ॥3॥
ਤੂ ਕਹੀਅਤ ਹੀ ਆਦਿ ਭਵਾਨੀ ॥
ਮੁਕਤਿ ਕੀ ਬਰੀਆ ਕਹਾ ਛਪਾਨੀ ॥4॥
ਗੁਰਮਤਿ ਰਾਮ ਨਾਮ ਗਹੁ ਮੀਤਾ ॥
ਪ੍ਰਣਵੈ ਨਾਮਾ ਇਉ ਕਹੈ ਗੀਤਾ ॥5॥2॥6॥874॥
ਆਜੁ ਨਾਮੇ ਬੀਠਲੁ ਦੇਖਿਆ ਮੂਰਖ ਕੋ ਸਮਝਾਊ ਰੇ ॥ ਰਹਾਉ ॥
ਪਾਂਡੇ ਤੁਮਰੀ ਗਾਇਤ੍ਰੀ ਲੋਧੇ ਕਾ ਖੇਤੁ ਖਾਤੀ ਥੀ ॥
ਲੈ ਕਰਿ ਠੇਗਾ ਟਗਰੀ ਤੋਰੀ ਲਾਂਗਤ ਲਾਂਗਤ ਜਾਤੀ ਥੀ ॥1॥
ਪਾਂਡੇ ਤੁਮਰਾ ਮਹਾਦੇਉ ਧਉਲੇ ਬਲਦ ਚੜਿਆ ਆਵਤੁ ਦੇਖਿਆ ਥਾ ॥
ਮੋਦੀ ਕੇ ਘਰ ਖਾਣਾ ਪਾਕਾ ਵਾ ਕਾ ਲੜਕਾ ਮਾਰਿਆ ਥਾ ॥2॥
ਪਾਂਡੇ ਤੁਮਰਾ ਰਾਮਚੰਦੁ ਸੋ ਭੀ ਆਵਤੁ ਦੇਖਿਆ ਥਾ ॥
ਰਾਵਨ ਸੇਤੀ ਸਰਬਰ ਹੋਈ ਘਰ ਕੀ ਜੋਇ ਗਵਾਈ ਥੀ ॥3॥
ਹਿੰਦੂ ਅੰਨ੍ਹ੍ਹਾ ਤੁਰਕੂ ਕਾਣਾ ॥
ਦੁਹਾਂ ਤੇ ਗਿਆਨੀ ਸਿਆਣਾ ॥
ਹਿੰਦੂ ਪੂਜੈ ਦੇਹੁਰਾ ਮੁਸਲਮਾਣੁ ਮਸੀਤਿ ॥
ਨਾਮੇ ਸੋਈ ਸੇਵਿਆ ਜਹ ਦੇਹੁਰਾ ਨ ਮਸੀਤਿ ॥4॥3॥7॥874॥
ਆਨੀਲੇ ਕਾਗਦੁ ਕਾਟੀਲੇ ਗੂਡੀ ਆਕਾਸ ਮਧੇ ਭਰਮੀਅਲੇ ॥
ਪੰਚ ਜਨਾ ਸਿਉ ਬਾਤ ਬਤਊਆ ਚੀਤੁ ਸੁ ਡੋਰੀ ਰਾਖੀਅਲੇ ॥1॥
ਮਨੁ ਰਾਮ ਨਾਮਾ ਬੇਧੀਅਲੇ ॥
ਜੈਸੇ ਕਨਿਕ ਕਲਾ ਚਿਤੁ ਮਾਂਡੀਅਲੇ ॥1॥ਰਹਾਉ॥
ਆਨੀਲੇ ਕੁੰਭੁ ਭਰਾਈਲੇ ਊਦਕ ਰਾਜ ਕੁਆਰਿ ਪੁਰੰਦਰੀਏ ॥
ਹਸਤ ਬਿਨੋਦ ਬੀਚਾਰ ਕਰਤੀ ਹੈ ਚੀਤੁ ਸੁ ਗਾਗਰਿ ਰਾਖੀਅਲੇ ॥2॥
ਮੰਦਰੁ ਏਕੁ ਦੁਆਰ ਦਸ ਜਾ ਕੇ ਗਊ ਚਰਾਵਨ ਛਾਡੀਅਲੇ ॥
ਪਾਂਚ ਕੋਸ ਪਰ ਗਊ ਚਰਾਵਤ ਚੀਤੁ ਸੁ ਬਛਰਾ ਰਾਖੀਅਲੇ ॥3॥
ਕਹਤ ਨਾਮਦੇਉ ਸੁਨਹੁ ਤਿਲੋਚਨ ਬਾਲਕੁ ਪਾਲਨ ਪਉਢੀਅਲੇ ॥
ਅੰਤਰਿ ਬਾਹਰਿ ਕਾਜ ਬਿਰੂਧੀ ਚੀਤੁ ਸੁ ਬਾਲਕੁ ਰਾਖੀਅਲੇ ॥4॥1॥972॥
ਬੇਦ ਪੁਰਾਨ ਸਾਸਤ੍ਰ ਆਨੰਤਾ ਗੀਤ ਕਬਿਤ ਨ ਗਾਵਉਗੋ ॥
ਅਖੰਡ ਮੰਡਲ ਨਿਰੰਕਾਰ ਮਹਿ ਅਨਹਦ ਬੇਨੁ ਬਜਾਵਉਗੋ ॥1॥
ਬੈਰਾਗੀ ਰਾਮਹਿ ਗਾਵਉਗੋ ॥
ਸਬਦਿ ਅਤੀਤ ਅਨਾਹਦਿ ਰਾਤਾ ਆਕੁਲ ਕੈ ਘਰਿ ਜਾਉਗੋ ॥1॥ ਰਹਾਉ ॥
ਇੜਾ ਪਿੰਗੁਲਾ ਅਉਰੁ ਸੁਖਮਨਾ ਪਉਨੈ ਬੰਧਿ ਰਹਾਉਗੋ ॥
ਚੰਦੁ ਸੂਰਜੁ ਦੁਇ ਸਮ ਕਰਿ ਰਾਖਉ ਬ੍ਰਹਮ ਜੋਤਿ ਮਿਲਿ ਜਾਉਗੋ ॥2॥
ਤੀਰਥ ਦੇਖਿ ਨ ਜਲ ਮਹਿ ਪੈਸਉ ਜੀਅ ਜੰਤ ਨ ਸਤਾਵਉਗੋ ॥
ਅਠਸਠਿ ਤੀਰਥ ਗੁਰੂ ਦਿਖਾਏ ਘਟ ਹੀ ਭੀਤਰਿ ਨ੍ਹ੍ਹਾਉਗੋ ॥3॥
ਪੰਚ ਸਹਾਈ ਜਨ ਕੀ ਸੋਭਾ ਭਲੋ ਭਲੋ ਨ ਕਹਾਵਉਗੋ ॥
ਨਾਮਾ ਕਹੈ ਚਿਤੁ ਹਰਿ ਸਿਉ ਰਾਤਾ ਸੁੰਨ ਸਮਾਧਿ ਸਮਾਉਗੋ ॥4॥2॥972॥
ਮਾਇ ਨ ਹੋਤੀ ਬਾਪੁ ਨ ਹੋਤਾ ਕਰਮੁ ਨ ਹੋਤੀ ਕਾਇਆ ॥
ਹਮ ਨਹੀ ਹੋਤੇ ਤੁਮ ਨਹੀ ਹੋਤੇ ਕਵਨੁ ਕਹਾਂ ਤੇ ਆਇਆ ॥1॥
ਰਾਮ ਕੋਇ ਨ ਕਿਸ ਹੀ ਕੇਰਾ ॥
ਜੈਸੇ ਤਰਵਰਿ ਪੰਖਿ ਬਸੇਰਾ ॥1॥ ਰਹਾਉ ॥
ਚੰਦੁ ਨ ਹੋਤਾ ਸੂਰੁ ਨ ਹੋਤਾ ਪਾਨੀ ਪਵਨੁ ਮਿਲਾਇਆ ॥
ਸਾਸਤੁ ਨ ਹੋਤਾ ਬੇਦੁ ਨ ਹੋਤਾ ਕਰਮੁ ਕਹਾਂ ਤੇ ਆਇਆ ॥2॥
ਖੇਚਰ ਭੂਚਰ ਤੁਲਸੀ ਮਾਲਾ ਗੁਰ ਪਰਸਾਦੀ ਪਾਇਆ ॥
ਨਾਮਾ ਪ੍ਰਣਵੈ ਪਰਮ ਤਤੁ ਹੈ ਸਤਿਗੁਰ ਹੋਇ ਲਖਾਇਆ ॥3॥3॥973॥
ਬਾਨਾਰਸੀ ਤਪੁ ਕਰੈ ਉਲਟਿ ਤੀਰਥ ਮਰੈ ਅਗਨਿ ਦਹੈ ਕਾਇਆ ਕਲਪੁ ਕੀਜੈ ॥
ਅਸੁਮੇਧ ਜਗੁ ਕੀਜੈ ਸੋਨਾ ਗਰਭ ਦਾਨੁ ਦੀਜੈ ਰਾਮ ਨਾਮ ਸਰਿ ਤਊ ਨ ਪੂਜੈ ॥1॥
ਛੋਡਿ ਛੋਡਿ ਰੇ ਪਾਖੰਡੀ ਮਨ ਕਪਟੁ ਨ ਕੀਜੈ ॥
ਹਰਿ ਕਾ ਨਾਮੁ ਨਿਤ ਨਿਤਹਿ ਲੀਜੈ ॥1॥ ਰਹਾਉ ॥
ਗੰਗਾ ਜਉ ਗੋਦਾਵਰਿ ਜਾਈਐ ਕੁੰਭਿ ਜਉ ਕੇਦਾਰ ਨ੍ਹ੍ਹਾਈਐ ਗੋਮਤੀ ਸਹਸ ਗਊ ਦਾਨੁ ਕੀਜੈ ॥
ਕੋਟਿ ਜਉ ਤੀਰਥ ਕਰੈ ਤਨੁ ਜਉ ਹਿਵਾਲੇ ਗਾਰੈ ਰਾਮ ਨਾਮ ਸਰਿ ਤਊ ਨ ਪੂਜੈ ॥2॥
ਅਸੁ ਦਾਨ ਗਜ ਦਾਨ ਸਿਹਜਾ ਨਾਰੀ ਭੂਮਿ ਦਾਨ ਐਸੋ ਦਾਨੁ ਨਿਤ ਨਿਤਹਿ ਕੀਜੈ ॥
ਆਤਮ ਜਉ ਨਿਰਮਾਇਲੁ ਕੀਜੈ ਆਪ ਬਰਾਬਰਿ ਕੰਚਨੁ ਦੀਜੈ ਰਾਮ ਨਾਮ ਸਰਿ ਤਊ ਨ ਪੂਜੈ ॥3॥
ਮਨਹਿ ਨ ਕੀਜੈ ਰੋਸੁ ਜਮਹਿ ਨ ਦੀਜੈ ਦੋਸੁ ਨਿਰਮਲ ਨਿਰਬਾਣ ਪਦੁ ਚੀਨ੍ਹਿ੍ਹ ਲੀਜੈ ॥
ਜਸਰਥ ਰਾਇ ਨੰਦੁ ਰਾਜਾ ਮੇਰਾ ਰਾਮ ਚੰਦੁ ਪ੍ਰਣਵੈ ਨਾਮਾ ਤਤੁ ਰਸੁ ਅੰਮ੍ਰਿਤੁ ਪੀਜੈ ॥4॥4॥973॥
ਧਨਿ ਧੰਨਿ ਓ ਰਾਮ ਬੇਨੁ ਬਾਜੈ ॥
ਮਧੁਰ ਮਧੁਰ ਧੁਨਿ ਅਨਹਤ ਗਾਜੈ ॥1॥ ਰਹਾਉ ॥
ਧਨਿ ਧਨਿ ਮੇਘਾ ਰੋਮਾਵਲੀ ॥
ਧਨਿ ਧਨਿ ਕ੍ਰਿਸਨ ਓਢੈ ਕਾਂਬਲੀ ॥1॥
ਧਨਿ ਧਨਿ ਤੂ ਮਾਤਾ ਦੇਵਕੀ ॥
ਜਿਹ ਗ੍ਰਿਹ ਰਮਈਆ ਕਵਲਾਪਤੀ ॥2॥
ਧਨਿ ਧਨਿ ਬਨ ਖੰਡ ਬਿੰਦ੍ਰਾਬਨਾ ॥
ਜਹ ਖੇਲੈ ਸ੍ਰੀ ਨਾਰਾਇਨਾ ॥3॥
ਬੇਨੁ ਬਜਾਵੈ ਗੋਧਨੁ ਚਰੈ ॥
ਨਾਮੇ ਕਾ ਸੁਆਮੀ ਆਨਦ ਕਰੈ ॥4॥1॥988॥
ਮੇਰੋ ਬਾਪੁ ਮਾਧਉ ਤੂ ਧਨੁ ਕੇਸੌ ਸਾਂਵਲੀਓ ਬੀਠੁਲਾਇ ॥1॥ ਰਹਾਉ ॥
ਕਰ ਧਰੇ ਚਕ੍ਰ ਬੈਕੁੰਠ ਤੇ ਆਏ ਗਜ ਹਸਤੀ ਕੇ ਪ੍ਰਾਨ ਉਧਾਰੀਅਲੇ ॥
ਦੁਹਸਾਸਨ ਕੀ ਸਭਾ ਦ੍ਰੋਪਤੀ ਅੰਬਰ ਲੇਤ ਉਬਾਰੀਅਲੇ ॥1॥
ਗੋਤਮ ਨਾਰਿ ਅਹਲਿਆ ਤਾਰੀ ਪਾਵਨ ਕੇਤਕ ਤਾਰੀਅਲੇ ॥
ਐਸਾ ਅਧਮੁ ਅਜਾਤਿ ਨਾਮਦੇਉ ਤਉ ਸਰਨਾਗਤਿ ਆਈਅਲੇ ॥2॥2॥988॥
ਸਭੈ ਘਟ ਰਾਮੁ ਬੋਲੈ ਰਾਮਾ ਬੋਲੈ ॥
ਰਾਮੁ ਬਿਨਾ ਕੋ ਬੋਲੈ ਰੇ ॥1॥ਰਹਾਉ॥
ਏਕਲ ਮਾਟੀ ਕੁੰਜਰ ਚੀਟੀ ਭਾਜਨ ਹਂੈ ਬਹੁ ਨਾਨਾ ਰੇ ॥
ਅਸਥਾਵਰ ਜੰਗਮ ਕੀਟ ਪਤੰਗਮ ਘਟਿ ਘਟਿ ਰਾਮੁ ਸਮਾਨਾ ਰੇ ॥1॥
ਏਕਲ ਚਿੰਤਾ ਰਾਖੁ ਅਨੰਤਾ ਅਉਰ ਤਜਹੁ ਸਭ ਆਸਾ ਰੇ ॥
ਪ੍ਰਣਵੈ ਨਾਮਾ ਭਏ ਨਿਹਕਾਮਾ ਕੋ ਠਾਕੁਰੁ ਕੋ ਦਾਸਾ ਰੇ ॥2॥3॥988॥
ਚਾਰਿ ਮੁਕਤਿ ਚਾਰੈ ਸਿਧਿ ਮਿਲਿ ਕੈ ਦੂਲਹ ਪ੍ਰਭ ਕੀ ਸਰਨਿ ਪਰਿਓ ॥
ਮੁਕਤਿ ਭਇਓ ਚਉਹੂੰ ਜੁਗ ਜਾਨਿਓ ਜਸੁ ਕੀਰਤਿ ਮਾਥੈ ਛਤ੍ਰੁ ਧਰਿਓ ॥1॥
ਰਾਜਾ ਰਾਮ ਜਪਤ ਕੋ ਕੋ ਨ ਤਰਿਓ ॥
ਗੁਰ ਉਪਦੇਸਿ ਸਾਧ ਕੀ ਸੰਗਤਿ ਭਗਤੁ ਭਗਤੁ ਤਾ ਕੋ ਨਾਮੁ ਪਰਿਓ ॥1॥ ਰਹਾਉ ॥
ਸੰਖ ਚਕ੍ਰ ਮਾਲਾ ਤਿਲਕੁ ਬਿਰਾਜਿਤ ਦੇਖਿ ਪ੍ਰਤਾਪੁ ਜਮੁ ਡਰਿਓ ॥
ਨਿਰਭਉ ਭਏ ਰਾਮ ਬਲ ਗਰਜਿਤ ਜਨਮ ਮਰਨ ਸੰਤਾਪ ਹਿਰਿਓ ॥2॥
ਅੰਬਰੀਕ ਕਉ ਦੀਓ ਅਭੈ ਪਦੁ ਰਾਜੁ ਭਭੀਖਨ ਅਧਿਕ ਕਰਿਓ ॥
ਨਉ ਨਿਧਿ ਠਾਕੁਰਿ ਦਈ ਸੁਦਾਮੈ ਧ੍ਰੂਅ ਅਟਲੁ ਅਜਹੂ ਨ ਟਰਿਓ ॥3॥
ਭਗਤ ਹੇਤਿ ਮਾਰਿਓ ਹਰਨਾਖਸੁ ਨਰਸਿੰਘ ਰੂਪ ਹੋਇ ਦੇਹ ਧਰਿਓ ॥
ਨਾਮਾ ਕਹੈ ਭਗਤਿ ਬਸਿ ਕੇਸਵ ਅਜਹੂੰ ਬਲਿ ਕੇ ਦੁਆਰ ਖਰੋ ॥4॥1॥1105॥
ਰੇ ਜਿਹਬਾ ਕਰਉ ਸਤਖੰਡ ॥
ਜਾਮਿ ਨ ਉਚਰਸਿ ਸ੍ਰੀ ਗੋਬਿੰਦ ॥1॥
ਰੰਗੀ ਲੇ ਜਿਹਬਾ ਹਰਿ ਕੈ ਨਾਇ ॥
ਸੁਰੰਗ ਰੰਗੀਲੇ ਹਰਿ ਹਰਿ ਧਿਆਏ ॥1॥ਰਹਾਉ॥
ਮਿਥਿਆ ਜਿਹਬਾ ਅਵਰੇਂ ਕਾਮ ॥
ਨਿਰਬਾਣ ਪਦੁ ਇਕੁ ਹਰਿ ਕੋ ਨਾਮੁ ॥2॥
ਅਸੰਖ ਕੋਟਿ ਅਨ ਪੂਜਾ ਕਰੀ ॥
ਏਕ ਨ ਪੂਜਸਿ ਨਾਮੈ ਹਰੀ ॥3॥
ਪ੍ਰਣਵੈ ਨਾਮਦੇਉ ਇਹੁ ਕਰਣਾ ॥
ਅਨੰਤ ਰੂਪ ਤੇਰੇ ਨਾਰਾਇਣਾ ॥4॥1॥1163॥
ਪਰ ਧਨ ਪਰ ਦਾਰਾ ਪਰਹਰੀ ॥
ਤਾ ਕੈ ਨਿਕਟਿ ਬਸੈ ਨਰਹਰੀ ॥1॥
ਜੋ ਨ ਭਜੰਤੇ ਨਾਰਾਇਣਾ ॥
ਤਿਨ ਕਾ ਮੈ ਨ ਕਰਉ ਦਰਸਨਾ ॥1॥ਰਹਾਉ॥
ਜਿਨ ਕੈ ਭੀਤਰਿ ਹੈ ਅੰਤਰਾ ॥
ਜੈਸੇ ਪਸੁ ਤੈਸੇ ਉਇ ਨਰਾ ॥2॥
ਪ੍ਰਣਵਤਿ ਨਾਮਦੇਉ ਨਾਕਹਿ ਬਿਨਾ ॥
ਨਾ ਸੋਹੈ ਬਤੀਸ ਲਖਨਾ ॥3॥2॥1163॥
ਦੂਧੁ ਕਟੋਰੈ ਗਡਵੈ ਪਾਨੀ ॥
ਕਪਲ ਗਾਇ ਨਾਮੈ ਦੁਹਿ ਆਨੀ ॥1॥
ਦੂਧੁ ਪੀਉ ਗੋਬਿੰਦੇ ਰਾਇ ॥
ਦੂਧੁ ਪੀਉ ਮੇਰੋ ਮਨੁ ਪਤੀਆਇ ॥
ਨਾਹੀ ਤ ਘਰ ਕੋ ਬਾਪੁ ਰਿਸਾਇ ॥1॥ਰਹਾਉ॥
ਸੁਇਨ ਕਟੋਰੀ ਅੰਮ੍ਰਿਤ ਭਰੀ ॥
ਲੈ ਨਾਮੈ ਹਰਿ ਆਗੈ ਧਰੀ ॥2॥
ਏਕੁ ਭਗਤੁ ਮੇਰੇ ਹਿਰਦੇ ਬਸੈ ॥
ਨਾਮੇ ਦੇਖਿ ਨਰਾਇਨੁ ਹਸੈ ॥3॥
ਦੂਧੁ ਪੀਆਇ ਭਗਤੁ ਘਰਿ ਗਇਆ ॥
ਨਾਮੇ ਹਰਿ ਕਾ ਦਰਸਨੁ ਭਇਆ ॥4॥3॥1163॥
ਮੈ ਬਉਰੀ ਮੇਰਾ ਰਾਮੁ ਭਤਾਰੁ ॥
ਰਚਿ ਰਚਿ ਤਾ ਕਉ ਕਰਉ ਸਿੰਗਾਰੁ ॥1॥
ਭਲੇ ਨਿੰਦਉ ਭਲੇ ਨਿੰਦਉ ਭਲੇ ਨਿੰਦਉ ਲੋਗੁ ॥
ਤਨੁ ਮਨੁ ਰਾਮ ਪਿਆਰੇ ਜੋਗੁ ॥1॥ਰਹਾਉ॥
ਬਾਦੁ ਬਿਬਾਦੁ ਕਾਹੂ ਸਿਉ ਨ ਕੀਜੈ ॥
ਰਸਨਾ ਰਾਮ ਰਸਾਇਨੁ ਪੀਜੈ ॥2॥
ਅਬ ਜੀਅ ਜਾਨਿ ਐਸੀ ਬਨਿ ਆਈ ॥
ਮਿਲਉ ਗੁਪਾਲ ਨੀਸਾਨੁ ਬਜਾਈ ॥3॥
ਉਸਤਤਿ ਨਿੰਦਾ ਕਰੈ ਨਰੁ ਕੋਈ ॥
ਨਾਮੇ ਸ੍ਰੀਰੰਗੁ ਭੇਟਲ ਸੋਈ ॥4॥4॥1164॥
ਕਬਹੂ ਖੀਰਿ ਖਾਡ ਘੀਉ ਨ ਭਾਵੈ ॥
ਕਬਹੂ ਘਰ ਘਰ ਟੂਕ ਮਗਾਵੈ ॥
ਕਬਹੂ ਕੂਰਨੁ ਚਨੇ ਬਿਨਾਵੈ ॥1॥
ਜਿਉ ਰਾਮੁ ਰਾਖੈ ਤਿਉ ਰਹੀਐ ਰੇ ਭਾਈ ॥
ਹਰਿ ਕੀ ਮਹਿਮਾ ਕਿਛੁ ਕਥਨੁ ਨ ਜਾਈ ॥1॥ਰਹਾਉ॥
ਕਬਹੂ ਤੁਰੇ ਤੁਰੰਗ ਨਚਾਵੈ ॥
ਕਬਹੂ ਪਾਇ ਪਨਹੀਓ ਨ ਪਾਵੈ ॥2॥
ਕਬਹੂ ਖਾਟ ਸੁਪੇਦੀ ਸੁਵਾਵੈ ॥
ਕਬਹੂ ਭੂਮਿ ਪੈਆਰੁ ਨ ਪਾਵੈ ॥3॥
ਭਨਤਿ ਨਾਮਦੇਉ ਇਕੁ ਨਾਮੁ ਨਿਸਤਾਰੈ ॥
ਜਿਹ ਗੁਰੁ ਮਿਲੈ ਤਿਹ ਪਾਰਿ ਉਤਾਰੈ ॥4॥5॥1164॥
ਹਸਤ ਖੇਲਤ ਤੇਰੇ ਦੇਹੁਰੇ ਆਇਆ ॥
ਭਗਤਿ ਕਰਤ ਨਾਮਾ ਪਕਰਿ ਉਠਾਇਆ ॥1॥
ਹੀਨੜੀ ਜਾਤਿ ਮੇਰੀ ਜਾਦਿਮ ਰਾਇਆ ॥
ਛੀਪੇ ਕੇ ਜਨਮਿ ਕਾਹੇ ਕਉ ਆਇਆ ॥1॥ਰਹਾਉ॥
ਲੈ ਕਮਲੀ ਚਲਿਓ ਪਲਟਾਇ ॥
ਦੇਹੁਰੈ ਪਾਛੈ ਬੈਠਾ ਜਾਇ ॥2॥
ਜਿਉ ਜਿਉ ਨਾਮਾ ਹਰਿ ਗੁਣ ਉਚਰੈ ॥
ਭਗਤ ਜਨਾਂ ਕਉ ਦੇਹੁਰਾ ਫਿਰੈ ॥3॥6॥1164॥
ਜੈਸੀ ਭੂਖੇ ਪ੍ਰੀਤਿ ਅਨਾਜ ॥
ਤ੍ਰਿਖਾਵੰਤ ਜਲ ਸੇਤੀ ਕਾਜ ॥
ਜੈਸੀ ਮੂੜ ਕੁਟੰਬ ਪਰਾਇਣ ॥
ਐਸੀ ਨਾਮੇ ਪ੍ਰੀਤਿ ਨਰਾਇਣ ॥1॥
ਨਾਮੇ ਪ੍ਰੀਤਿ ਨਾਰਾਇਣ ਲਾਗੀ ॥
ਸਹਜ ਸੁਭਾਇ ਭਇਓ ਬੈਰਾਗੀ ॥1॥ ਰਹਾਉ ॥
ਜੈਸੀ ਪਰ ਪੁਰਖਾ ਰਤ ਨਾਰੀ ॥
ਲੋਭੀ ਨਰੁ ਧਨ ਕਾ ਹਿਤਕਾਰੀ ॥
ਕਾਮੀ ਪੁਰਖ ਕਾਮਨੀ ਪਿਆਰੀ ॥
ਐਸੀ ਨਾਮੇ ਪ੍ਰੀਤਿ ਮੁਰਾਰੀ ॥2॥
ਸਾਈ ਪ੍ਰੀਤਿ ਜਿ ਆਪੇ ਲਾਏ ॥
ਗੁਰ ਪਰਸਾਦੀ ਦੁਬਿਧਾ ਜਾਏ ॥
ਕਬਹੁ ਨ ਤੂਟਸਿ ਰਹਿਆ ਸਮਾਇ ॥
ਨਾਮੇ ਚਿਤੁ ਲਾਇਆ ਸਚਿ ਨਾਇ ॥3॥
ਜੈਸੀ ਪ੍ਰੀਤਿ ਬਾਰਿਕ ਅਰੁ ਮਾਤਾ ॥
ਐਸਾ ਹਰਿ ਸੇਤੀ ਮਨੁ ਰਾਤਾ ॥
ਪ੍ਰਣਵੈ ਨਾਮਦੇਉ ਲਾਗੀ ਪ੍ਰੀਤਿ ॥
ਗੋਬਿਦੁ ਬਸੈ ਹਮਾਰੈ ਚੀਤਿ ॥4॥1॥7॥1164॥
ਘਰ ਕੀ ਨਾਰਿ ਤਿਆਗੈ ਅੰਧਾ ॥
ਪਰ ਨਾਰੀ ਸਿਉ ਘਾਲੈ ਧੰਧਾ ॥
ਜੈਸੇ ਸਿੰਬਲੁ ਦੇਖਿ ਸੂਆ ਬਿਗਸਾਨਾ ॥
ਅੰਤ ਕੀ ਬਾਰ ਮੂਆ ਲਪਟਾਨਾ ॥1॥
ਪਾਪੀ ਕਾ ਘਰੁ ਅਗਨੇ ਮਾਹਿ ॥
ਜਲਤ ਰਹੈ ਮਿਟਵੈ ਕਬ ਨਾਹਿ ॥1॥ ਰਹਾਉ ॥
ਹਰਿ ਕੀ ਭਗਤਿ ਨ ਦੇਖੈ ਜਾਇ ॥
ਮਾਰਗੁ ਛੋਡਿ ਅਮਾਰਗਿ ਪਾਇ ॥
ਮੂਲਹੁ ਭੂਲਾ ਆਵੈ ਜਾਇ ॥
ਅੰਮ੍ਰਿਤੁ ਡਾਰਿ ਲਾਦਿ ਬਿਖੁ ਖਾਇ ॥2॥
ਜਿਉ ਬੇਸ੍ਵਾ ਕੇ ਪਰੈ ਅਖਾਰਾ ॥
ਕਾਪਰੁ ਪਹਿਰਿ ਕਰਹਿ ਸੀਗਾਰਾ ॥
ਪੂਰੇ ਤਾਲ ਨਿਹਾਲੇ ਸਾਸ ॥
ਵਾ ਕੇ ਗਲੇ ਜਮ ਕਾ ਹੈ ਫਾਸ ॥3॥
ਜਾ ਕੇ ਮਸਤਕਿ ਲਿਖਿਓ ਕਰਮਾ ॥
ਸੋ ਭਜਿ ਪਰਿ ਹੈ ਗੁਰ ਕੀ ਸਰਨਾ ॥
ਕਹਤ ਨਾਮਦੇਉ ਇਹੁ ਬੀਚਾਰੁ ॥
ਇਨ ਬਿਧਿ ਸੰਤਹੁ ਉਤਰਹੁ ਪਾਰਿ ॥4॥2॥8॥1165॥
ਸੰਡਾ ਮਰਕਾ ਜਾਇ ਪੁਕਾਰੇ ॥
ਪੜੈ ਨਹੀ ਹਮ ਹੀ ਪਚਿ ਹਾਰੇ ॥
ਰਾਮੁ ਕਹੈ ਕਰ ਤਾਲ ਬਜਾਵੈ ਚਟੀਆ ਸਭੈ ਬਿਗਾਰੇ ॥1॥
ਰਾਮ ਨਾਮਾ ਜਪਿਬੋ ਕਰੈ ॥
ਹਿਰਦੈ ਹਰਿ ਜੀ ਕੋ ਸਿਮਰਨੁ ਧਰੈ ॥1॥ ਰਹਾਉ ॥
ਬਸੁਧਾ ਬਸਿ ਕੀਨੀ ਸਭ ਰਾਜੇ ਬਿਨਤੀ ਕਰੈ ਪਟਰਾਨੀ ॥
ਪੂਤੁ ਪ੍ਰਹਿਲਾਦੁ ਕਹਿਆ ਨਹੀ ਮਾਨੈ ਤਿਨਿ ਤਉ ਅਉਰੈ ਠਾਨੀ ॥2॥
ਦੁਸਟ ਸਭਾ ਮਿਲਿ ਮੰਤਰ ਉਪਾਇਆ ਕਰਸਹ ਅਉਧ ਘਨੇਰੀ ॥
ਗਿਰਿ ਤਰ ਜਲ ਜੁਆਲਾ ਭੈ ਰਾਖਿਓ ਰਾਜਾ ਰਾਮਿ ਮਾਇਆ ਫੇਰੀ ॥3॥
ਕਾਢਿ ਖੜਗੁ ਕਾਲੁ ਭੈ ਕੋਪਿਓ ਮੋਹਿ ਬਤਾਉ ਜੁ ਤੁਹਿ ਰਾਖੈ ॥
ਪੀਤ ਪੀਤਾਂਬਰ ਤ੍ਰਿਭਵਣ ਧਣੀ ਥੰਭ ਮਾਹਿ ਹਰਿ ਭਾਖੈ ॥4॥
ਹਰਨਾਖਸੁ ਜਿਨਿ ਨਖਹ ਬਿਦਾਰਿਓ ਸੁਰਿ ਨਰ ਕੀਏ ਸਨਾਥਾ ॥
ਕਹਿ ਨਾਮਦੇਉ ਹਮ ਨਰਹਰਿ ਧਿਆਵਹ ਰਾਮੁ ਅਭੈ ਪਦ ਦਾਤਾ ॥5॥3॥9॥1165॥
ਸੁਲਤਾਨੁ ਪੂਛੈ ਸੁਨੁ ਬੇ ਨਾਮਾ ॥
ਦੇਖਉ ਰਾਮ ਤੁਮ੍ਹ੍ਹਾਰੇ ਕਾਮਾ ॥1॥
ਨਾਮਾ ਸੁਲਤਾਨੇ ਬਾਧਿਲਾ ॥
ਦੇਖਉ ਤੇਰਾ ਹਰਿ ਬੀਠੁਲਾ ॥1॥ ਰਹਾਉ ॥
ਬਿਸਮਿਲਿ ਗਊ ਦੇਹੁ ਜੀਵਾਇ ॥
ਨਾਤਰੁ ਗਰਦਨਿ ਮਾਰਉ ਠਾਂਇ ॥2॥
ਬਾਦਿਸਾਹ ਐਸੀ ਕਿਉ ਹੋਇ ॥
ਬਿਸਮਿਲਿ ਕੀਆ ਨ ਜੀਵੈ ਕੋਇ ॥3॥
ਮੇਰਾ ਕੀਆ ਕਛੂ ਨ ਹੋਇ ॥
ਕਰਿ ਹੈ ਰਾਮੁ ਹੋਇ ਹੈ ਸੋਇ ॥4॥
ਬਾਦਿਸਾਹੁ ਚੜ੍ਹਿਓ ਅਹੰਕਾਰਿ ॥
ਗਜ ਹਸਤੀ ਦੀਨੋ ਚਮਕਾਰਿ ॥5॥
ਰੁਦਨੁ ਕਰੈ ਨਾਮੇ ਕੀ ਮਾਇ ॥
ਛੋਡਿ ਰਾਮੁ ਕੀ ਨ ਭਜਹਿ ਖੁਦਾਇ ॥6॥
ਨ ਹਉ ਤੇਰਾ ਪੂੰਗੜਾ ਨ ਤੂ ਮੇਰੀ ਮਾਇ ॥
ਪਿੰਡੁ ਪੜੈ ਤਉ ਹਰਿ ਗੁਨ ਗਾਇ ॥7॥
ਕਰੈ ਗਜਿੰਦੁ ਸੁੰਡ ਕੀ ਚੋਟ ॥
ਨਾਮਾ ਉਬਰੈ ਹਰਿ ਕੀ ਓਟ ॥8॥
ਕਾਜੀ ਮੁਲਾਂ ਕਰਹਿ ਸਲਾਮੁ ॥
ਇਨਿ ਹਿੰਦੂ ਮੇਰਾ ਮਲਿਆ ਮਾਨੁ ॥9॥
ਬਾਦਿਸਾਹ ਬੇਨਤੀ ਸੁਨੇਹੁ ॥
ਨਾਮੇ ਸਰ ਭਰਿ ਸੋਨਾ ਲੇਹੁ ॥10॥
ਮਾਲੁ ਲੇਉ ਤਉ ਦੋਜਕਿ ਪਰਉ ॥
ਦੀਨੁ ਛੋਡਿ ਦੁਨੀਆ ਕਉ ਭਰਉ ॥11॥
ਪਾਵਹੁ ਬੇੜੀ ਹਾਥਹੁ ਤਾਲ ॥
ਨਾਮਾ ਗਾਵੈ ਗੁਨ ਗੋਪਾਲ ॥12॥
ਗੰਗ ਜਮੁਨ ਜਉ ਉਲਟੀ ਬਹੈ ॥
ਤਉ ਨਾਮਾ ਹਰਿ ਕਰਤਾ ਰਹੈ ॥13॥
ਸਾਤ ਘੜੀ ਜਬ ਬੀਤੀ ਸੁਣੀ ॥
ਅਜਹੁ ਨ ਆਇਓ ਤ੍ਰਿਭਵਣ ਧਣੀ ॥14॥
ਪਾਖੰਤਣ ਬਾਜ ਬਜਾਇਲਾ ॥
ਗਰੁੜ ਚੜ੍ਹ੍ਹੇ ਗੋਬਿੰਦ ਆਇਲਾ ॥15॥
ਅਪਨੇ ਭਗਤ ਪਰਿ ਕੀ ਪ੍ਰਤਿਪਾਲ ॥
ਗਰੁੜ ਚੜ੍ਹ੍ਹੇ ਆਏ ਗੋਪਾਲ ॥16॥
ਕਹਹਿ ਤ ਧਰਣਿ ਇਕੋਡੀ ਕਰਉ ॥
ਕਹਹਿ ਤ ਲੇ ਕਰਿ ਊਪਰਿ ਧਰਉ ॥17॥
ਕਹਹਿ ਤ ਮੁਈ ਗਊ ਦੇਉ ਜੀਆਇ ॥
ਸਭੁ ਕੋਈ ਦੇਖੈ ਪਤੀਆਇ ॥18॥
ਨਾਮਾ ਪ੍ਰਣਵੈ ਸੇਲ ਮਸੇਲ ॥
ਗਊ ਦੁਹਾਈ ਬਛਰਾ ਮੇਲਿ ॥19॥
ਦੂਧਹਿ ਦੁਹਿ ਜਬ ਮਟੁਕੀ ਭਰੀ ॥
ਲੇ ਬਾਦਿਸਾਹ ਕੇ ਆਗੇ ਧਰੀ ॥20॥
ਬਾਦਿਸਾਹੁ ਮਹਲ ਮਹਿ ਜਾਇ ॥
ਅਉਘਟ ਕੀ ਘਟ ਲਾਗੀ ਆਇ ॥21॥
ਕਾਜੀ ਮੁਲਾਂ ਬਿਨਤੀ ਫੁਰਮਾਇ ॥
ਬਖਸੀ ਹਿੰਦੂ ਮੈ ਤੇਰੀ ਗਾਇ ॥22॥
ਨਾਮਾ ਕਹੈ ਸੁਨਹੁ ਬਾਦਿਸਾਹ ॥
ਇਹੁ ਕਿਛੁ ਪਤੀਆ ਮੁਝੈ ਦਿਖਾਇ ॥23॥
ਇਸ ਪਤੀਆ ਕਾ ਇਹੈ ਪਰਵਾਨੁ ॥
ਸਾਚਿ ਸੀਲਿ ਚਾਲਹੁ ਸੁਲਿਤਾਨ ॥24॥
ਨਾਮਦੇਉ ਸਭ ਰਹਿਆ ਸਮਾਇ ॥
ਮਿਲਿ ਹਿੰਦੂ ਸਭ ਨਾਮੇ ਪਹਿ ਜਾਹਿ ॥25॥
ਜਉ ਅਬ ਕੀ ਬਾਰ ਨ ਜੀਵੈ ਗਾਇ ॥
ਤ ਨਾਮਦੇਵ ਕਾ ਪਤੀਆ ਜਾਇ ॥26॥
ਨਾਮੇ ਕੀ ਕੀਰਤਿ ਰਹੀ ਸੰਸਾਰਿ ॥
ਭਗਤ ਜਨਾਂ ਲੇ ਉਧਰਿਆ ਪਾਰਿ ॥27॥
ਸਗਲ ਕਲੇਸ ਨਿੰਦਕ ਭਇਆ ਖੇਦੁ ॥
ਨਾਮੇ ਨਾਰਾਇਨ ਨਾਹੀ ਭੇਦੁ ॥28॥1॥10॥1165॥
ਜਉ ਗੁਰਦੇਉ ਤ ਮਿਲੈ ਮੁਰਾਰਿ ॥
ਜਉ ਗੁਰਦੇਉ ਤ ਉਤਰੈ ਪਾਰਿ ॥
ਜਉ ਗੁਰਦੇਉ ਤ ਬੈਕੁੰਠ ਤਰੈ ॥
ਜਉ ਗੁਰਦੇਉ ਤ ਜੀਵਤ ਮਰੈ ॥1॥
ਸਤਿ ਸਤਿ ਸਤਿ ਸਤਿ ਸਤਿ ਗੁਰਦੇਵ ॥
ਝੂਠੁ ਝੂਠੁ ਝੂਠੁ ਝੂਠੁ ਆਨ ਸਭ ਸੇਵ ॥1॥ ਰਹਾਉ ॥
ਜਉ ਗੁਰਦੇਉ ਤ ਨਾਮੁ ਦ੍ਰਿੜਾਵੈ ॥
ਜਉ ਗੁਰਦੇਉ ਨ ਦਹ ਦਿਸ ਧਾਵੈ ॥
ਜਉ ਗੁਰਦੇਉ ਪੰਚ ਤੇ ਦੂਰਿ ॥
ਜਉ ਗੁਰਦੇਉ ਨ ਮਰਿਬੋ ਝੂਰਿ ॥2॥
ਜਉ ਗੁਰਦੇਉ ਤ ਅੰਮ੍ਰਿਤ ਬਾਨੀ ॥
ਜਉ ਗੁਰਦੇਉ ਤ ਅਕਥ ਕਹਾਨੀ ॥
ਜਉ ਗੁਰਦੇਉ ਤ ਅੰਮ੍ਰਿਤ ਦੇਹ ॥
ਜਉ ਗੁਰਦੇਉ ਨਾਮੁ ਜਪਿ ਲੇਹਿ ॥3॥
ਜਉ ਗੁਰਦੇਉ ਭਵਨ ਤ੍ਰੈ ਸੂਝੈ ॥
ਜਉ ਗੁਰਦੇਉ ਊਚ ਪਦ ਬੂਝੈ ॥
ਜਉ ਗੁਰਦੇਉ ਤ ਸੀਸੁ ਅਕਾਸਿ ॥
ਜਉ ਗੁਰਦੇਉ ਸਦਾ ਸਾਬਾਸਿ ॥4॥
ਜਉ ਗੁਰਦੇਉ ਸਦਾ ਬੈਰਾਗੀ ॥
ਜਉ ਗੁਰਦੇਉ ਪਰ ਨਿੰਦਾ ਤਿਆਗੀ ॥
ਜਉ ਗੁਰਦੇਉ ਬੁਰਾ ਭਲਾ ਏਕ ॥
ਜਉ ਗੁਰਦੇਉ ਲਿਲਾਟਹਿ ਲੇਖ ॥5॥
ਜਉ ਗੁਰਦੇਉ ਕੰਧੁ ਨਹੀ ਹਿਰੈ ॥
ਜਉ ਗੁਰਦੇਉ ਦੇਹੁਰਾ ਫਿਰੈ ॥
ਜਉ ਗੁਰਦੇਉ ਤ ਛਾਪਰਿ ਛਾਈ ॥
ਜਉ ਗੁਰਦੇਉ ਸਿਹਜ ਨਿਕਸਾਈ ॥6॥
ਜਉ ਗੁਰਦੇਉ ਤ ਅਠਸਠਿ ਨਾਇਆ ॥
ਜਉ ਗੁਰਦੇਉ ਤਨਿ ਚਕ੍ਰ ਲਗਾਇਆ ॥
ਜਉ ਗੁਰਦੇਉ ਤ ਦੁਆਦਸ ਸੇਵਾ ॥
ਜਉ ਗੁਰਦੇਉ ਸਭੈ ਬਿਖੁ ਮੇਵਾ ॥7॥
ਜਉ ਗੁਰਦੇਉ ਤ ਸੰਸਾ ਟੂਟੈ ॥
ਜਉ ਗੁਰਦੇਉ ਤ ਜਮ ਤੇ ਛੂਟੈ ॥
ਜਉ ਗੁਰਦੇਉ ਤ ਭਉਜਲ ਤਰੈ ॥
ਜਉ ਗੁਰਦੇਉ ਤ ਜਨਮਿ ਨ ਮਰੈ ॥8॥
ਜਉ ਗੁਰਦੇਉ ਅਠਦਸ ਬਿਉਹਾਰ ॥
ਜਉ ਗੁਰਦੇਉ ਅਠਾਰਹ ਭਾਰ ॥
ਬਿਨੁ ਗੁਰਦੇਉ ਅਵਰ ਨਹੀ ਜਾਈ ॥
ਨਾਮਦੇਉ ਗੁਰ ਕੀ ਸਰਣਾਈ ॥9॥1॥2॥11॥1166॥
ਆਉ ਕਲੰਦਰ ਕੇਸਵਾ ॥
ਕਰਿ ਅਬਦਾਲੀ ਭੇਸਵਾ ॥ ਰਹਾਉ ॥
ਜਿਨਿ ਆਕਾਸ ਕੁਲਹ ਸਿਰਿ ਕੀਨੀ ਕਉਸੈ ਸਪਤ ਪਯਾਲਾ ॥
ਚਮਰ ਪੋਸ ਕਾ ਮੰਦਰੁ ਤੇਰਾ ਇਹ ਬਿਧਿ ਬਨੇ ਗੁਪਾਲਾ ॥1॥
ਛਪਨ ਕੋਟਿ ਕਾ ਪੇਹਨੁ ਤੇਰਾ ਸੋਲਹ ਸਹਸ ਇਜਾਰਾ ॥
ਭਾਰ ਅਠਾਰਹ ਮੁਦਗਰੁ ਤੇਰਾ ਸਹਨਕ ਸਭ ਸੰਸਾਰਾ ॥2॥
ਦੇਹੀ ਮਹਜਿਦਿ ਮਨੁ ਮਉਲਾਨਾ ਸਹਜ ਨਿਵਾਜ ਗੁਜਾਰੈ ॥
ਬੀਬੀ ਕਉਲਾ ਸਉ ਕਾਇਨੁ ਤੇਰਾ ਨਿਰੰਕਾਰ ਆਕਾਰੈ ॥3॥
ਭਗਤਿ ਕਰਤ ਮੇਰੇ ਤਾਲ ਛਿਨਾਏ ਕਿਹ ਪਹਿ ਕਰਉ ਪੁਕਾਰਾ ॥
ਨਾਮੇ ਕਾ ਸੁਆਮੀ ਅੰਤਰਜਾਮੀ ਫਿਰੇ ਸਗਲ ਬੇਦੇਸਵਾ ॥4॥1॥1167॥
ਸਾਹਿਬੁ ਸੰਕਟਵੈ ਸੇਵਕੁ ਭਜੈ ॥
ਚਿਰੰਕਾਲ ਨ ਜੀਵੈ ਦੋਊ ਕੁਲ ਲਜੈ ॥1॥
ਤੇਰੀ ਭਗਤਿ ਨ ਛੋਡਉ ਭਾਵੈ ਲੋਗੁ ਹਸੈ ॥
ਚਰਨ ਕਮਲ ਮੇਰੇ ਹੀਅਰੇ ਬਸੈਂ ॥1॥ ਰਹਾਉ ॥
ਜੈਸੇ ਅਪਨੇ ਧਨਹਿ ਪ੍ਰਾਨੀ ਮਰਨੁ ਮਾਂਡੈ ॥
ਤੈਸੇ ਸੰਤ ਜਨਾਂ ਰਾਮ ਨਾਮੁ ਨ ਛਾਡੈਂ ॥2॥
ਗੰਗਾ ਗਇਆ ਗੋਦਾਵਰੀ ਸੰਸਾਰ ਕੇ ਕਾਮਾ ॥
ਨਾਰਾਇਣੁ ਸੁਪ੍ਰਸੰਨ ਹੋਇ ਤ ਸੇਵਕੁ ਨਾਮਾ ॥3॥1॥1195॥
ਲੋਭ ਲਹਰਿ ਅਤਿ ਨੀਝਰ ਬਾਜੈ ॥
ਕਾਇਆ ਡੂਬੈ ਕੇਸਵਾ ॥1॥
ਸੰਸਾਰੁ ਸਮੁੰਦੇ ਤਾਰਿ ਗੁਬਿੰਦੇ ॥
ਤਾਰਿ ਲੈ ਬਾਪ ਬੀਠੁਲਾ ॥1॥ ਰਹਾਉ ॥
ਅਨਿਲ ਬੇੜਾ ਹਉ ਖੇਵਿ ਨ ਸਾਕਉ ॥
ਤੇਰਾ ਪਾਰੁ ਨ ਪਾਇਆ ਬੀਠੁਲਾ ॥2॥
ਹੋਹੁ ਦਇਆਲੁ ਸਤਿਗੁਰੁ ਮੇਲਿ ਤੂ ਮੋ ਕਉ ॥
ਪਾਰਿ ਉਤਾਰੇ ਕੇਸਵਾ ॥3॥
ਨਾਮਾ ਕਹੈ ਹਉ ਤਰਿ ਭੀ ਨ ਜਾਨਉ ॥
ਮੋ ਕਉ ਬਾਹ ਦੇਹਿ ਬਾਹ ਦੇਹਿ ਬੀਠੁਲਾ ॥4॥2॥1196॥
ਸਹਜ ਅਵਲਿ ਧੂੜਿ ਮਣੀ ਗਾਡੀ ਚਾਲਤੀ ॥
ਪੀਛੈ ਤਿਨਕਾ ਲੈ ਕਰਿ ਹਾਂਕਤੀ ॥1॥
ਜੈਸੇ ਪਨਕਤ ਥ੍ਰੂਟਿਟਿ ਹਾਂਕਤੀ ॥
ਸਰਿ ਧੋਵਨ ਚਾਲੀ ਲਾਡੁਲੀ ॥1॥ ਰਹਾਉ ॥
ਧੋਬੀ ਧੋਵੈ ਬਿਰਹ ਬਿਰਾਤਾ ॥
ਹਰਿ ਚਰਨ ਮੇਰਾ ਮਨੁ ਰਾਤਾ ॥2॥
ਭਣਤਿ ਨਾਮਦੇਉ ਰਮਿ ਰਹਿਆ ॥
ਅਪਨੇ ਭਗਤ ਪਰ ਕਰਿ ਦਇਆ ॥3॥3॥1196॥
ਕਾਏਂ ਰੇ ਮਨ ਬਿਖਿਆ ਬਨ ਜਾਇ ॥
ਭੂਲੌ ਰੇ ਠਗਮੂਰੀ ਖਾਇ ॥1॥ ਰਹਾਉ ॥
ਜੈਸੇ ਮੀਨੁ ਪਾਨੀ ਮਹਿ ਰਹੈ ॥
ਕਾਲ ਜਾਲ ਕੀ ਸੁਧਿ ਨਹੀ ਲਹੈ ॥
ਜਿਹਬਾ ਸੁਆਦੀ ਲੀਲਿਤ ਲੋਹ ॥
ਐਸੇ ਕਨਿਕ ਕਾਮਨੀ ਬਾਧਿਓ ਮੋਹ ॥1॥
ਜਿਉ ਮਧੁ ਮਾਖੀ ਸੰਚੈ ਅਪਾਰ ॥
ਮਧੁ ਲੀਨੋ ਮੁਖਿ ਦੀਨੀ ਛਾਰੁ ॥
ਗਊ ਬਾਛ ਕਉ ਸੰਚੈ ਖੀਰੁ ॥
ਗਲਾ ਬਾਂਧਿ ਦੁਹਿ ਲੇਇ ਅਹੀਰੁ ॥2॥
ਮਾਇਆ ਕਾਰਨਿ ਸ੍ਰਮੁ ਅਤਿ ਕਰੈ ॥
ਸੋ ਮਾਇਆ ਲੈ ਗਾਡੈ ਧਰੈ ॥
ਅਤਿ ਸੰਚੈ ਸਮਝੈ ਨਹੀ ਮੂੜ੍ਹ੍ਹ ॥
ਧਨੁ ਧਰਤੀ ਤਨੁ ਹੋਇ ਗਇਓ ਧੂੜਿ ॥3॥
ਕਾਮ ਕ੍ਰੋਧ ਤ੍ਰਿਸਨਾ ਅਤਿ ਜਰੈ ॥
ਸਾਧਸੰਗਤਿ ਕਬਹੂ ਨਹੀ ਕਰੈ ॥
ਕਹਤ ਨਾਮਦੇਉ ਤਾ ਚੀ ਆਣਿ ॥
ਨਿਰਭੈ ਹੋਇ ਭਜੀਐ ਭਗਵਾਨ ॥4॥1॥1252॥
ਬਦਹੁ ਕੀ ਨ ਹੋਡ ਮਾਧਉ ਮੋ ਸਿਉ ॥
ਠਾਕੁਰ ਤੇ ਜਨੁ ਜਨ ਤੇ ਠਾਕੁਰੁ ਖੇਲੁ ਪਰਿਓ ਹੈ ਤੋ ਸਿਉ ॥1॥ ਰਹਾਉ ॥
ਆਪਨ ਦੇਉ ਦੇਹੁਰਾ ਆਪਨ ਆਪ ਲਗਾਵੈ ਪੂਜਾ ॥
ਜਲ ਤੇ ਤਰੰਗ ਤਰੰਗ ਤੇ ਹੈ ਜਲੁ ਕਹਨ ਸੁਨਨ ਕਉ ਦੂਜਾ ॥1॥
ਆਪਹਿ ਗਾਵੈ ਆਪਹਿ ਨਾਚੈ ਆਪਿ ਬਜਾਵੈ ਤੂਰਾ ॥
ਕਹਤ ਨਾਮਦੇਉ ਤੂੰ ਮੇਰੋ ਠਾਕੁਰੁ ਜਨੁ ਊਰਾ ਤੂ ਪੂਰਾ ॥2॥2॥1252।
ਦਾਸ ਅਨਿੰਨ ਮੇਰੋ ਨਿਜ ਰੂਪ ॥
ਦਰਸਨ ਨਿਮਖ ਤਾਪ ਤ੍ਰਈ ਮੋਚਨ ਪਰਸਤ ਮੁਕਤਿ ਕਰਤ ਗ੍ਰਿਹ ਕੂਪ ॥1॥ ਰਹਾਉ ॥
ਮੇਰੀ ਬਾਂਧੀ ਭਗਤੁ ਛਡਾਵੈ ਬਾਂਧੈ ਭਗਤੁ ਨ ਛੂਟੈ ਮੋਹਿ ॥
ਏਕ ਸਮੈ ਮੋ ਕਉ ਗਹਿ ਬਾਂਧੈ ਤਉ ਫੁਨਿ ਮੋ ਪੈ ਜਬਾਬੁ ਨ ਹੋਇ ॥1॥
ਮੈ ਗੁਨ ਬੰਧ ਸਗਲ ਕੀ ਜੀਵਨਿ ਮੇਰੀ ਜੀਵਨਿ ਮੇਰੇ ਦਾਸ ॥
ਨਾਮਦੇਵ ਜਾ ਕੇ ਜੀਅ ਐਸੀ ਤੈਸੋ ਤਾ ਕੈ ਪ੍ਰੇਮ ਪ੍ਰਗਾਸ ॥2॥3॥1252॥
ਸੇਵੀਲੇ ਗੋਪਾਲ ਰਾਇ ਅਕੁਲ ਨਿਰੰਜਨ ॥
ਭਗਤਿ ਦਾਨੁ ਦੀਜੈ ਜਾਚਹਿ ਸੰਤ ਜਨ ॥1॥ ਰਹਾਉ ॥
ਜਾਂ ਚੈ ਘਰਿ ਦਿਗ ਦਿਸੈ ਸਰਾਇਚਾ ਬੈਕੁੰਠ ਭਵਨ ਚਿਤ੍ਰਸਾਲਾ ਸਪਤ ਲੋਕ ਸਾਮਾਨਿ ਪੂਰੀਅਲੇ ॥
ਜਾਂ ਚੈ ਘਰਿ ਲਛਿਮੀ ਕੁਆਰੀ ਚੰਦੁ ਸੂਰਜੁ ਦੀਵੜੇ ਕਉਤਕੁ ਕਾਲੁ ਬਪੁੜਾ ਕੋਟਵਾਲੁ ਸੁ ਕਰਾ ਸਿਰੀ ॥
ਸੁ ਐਸਾ ਰਾਜਾ ਸ੍ਰੀ ਨਰਹਰੀ ॥1॥
ਜਾਂ ਚੈ ਘਰਿ ਕੁਲਾਲੁ ਬ੍ਰਹਮਾ ਚਤੁਰ ਮੁਖੁ ਡਾਂਵੜਾ ਜਿਨਿ ਬਿਸ੍ਵ ਸੰਸਾਰੁ ਰਾਚੀਲੇ ॥
ਜਾਂ ਕੈ ਘਰਿ ਈਸਰੁ ਬਾਵਲਾ ਜਗਤ ਗੁਰੂ ਤਤ ਸਾਰਖਾ ਗਿਆਨੁ ਭਾਖੀਲੇ ॥
ਪਾਪੁ ਪੁੰਨੁ ਜਾਂ ਚੈ ਡਾਂਗੀਆ ਦੁਆਰੈ ਚਿਤ੍ਰ ਗੁਪਤੁ ਲੇਖੀਆ ॥
ਧਰਮ ਰਾਇ ਪਰੁਲੀ ਪ੍ਰਤਿਹਾਰੁ ॥
ਸੁ ਐਸਾ ਰਾਜਾ ਸ੍ਰੀ ਗੋਪਾਲੁ ॥2॥
ਜਾਂ ਚੈ ਘਰਿ ਗਣ ਗੰਧਰਬ ਰਿਖੀ ਬਪੁੜੇ ਢਾਢੀਆ ਗਾਵੰਤ ਆਛੈ ॥
ਸਰਬ ਸਾਸਤ੍ਰ ਬਹੁ ਰੂਪੀਆ ਅਨਗਰੂਆ ਆਖਾੜਾ ਮੰਡਲੀਕ ਬੋਲ ਬੋਲਹਿ ਕਾਛੇ ॥
ਚਉਰ ਢੂਲ ਜਾਂ ਚੈ ਹੈ ਪਵਣੁ ॥
ਚੇਰੀ ਸਕਤਿ ਜੀਤਿ ਲੇ ਭਵਣੁ ॥
ਅੰਡ ਟੂਕ ਜਾ ਚੈ ਭਸਮਤੀ ॥
ਸੁ ਐਸਾ ਰਾਜਾ ਤ੍ਰਿਭਵਣ ਪਤੀ ॥3॥
ਜਾਂ ਚੈ ਘਰਿ ਕੂਰਮਾ ਪਾਲੁ ਸਹਸ੍ਰ ਫਨੀ ਬਾਸਕੁ ਸੇਜ ਵਾਲੂਆ ॥
ਅਠਾਰਹ ਭਾਰ ਬਨਾਸਪਤੀ ਮਾਲਣੀ ਛਿਨਵੈ ਕਰੋੜੀ ਮੇਘ ਮਾਲਾ ਪਾਣੀਹਾਰੀਆ ॥
ਨਖ ਪ੍ਰਸੇਵ ਜਾ ਚੈ ਸੁਰਸਰੀ ॥
ਸਪਤ ਸਮੁੰਦ ਜਾਂ ਚੈ ਘੜਥਲੀ ॥
ਏਤੇ ਜੀਅ ਜਾਂ ਚੈ ਵਰਤਣੀ ॥
ਸੁ ਐਸਾ ਰਾਜਾ ਤ੍ਰਿਭਵਣ ਧਣੀ ॥4॥
ਜਾਂ ਚੈ ਘਰਿ ਨਿਕਟ ਵਰਤੀ ਅਰਜਨੁ ਧ੍ਰੂ ਪ੍ਰਹਲਾਦੁ ਅੰਬਰੀਕੁ ਨਾਰਦੁ ਨੇਜੈ ਸਿਧ ਬੁਧ ਗਣ ਗੰਧਰਬ ਬਾਨਵੈ ਹੇਲਾ ॥
ਏਤੇ ਜੀਅ ਜਾਂ ਚੈ ਹਹਿ ਘਰੀ ॥
ਸਰਬ ਬਿਆਪਿਕ ਅੰਤਰ ਹਰੀ ॥
ਪ੍ਰਣਵੈ ਨਾਮਦੇਉ ਤਾਂ ਚੀ ਆਣਿ ॥
ਸਗਲ ਭਗਤ ਜਾ ਚੈ ਨੀਸਾਣਿ ॥5॥1॥1292॥
ਮੋ ਕਉ ਤੂੰ ਨ ਬਿਸਾਰਿ ਤੂ ਨ ਬਿਸਾਰਿ ॥
ਤੂ ਨ ਬਿਸਾਰੇ ਰਾਮਈਆ ॥1॥ ਰਹਾਉ ॥
ਆਲਾਵੰਤੀ ਇਹੁ ਭ੍ਰਮੁ ਜੋ ਹੈ ਮੁਝ ਊਪਰਿ ਸਭ ਕੋਪਿਲਾ ॥
ਸੂਦੁ ਸੂਦੁ ਕਰਿ ਮਾਰਿ ਉਠਾਇਓ ਕਹਾ ਕਰਉ ਬਾਪ ਬੀਠੁਲਾ ॥1॥
ਮੂਏ ਹੂਏ ਜਉ ਮੁਕਤਿ ਦੇਹੁਗੇ ਮੁਕਤਿ ਨ ਜਾਨੈ ਕੋਇਲਾ ॥
ਏ ਪੰਡੀਆ ਮੋ ਕਉ ਢੇਢ ਕਹਤ ਤੇਰੀ ਪੈਜ ਪਿਛੰਉਡੀ ਹੋਇਲਾ ॥2॥
ਤੂ ਜੁ ਦਇਆਲੁ ਕ੍ਰਿਪਾਲੁ ਕਹੀਅਤੁ ਹੈਂ ਅਤਿਭੁਜ ਭਇਓ ਅਪਾਰਲਾ ॥
ਫੇਰਿ ਦੀਆ ਦੇਹੁਰਾ ਨਾਮੇ ਕਉ ਪੰਡੀਅਨ ਕਉ ਪਿਛਵਾਰਲਾ ॥3॥2॥1292॥
ਐਸੋ ਰਾਮ ਰਾਇ ਅੰਤਰਜਾਮੀ ॥
ਜੈਸੇ ਦਰਪਨ ਮਾਹਿ ਬਦਨ ਪਰਵਾਨੀ ॥1॥ ਰਹਾਉ ॥
ਬਸੈ ਘਟਾ ਘਟ ਲੀਪ ਨ ਛੀਪੈ ॥
ਬੰਧਨ ਮੁਕਤਾ ਜਾਤੁ ਨ ਦੀਸੈ ॥1॥
ਪਾਨੀ ਮਾਹਿ ਦੇਖੁ ਮੁਖੁ ਜੈਸਾ ॥
ਨਾਮੇ ਕੋ ਸੁਆਮੀ ਬੀਠਲੁ ਐਸਾ ॥2॥1॥131੮॥
ਮਨ ਕੀ ਬਿਰਥਾ ਮਨੁ ਹੀ ਜਾਨੈ ਕੈ ਬੂਝਲ ਆਗੈ ਕਹੀਐ ॥
ਅੰਤਰਜਾਮੀ ਰਾਮੁ ਰਵਾਂਈ ਮੈ ਡਰੁ ਕੈਸੇ ਚਹੀਐ ॥1॥
ਬੇਧੀਅਲੇ ਗੋਪਾਲ ਗੁਸਾਈ ॥
ਮੇਰਾ ਪ੍ਰਭੁ ਰਵਿਆ ਸਰਬੇ ਠਾਈ ॥1॥ ਰਹਾਉ ॥
ਮਾਨੈ ਹਾਟੁ ਮਾਨੈ ਪਾਟੁ ਮਾਨੈ ਹੈ ਪਾਸਾਰੀ ॥
ਮਾਨੈ ਬਾਸੈ ਨਾਨਾ ਭੇਦੀ ਭਰਮਤੁ ਹੈ ਸੰਸਾਰੀ ॥2॥
ਗੁਰ ਕੈ ਸਬਦਿ ਏਹੁ ਮਨੁ ਰਾਤਾ ਦੁਬਿਧਾ ਸਹਜਿ ਸਮਾਣੀ ॥
ਸਭੋ ਹੁਕਮੁ ਹੁਕਮੁ ਹੈ ਆਪੇ ਨਿਰਭਉ ਸਮਤੁ ਬੀਚਾਰੀ ॥3॥
ਜੋ ਜਨ ਜਾਨਿ ਭਜਹਿ ਪੁਰਖੋਤਮੁ ਤਾ ਚੀ ਅਬਿਗਤੁ ਬਾਣੀ ॥
ਨਾਮਾ ਕਹੈ ਜਗਜੀਵਨੁ ਪਾਇਆ ਹਿਰਦੈ ਅਲਖ ਬਿਡਾਣੀ ॥4॥1॥1350॥
ਆਦਿ ਜੁਗਾਦਿ ਜੁਗਾਦਿ ਜੁਗੋ ਜੁਗੁ ਤਾ ਕਾ ਅੰਤੁ ਨ ਜਾਨਿਆ ॥
ਸਰਬ ਨਿਰੰਤਰਿ ਰਾਮੁ ਰਹਿਆ ਰਵਿ ਐਸਾ ਰੂਪੁ ਬਖਾਨਿਆ ॥1॥
ਗੋਬਿਦੁ ਗਾਜੈ ਸਬਦੁ ਬਾਜੈ ॥
ਆਨਦ ਰੂਪੀ ਮੇਰੋ ਰਾਮਈਆ ॥1॥ ਰਹਾਉ ॥
ਬਾਵਨ ਬੀਖੂ ਬਾਨੈ ਬੀਖੇ ਬਾਸੁ ਤੇ ਸੁਖ ਲਾਗਿਲਾ ॥
ਸਰਬੇ ਆਦਿ ਪਰਮਲਾਦਿ ਕਾਸਟ ਚੰਦਨੁ ਭੈਇਲਾ ॥2॥
ਤੁਮ੍ਹ੍ਹ ਚੇ ਪਾਰਸੁ ਹਮ ਚੇ ਲੋਹਾ ਸੰਗੇ ਕੰਚਨੁ ਭੈਇਲਾ ॥
ਤੂ ਦਇਆਲੁ ਰਤਨੁ ਲਾਲੁ ਨਾਮਾ ਸਾਚਿ ਸਮਾਇਲਾ ॥3॥2॥1351॥
ਅਕੁਲ ਪੁਰਖ ਇਕੁ ਚਲਿਤੁ ਉਪਾਇਆ ॥
ਘਟਿ ਘਟਿ ਅੰਤਰਿ ਬ੍ਰਹਮੁ ਲੁਕਾਇਆ ॥1॥
ਜੀਅ ਕੀ ਜੋਤਿ ਨ ਜਾਨੈ ਕੋਈ ॥
ਤੈ ਮੈ ਕੀਆ ਸੁ ਮਾਲੂਮੁ ਹੋਈ ॥1॥ਰਹਾਉ॥
ਜਿਉ ਪ੍ਰਗਾਸਿਆ ਮਾਟੀ ਕੁੰਭੇਉ ॥
ਆਪ ਹੀ ਕਰਤਾ ਬੀਠੁਲੁ ਦੇਉ ॥2॥
ਜੀਅ ਕਾ ਬੰਧਨੁ ਕਰਮੁ ਬਿਆਪੈ ॥
ਜੋ ਕਿਛੁ ਕੀਆ ਸੁ ਆਪੈ ਆਪੈ ॥3॥
ਪ੍ਰਣਵਤਿ ਨਾਮਦੇਉ ਇਹੁ ਜੀਉ ਚਿਤਵੈ ਸੁ ਲਹੈ ॥
ਅਮਰੁ ਹੋਇ ਸਦ ਆਕੁਲ ਰਹੈ ॥4॥3॥1351॥