Poetry : Guru Gobind Singh Ji

ਗੁਰੂ ਗੋਬਿੰਦ ਸਿੰਘ ਜੀ ਦੀਆਂ ਰਚਨਾਵਾਂ

1. ਖਿਆਲ

ਮਿਤ੍ਰ ਪਿਆਰੇ ਨੂੰ ਹਾਲ ਮੁਰੀਦਾਂ ਦਾ ਕਹਿਣਾ ॥
ਤੁਧੁ ਬਿਨੁ ਰੋਗੁ ਰਜਾਈਆਂ ਦਾ ਓਢਣ ਨਾਗ ਨਿਵਾਸਾਂ ਦੇ ਰਹਿਣਾ ॥
ਸੂਲ ਸੁਰਾਹੀ ਖੰਜਰੁ ਪਿਆਲਾ ਬਿੰਗ ਕਸਾਈਆਂ ਦਾ ਸਹਿਣਾ ॥
ਯਾਰੜੇ ਦਾ ਸਾਨੂੰ ਸੱਥਰੁ ਚੰਗਾ ਭੱਠ ਖੇੜਿਆਂ ਦਾ ਰਹਿਣਾ ॥1॥1॥

2. ਸੁਣ ਕੈ ਸੱਦੁ ਮਾਹੀ ਦਾ ਮੇਹੀਂ

ਸੁਣ ਕੈ ਸੱਦੁ ਮਾਹੀ ਦਾ ਮੇਹੀਂ, ਪਾਣੀ ਘਾਹੁ ਮੁਤੋ ਨੇ
ਕਿਸੈ ਨਾਲਿ ਨ ਰਲੀਆ ਕਾਈ, ਕੇਹੋ ਸ਼ਉਕ ਪਯੋ ਨੇ
ਗਇਆ ਫਿਰਾਕੁ ਮਿਲਿਆ ਮਿਤ ਮਾਹੀ, ਤਾਂਹੀ ਸ਼ੁਕਰ ਕੀਤੋ ਨੇ ।

3. ਰਾਮਕਲੀ

ਰੇ ਮਨ ਇਹਿ ਬਿਧਿ ਜੋਗੁ ਕਮਾਓ ॥
ਸਿੰਙੀ ਸਾਚ ਅਕਪਟ ਕੰਠਲਾ ਧਿਆਨ ਬਿਭੂਤ ਚੜ੍ਹਾਓ ॥1॥ ਰਹਾਉ ॥
ਤਾਤੀ ਗਹੁ ਆਤਮ ਬਸਿ ਕਰ ਕੀ ਭਿੱਛਾ ਨਾਮ ਅਧਾਰੰ ॥
ਬਾਜੇ ਪਰਮ ਤਾਰ ਤਤੁ ਹਰਿ ਕੋ ਉਪਜੈ ਰਾਗ ਰਸਾਰੰ ॥1॥
ਉਘਟੈ ਤਾਨ ਤਰੰਗ ਰੰਗਿ ਅਤਿ ਗਯਾਨ ਗੀਤ ਬੰਧਾਨੰ ॥
ਚਕਿ ਚਕਿ ਰਹੇ ਦੇਵ ਦਾਨਵ ਮੁਨਿ ਛਕਿ ਛਕਿ ਬਯੋਮ ਬਿਵਾਨੰ ॥2॥
ਆਤਮ ਉਪਦੇਸ਼ ਭੇਸੁ ਸੰਜਮ ਕੋ ਜਾਪੁ ਸੁ ਅਜਪਾ ਜਾਪੇ ॥
ਸਦਾ ਰਹੈ ਕੰਚਨ ਸੀ ਕਾਯਾ ਕਾਲ ਨ ਕਬਹੂੰ ਬਯਾਪੇ ॥3॥2॥

4. ਰਾਮਕਲੀ

ਪ੍ਰਾਨੀ ਪਰਮ ਪੁਰਖ ਪਖ ਲਾਗੋ ॥
ਸੋਵਤ ਕਹਾ ਮੋਹ ਨਿੰਦ੍ਰਾ ਮੈ ਕਬਹੂੰ ਸੁਚਿਤ ਹ੍ਵੈ ਜਾਗੋ ॥1॥ ਰਹਾਉ ॥
ਔਰਨ ਕਹ ਉਪਦੇਸ਼ਤ ਹੈ ਪਸੁ ਤੋਹਿ ਪ੍ਰਬੋਧ ਨ ਲਾਗੋ ॥
ਸਿੰਚਤ ਕਹਾ ਪਰੇ ਬਿਖਿਯਨ ਕਹ ਕਬਹੁ ਬਿਖੈ ਰਸ ਤਯਾਗੋ ॥1॥
ਕੇਵਲ ਕਰਮ ਭਰਮ ਸੇ ਚੀਨਹੁ ਧਰਮ ਕਰਮ ਅਨੁਰਾਗੋ ॥
ਸੰਗ੍ਰਹਿ ਕਰੋ ਸਦਾ ਸਿਮਰਨ ਕੋ ਪਰਮ ਪਾਪ ਤਜਿ ਭਾਗੋ ॥2॥
ਜਾ ਤੇ ਦੂਖ ਪਾਪ ਨਹਿ ਭੇਟੈ ਕਾਲ ਜਾਲ ਤੇ ਤਾਗੋ ॥
ਜੌ ਸੁਖ ਚਾਹੋ ਸਦਾ ਸਭਨ ਕੌ ਤੌ ਹਰਿ ਕੇ ਰਸ ਪਾਗੋ ॥3॥3॥

5. ਰਾਗੁ ਸੋਰਠਿ

ਪ੍ਰਭਜੂ ਤੋਕਹਿ ਲਾਜ ਹਮਾਰੀ ॥
ਨੀਲ ਕੰਠ ਨਰਹਰਿ ਨਾਰਾਇਣ ਨੀਲ ਬਸਨ ਬਨਵਾਰੀ ॥1॥ਰਹਾਉ ॥
ਪਰਮ ਪੁਰਖ ਪਰਮੇਸ਼੍ਵਰ ਸੁਆਮੀ ਪਾਵਨ ਪਉਨ ਅਹਾਰੀ ॥
ਮਾਧਵ ਮਹਾ ਜੋਤਿ ਮਧੁ ਮਰਦਨ ਮਾਨ ਮੁਕੰਦ ਮੁਰਾਰੀ ॥1॥
ਨਿਰਬਿਕਾਰ ਨਿਰਜੁਰ ਨਿੰਦ੍ਰਾਬਿਨੁ ਨਿਰਬਿਖ ਨਰਕ ਨਿਵਾਰੀ ॥
ਕ੍ਰਿਪਾਸਿੰਧ ਕਾਲ ਤ੍ਰੈ ਦਰਸੀ ਕੁਕ੍ਰਿਤ ਪ੍ਰਨਾਸਨਕਾਰੀ ॥2॥
ਧਨੁਰਪਾਨ ਧ੍ਰਿਤ ਮਾਨ ਧਰਾਧਰ ਅਨਿ ਬਿਕਾਰ ਅਸਿ ਧਾਰੀ ॥
ਹੌ ਮਤਿ ਮੰਦ ਚਰਨ ਸ਼ਰਨਾਗਤਿ ਕਰਿ ਗਹਿ ਲੇਹੁ ਉਬਾਰੀ ॥3॥1॥

6. ਰਾਗੁ ਕਲਿਆਨ

ਬਿਨ ਕਰਤਾਰ ਨ ਕਿਰਤਮ ਮਾਨੋ ॥
ਆਦਿ ਅਜੋਨਿ ਅਜੈ ਅਬਿਨਾਸ਼ੀ ਤਿਹ ਪਰਮੇਸ਼ਰ ਜਾਨੋ ॥1॥ ਰਹਾਉ ॥
ਕਹਾ ਭਯੋ ਜੋ ਆਨਿ ਜਗਤ ਮੈ ਦਸਕੁ ਅਸੁਰ ਹਰਿ ਘਾਏ ॥
ਅਧਿਕ ਪ੍ਰਪੰਚ ਦਿਖਾਇ ਸਭਨ ਕਹ ਆਪਹਿ ਬ੍ਰਹਮੁ ਕਹਾਏ ॥1॥
ਭੰਜਨ ਗੜ੍ਹਨ ਸਮਰਥ ਸਦਾ ਪ੍ਰਭ ਸੋ ਕਿਮ ਜਾਤ ਗਿਨਾਯੋ ॥
ਤਾ ਤੇ ਸਰਬ ਕਾਲ ਕੇ ਅਸਿ ਕੋ ਘਾਇ ਬਚਾਇ ਨ ਆਯੋ ॥2॥
ਕੈਸੇ ਤੋਹਿ ਤਾਰਿ ਹੈ ਸੁਨਿ ਜੜ ਆਪ ਡੁਬਯੋ ਭਵ ਸਾਗਰ ॥
ਛੁਟਿਹੋ ਕਾਲ ਫਾਸ ਤੇ ਤਬ ਹੀ ਗਹੋ ਸ਼ਰਨਿ ਜਗਤਾਗਰ ॥3॥1॥

7. ਤਿਲੰਗ ਕਾਫੀ

ਕੇਵਲ ਕਾਲ ਈ ਕਰਤਾਰ ॥
ਆਦਿ ਅੰਤ ਅਨੰਤਿ ਮੂਰਤ ਗੜ੍ਹਨ ਭੰਜਨਹਾਰ ॥1॥ ਰਹਾਉ ॥
ਨਿੰਦ ਉਸਤਤ ਜਉਨ ਕੇ ਸਮ ਸ਼ੱਤ੍ਰੁ ਮਿਤ੍ਰ ਨ ਕੋਇ ॥
ਕਉਨ ਬਾਟ ਪਰੀ ਤਿਸੈ ਪਥ ਸਾਰਥੀ ਰਥ ਹੋਇ ॥1॥
ਤਾਤ ਮਾਤ ਨ ਜਾਤ ਜਾਕਰ ਪੁਤ੍ਰ ਪੌਤ੍ਰ ਮੁਕੰਦ ॥
ਕਉਨ ਕਾਜ ਕਹਾਹਿੰਗੇ ਤੇ ਆਨਿ ਦੇਵਕਿ ਨੰਦ ॥2॥
ਦੇਵ ਦੈਤ ਦਿਸਾ ਵਿਸਾ ਜਿਹ ਕੀਨ ਸਰਬ ਪਸਾਰ ॥
ਕਉਨ ਉਪਮਾ ਤਉਨ ਕੋ ਮੁਖ ਲੇਤ ਨਾਮੁ ਮੁਰਾਰ ॥3॥1॥

8. ਰਾਗੁ ਬਿਲਾਵਲ

ਸੋ ਕਿਮ ਮਾਨਸ ਰੂਪ ਕਹਾਏ ॥
ਸਿੱਧ ਸਮਾਧ ਸਾਧ ਕਰ ਹਾਰੇ ਕਯੌਹੂੰ ਨ ਦੇਖਨ ਪਾਏ ॥1॥ ਰਹਾਉ ॥
ਨਾਰਦ ਬਿਆਸ ਪਰਾਸਰ ਧਰੂਅ ਸੇ ਧਯਾਵਤ ਧਯਾਨ ਲਗਾਏ ॥
ਬੇਦ ਪੁਰਾਨ ਹਾਰ ਹਠ ਛਾਡਿਓ ਤਦਪਿ ਧਯਾਨ ਨ ਆਏ ॥1॥
ਦਾਨਵ ਦੇਵ ਪਿਸਾਚ ਪ੍ਰੇਤ ਤੇ ਨੇਤਹਿ ਨੇਤਿ ਕਹਾਏ ॥
ਸੂਛਮ ਤੇ ਸੂਛਮ ਕਰ ਚੀਨੇ ਬ੍ਰਿਧਨ ਬ੍ਰਿਧ ਬਤਾਏ ॥2॥
ਭੂਮ ਅਕਾਸ਼ ਪਤਾਲ ਸਭੌ ਸਜਿ ਏਕ ਅਨੇਕ ਸਦਾਏ ॥
ਸੋ ਨਰ ਕਾਲ ਫਾਸ ਤੇ ਬਾਚੇ ਜੋ ਹਰਿ ਸ਼ਰਣ ਸਿਧਾਏ ॥3॥1॥

9. ਰਾਗੁ ਦੇਵਗੰਧਾਰੀ

ਇਕ ਬਿਨ ਦੂਸਰ ਸੋ ਨ ਚਿਨਾਰ ॥
ਭੰਜਨ ਗੜ੍ਹਨ ਸਮਰਥ ਸਦਾ ਪ੍ਰਭ ਜਾਨਤ ਹੈ ਕਰਤਾਰ ॥1॥ ਰਹਾਉ ॥
ਕਹਾ ਭਇਓ ਜੋ ਅਤਿ ਹਿਤ ਚਿਤ ਕਰ ਬਹੁਬਿਧਿ ਸਿਲਾ ਪੁਜਾਈ ॥
ਪਾਨ ਥਕੇ ਪਾਹਿਨ ਕੱਹ ਪਰਸਤ ਕਛੁ ਕਰ ਸਿੱਧ ਨ ਆਈ ॥1॥
ਅੱਛਤ ਧੂਪ ਦੀਪ ਅਰਪਤ ਹੈ ਪਾਹਨ ਕਛੂ ਨ ਖੈ ਹੈ ॥
ਤਾ ਮੈ ਕਹਾਂ ਸਿੱਧ ਹੈ ਰੇ ਜੜ ਤੋਹਿ ਕਛੂ ਬਰ ਦੈ ਹੈ ॥2॥
ਜੌ ਜਿਯ ਹੋਤ ਦੇਤ ਕਛੁ ਤੁਹਿ ਕਰ ਮਨ ਬਚ ਕਰਮ ਬਿਚਾਰ ॥
ਕੇਵਲ ਏਕ ਸ਼ਰਣਿ ਸੁਆਮੀ ਬਿਨ ਯੌ ਨਹਿ ਕਤਹਿ ਉਧਾਰ ॥3॥1॥

10. ਰਾਗੁ ਦੇਵਗੰਧਾਰੀ

ਬਿਨ ਹਰਿ ਨਾਮ ਨ ਬਾਚਨ ਪੈ ਹੈ ॥
ਚੌਦਹ ਲੋਕ ਜਾਹਿ ਬਸਿ ਕੀਨੇ ਤਾ ਤੇ ਕਹਾਂ ਪਲੈ ਹੈ ॥1॥ ਰਹਾਉ ॥
ਰਾਮ ਰਹੀਮ ਉਬਾਰ ਨ ਸਕਿ ਹੈ ਜਾ ਕਰ ਨਾਮ ਰਟੈ ਹੈ ॥
ਬ੍ਰਹਮਾ ਬਿਸ਼ਨ ਰੁਦ੍ਰ ਸੂਰਹ ਸਸਿ ਤੇ ਬਸਿ ਕਾਲ ਸਭੈ ਹੈ ॥1
ਬੇਦ ਪੁਰਾਨ ਕੁਰਾਨ ਸਭੈ ਮਤ ਜਾਕਹ ਨੇਤਿ ਕਹੈ ਹੈ ॥
ਇੰਦ੍ਰ ਫਨਿੰਦ੍ਰ ਮੁਨਿੰਦ੍ਰ ਕਲਪ ਬਹੁ ਧਯਾਵਤ ਧਯਾਨ ਨ ਐ ਹੈ ॥2॥
ਜਾ ਕਰ ਰੂਪ ਰੰਗ ਨਹਿ ਜਨਿਯਤ ਸੋ ਕਿਮ ਸਯਾਮ ਕਹੈ ਹੈ ॥
ਛੁਟਹੋ ਕਾਲ ਜਾਲ ਤੇ ਤਬ ਹੀ ਤਾਹਿ ਚਰਨ ਲਪਟੈ ਹੈ ॥3॥2॥

11. ਜਾਗਤਿ ਜੋਤ ਜਪੈ ਨਿਸ ਬਾਸੁਰ

ਜਾਗਤਿ ਜੋਤ ਜਪੈ ਨਿਸ ਬਾਸੁਰ ਏਕ ਬਿਨਾ ਮਨ ਨੈਕ ਨ ਆਨੈ ॥
ਪੂਰਨ ਪ੍ਰੇਮ ਪ੍ਰਤੀਤ ਸਜੈ ਬ੍ਰਤ ਗੋਰ ਮੜੀ ਮਟ ਭੂਲ ਨ ਮਾਨੈ ॥
ਤੀਰਥ ਦਾਨ ਦਇਆ ਤਪ ਸੰਜਮ ਏਕ ਬਿਨਾ ਨਹ ਏਕ ਪਛਾਨੈ ॥
ਪੂਰਨ ਜੋਤ ਜਗੈ ਘਟ ਮੈ ਤਬ ਖਾਲਸ ਤਾਹਿ ਨਖਾਲਸ ਜਾਨੈ ॥1॥

12. ਕਾਹੇ ਕਉ ਪੂਜਤ ਪਾਹਨ ਕਉ

ਕਾਹੇ ਕਉ ਪੂਜਤ ਪਾਹਨ ਕਉ ਕਛੁ ਪਾਹਨ ਮੈ ਪਰਮੇਸੁਰ ਨਾਹੀ ॥
ਤਾਹੀ ਕੋ ਪੂਜ ਪ੍ਰਭੂ ਕਰਿ ਕੈ ਜਿਹ ਪੂਜਤ ਹੀ ਅਘ ਓਘ ਮਿਟਾਹੀ ॥
ਆਧਿ ਬਿਆਧਿ ਕੇ ਬੰਧਨ ਜੇਤਕ ਨਾਮ ਕੇ ਲੇਤ ਸਭੈ ਛੁਟਿ ਜਾਹੀ ॥
ਤਾਹੀ ਕੋ ਧਯਾਨੁ ਪ੍ਰਮਾਨ ਸਦਾ ਇਨ ਫੋਕਟ ਧਰਮ ਕਰੇ ਫਲੁ ਨਾਹੀ ॥20॥

13. ਜੁੱਧ ਜਿਤੇ ਇਨ ਹੀ ਕੇ ਪ੍ਰਸਾਦਿ

ਜੁੱਧ ਜਿਤੇ ਇਨ ਹੀ ਕੇ ਪ੍ਰਸਾਦਿ ਇਨ ਹੀ ਕੇ ਪ੍ਰਸਾਦਿ ਸੁ ਦਾਨ ਕਰੇ ॥
ਅਘ ਅਉਘ ਟਰੈ ਇਨ ਹੀ ਕੇ ਪ੍ਰਸਾਦਿ ਇਨ ਹੀ ਕ੍ਰਿਪਾ ਫੁਨ ਧਾਮ ਭਰੇ ॥
ਇਨ ਹੀ ਕੇ ਪ੍ਰਸਾਦਿ ਸੁ ਬਿੱਦਿਆ ਲਈ ਇਨ ਹੀ ਕੀ ਕ੍ਰਿਪਾ ਸਭ ਸ਼ੱਤ੍ਰੁ ਮਰੇ ॥
ਇਨ ਹੀ ਕੀ ਕ੍ਰਿਪਾ ਕੇ ਸਜੇ ਹਮ ਹੈਂ ਨਹੀ ਮੋਸੋ ਗਰੀਬ ਕਰੋਰ ਪਰੇ ॥2॥

14. ਸੇਵ ਕਰੀ ਇਨ ਹੀ ਕੀ ਭਾਵਤ

ਸੇਵ ਕਰੀ ਇਨ ਹੀ ਕੀ ਭਾਵਤ ਅਉਰ ਕੀ ਸੇਵ ਸੁਹਾਤ ਨ ਜੀਕੋ ॥
ਦਾਨ ਦਯੋ ਇਨ ਹੀ ਕੋ ਭਲੋ ਅਰੁ ਆਨ ਕੋ ਦਾਨ ਨ ਲਾਗਤ ਨੀਕੋ ॥
ਆਗੈ ਫਲੈ ਇਨ ਹੀ ਕੋ ਦਯੋ ਜਗ ਮੈ ਜਸੁ ਅਉਰ ਦਯੋ ਸਭ ਫੀਕੋ ॥
ਮੋ ਗ੍ਰਹਿ ਮੈ ਮਨ ਤੇ ਤਨ ਤੇ ਸਿਰ ਲਉ ਧਨ ਹੈ ਸਭ ਹੀ ਇਨ ਹੀ ਕੋ ॥3॥

15. ਕਹਾ ਭਯੋ ਜੋ ਦੋਉ ਲੋਚਨ ਮੂੰਦ ਕੈ

ਕਹਾ ਭਯੋ ਜੋ ਦੋਉ ਲੋਚਨ ਮੂੰਦ ਕੈ ਬੈਠਿ ਰਹਿਓ ਬਕ ਧਿਆਨ ਲਗਾਇਓ ॥
ਨ੍ਹਾਤ ਫਿਰਿਓ ਲੀਏ ਸਾਤ ਸਮੁਦ੍ਰਨਿ ਲੋਕ ਗਯੋ ਪਰਲੋਕ ਗਵਾਇਓ ॥
ਬਾਸ ਕੀਓ ਬਿਖਿਆਨ ਸੋ ਬੈਠ ਕੈ ਐਸੇ ਹੀ ਐਸੇ ਸੁ ਬੈਸ ਬਿਤਾਇਓ ॥
ਸਾਚੁ ਕਹੋਂ ਸੁਨ ਲੇਹੁ ਸਭੈ ਜਿਨ ਪ੍ਰੇਮ ਕੀਓ ਤਿਨ ਹੀ ਪ੍ਰਭ ਪਾਇਓ ॥9॥29॥

16. ਕਾਹੂ ਲੈ ਪਾਹਨ ਪੂਜ ਧਰਯੋ ਸਿਰ

ਕਾਹੂ ਲੈ ਪਾਹਨ ਪੂਜ ਧਰਯੋ ਸਿਰ ਕਾਹੂ ਲੈ ਲਿੰਗ ਗਰੇ ਲਟਕਾਇਓ ॥
ਕਾਹੂ ਲਖਿਓ ਹਰਿ ਅਵਾਚੀ ਦਿਸਾ ਮਹਿ ਕਾਹੂ ਪਛਾਹ ਕੋ ਸੀਸੁ ਨਿਵਾਇਓ ॥
ਕੋਉ ਬੁਤਾਨ ਕੋ ਪੂਜਤ ਹੈ ਪਸੁ ਕੋਉ ਮ੍ਰਿਤਾਨ ਕੋ ਪੂਜਨ ਧਾਇਓ ॥
ਕੂਰ ਕ੍ਰਿਆ ਉਰਿਝਓ ਸਭ ਹੀ ਜਗ ਸ੍ਰੀ ਭਗਵਾਨ ਕੋ ਭੇਦੁ ਨ ਪਾਇਓ ॥10॥30॥

17. ਨਾਚਤ ਫਿਰਤ ਮੋਰ ਬਾਦਰ ਕਰਤ ਘੋਰ

ਨਾਚਤ ਫਿਰਤ ਮੋਰ ਬਾਦਰ ਕਰਤ ਘੋਰ ਦਾਮਨੀ ਅਨੇਕ ਭਾਉ ਕਰਿਓ ਈ ਕਰਤ ਹੈ ॥
ਚੰਦ੍ਰਮਾ ਤੇ ਸੀਤਲ ਨ ਸੂਰਜ ਤੇ ਤਪਤ ਤੇਜ ਇੰਦ੍ਰ ਸੋ ਨ ਰਾਜਾ ਭਵ ਭੂਮ ਕੋ ਭਰਤ ਹੈ ॥
ਸਿਵ ਸੇ ਤਪਸੀ ਆਦਿ ਬ੍ਰਹਮਾ ਸੇ ਨ ਬੇਦਚਾਰੀ ਸਨਤ ਕੁਮਾਰ ਸੀ ਤਪੱਸਿਆ ਨ ਅਨਤ ਹੈ ॥
ਗਿਆਨ ਕੇ ਬਿਹੀਨ ਕਾਲ ਫਾਸ ਕੇ ਅਧੀਨ ਸਦਾ ਜੁਗਨ ਕੀ ਚਉਕਰੀ ਫਿਰਾਏ ਈ ਫਿਰਤ ਹੈ ॥6॥76॥

18. ਕੋਊ ਭਇਓ ਮੁੰਡੀਆ ਸੰਨਿਆਸੀ ਕੋਊ

ਕੋਊ ਭਇਓ ਮੁੰਡੀਆ ਸੰਨਿਆਸੀ ਕੋਊ ਜੋਗੀ ਭਇਓ ਕੋਊ ਬ੍ਰਹਮਚਾਰੀ ਕੋਊ ਜਤੀ ਅਨੁਮਾਨਬੋ ॥
ਹਿੰਦੂ ਤੁਰਕ ਕੋਊ ਰਾਫਜੀ ਇਮਾਮ ਸਾਫੀ ਮਾਨਸ ਕੀ ਜਾਤਿ ਸਬੈ ਏਕੈ ਪਹਿਚਾਨਬੋ ॥
ਕਰਤਾ ਕਰੀਮ ਸੋਈ ਰਾਜਕ ਰਹੀਮ ਓਈ ਦੂਸਰੋ ਨ ਭੇਦ ਕੋਈ ਭੂਲਿ ਭ੍ਰਮ ਮਾਨਬੋ ॥
ਏਕ ਹੀ ਕੀ ਸੇਵ ਸਭ ਹੀ ਕੋ ਗੁਰਦੇਵ ਏਕ ਏਕ ਹੀ ਸਰੂਪ ਸਬੈ ਏਕੈ ਜੋਤ ਜਾਨਬੋ ॥15॥85॥

19. ਦੇਹੁਰਾ ਮਸੀਤ ਸੋਈ ਪੂਜਾ ਔ ਨਿਵਾਜ ਓਈ

ਦੇਹੁਰਾ ਮਸੀਤ ਸੋਈ ਪੂਜਾ ਔ ਨਿਵਾਜ ਓਈ ਮਾਨਸ ਸਬੈ ਏਕ ਪੈ ਅਨੇਕ ਕੋ ਭ੍ਰਮਾਉ ਹੈ ॥
ਦੇਵਤਾ ਅਦੇਵ ਜੱਛ ਗੰਧ੍ਰਬ ਤੁਰਕ ਹਿੰਦੂ ਨਿਆਰੇ ਨਿਆਰੇ ਦੇਸਨ ਕੇ ਭੇਸ ਕੋ ਪ੍ਰਭਾਉ ਹੈ ॥
ਏਕੈ ਨੈਨ ਏਕੈ ਕਾਨ ਏਕੈ ਦੇਹ ਏਕੈ ਬਾਨ ਖਾਕ ਬਾਦ ਆਤਿਸ ਔ ਆਬ ਕੋ ਰਲਾਉ ਹੈ ॥
ਅਲਹ ਅਭੇਖ ਸੋਈ ਪੁਰਾਨ ਅਉ ਕੁਰਾਨ ਓਈ ਏਕ ਹੀ ਸਰੂਪ ਸਭੈ ਏਕ ਹੀ ਬਨਾਉ ਹੈ ॥16॥86॥

20. ਜੈਸੇ ਏਕ ਆਗ ਤੇ ਕਨੂਕਾ ਕੋਟਿ ਆਗ ਉਠੈ

ਜੈਸੇ ਏਕ ਆਗ ਤੇ ਕਨੂਕਾ ਕੋਟਿ ਆਗ ਉਠੈ ਨਿਆਰੇ ਨਿਆਰੇ ਹੁਇ ਕੈ ਫੇਰਿ ਆਗ ਮੈ ਮਿਲਾਹਿਂਗੇ ॥
ਜੈਸੇ ਏਕ ਧੂਰਿ ਤੇ ਅਨੇਕ ਧੂਰਿ ਪੂਰਤ ਹੈ ਧੂਰਿ ਕੇ ਕਨੂਕਾ ਫੇਰ ਧੂਰਿ ਹਿ ਸਮਾਹਿਂਗੇ ॥
ਜੈਸੇ ਏਕ ਨਦ ਤੇ ਤੰਰਗ ਕੋਟਿ ਉਪਜਤ ਹੈਂ ਪਾਨਿ ਕੇ ਤਰੰਗ ਸਬੈ ਪਾਨਿ ਹੀ ਕਹਾਹਿਂਗੇ ॥
ਕੇਤੇ ਕਛ ਮਛ ਕੇਤੇ ਉਨ ਕਉ ਕਰਤ ਭਛ ਕੇਤੇ ਅਛ ਬਛ ਹੁਇ ਸਪੱਛ ਉਡ ਜਾਹਿਂਗੇ ॥
ਕੇਤੇ ਨਭ ਬੀਚ ਅਛ ਪਛ ਕਉ ਕਰੈਂਗੇ ਭਛ ਕੇਤਕ ਪ੍ਰਤਛ ਹੁਇ ਪਚਾਇ ਖਾਇ ਜਾਹਿਂਗੇ ॥
ਜਲ ਕਹਾ ਥਲ ਕਹਾ ਗਗਨ ਕੇ ਗਉਨ ਕਹਾ ਕਾਲ ਕੇ ਬਨਾਇ ਸਬੈ ਕਾਲ ਹੀ ਚਬਾਹਿਂਗੇ ॥
ਤੇਜ ਜਿਉ ਅਤੇਜ ਮੈ ਅਤੇਜ ਜੈਸੇ ਤੇਜ ਲੀਨ ਤਾਹੀ ਤੇ ਉਪਜ ਸਬੈ ਤਾਹੀ ਮੈ ਸਮਾਹਿਂਗੇ ॥18॥88॥

21. ਕੂਕਤ ਫਿਰਤ ਕੇਤੇ ਰੋਵਤ ਮਰਤ ਕੇਤੇ

ਕੂਕਤ ਫਿਰਤ ਕੇਤੇ ਰੋਵਤ ਮਰਤ ਕੇਤੇ ਜਲ ਮੈ ਡੁਬਤ ਕੇਤੇ ਆਗ ਮੈ ਜਰਤ ਹੈਂ ॥
ਕੇਤੇ ਗੰਗ ਬਾਸੀ ਕੇਤੇ ਮਦੀਨਾ ਮਕਾ ਨਿਵਾਸੀ ਕੇਤਕ ਉਦਾਸੀ ਕੇ ਭ੍ਰਮਾਏ ਈ ਫਿਰਤ ਹੈਂ ॥
ਕਰਵਤ ਸਹਤ ਕੇਤੇ ਭੂਮਿ ਮੈ ਗਡਤ ਕੇਤੇ ਸੂਆ ਪੈ ਚੜ੍ਹਤ ਕੇਤੇ ਦੁਖ ਕਉ ਭਰਤ ਹੈਂ ॥
ਗੈਨ ਮੈਂ ਉਡਤ ਕੇਤੇ ਜਲ ਮੈਂ ਰਹਤ ਕੇਤੇ ਗਿਆਨ ਕੇ ਬਿਹੀਨ ਜਕ ਜਾਰੇ ਈ ਮਰਤ ਹੈਂ ॥19॥89॥

22. ਦੀਨਿਨ ਕੀ ਪ੍ਰਤਿਪਾਲ ਕਰੈ

ਦੀਨਿਨ ਕੀ ਪ੍ਰਤਿਪਾਲ ਕਰੈ ਨਿਤ ਸੰਤ ਉਬਾਰ ਗਨੀਮਨ ਗਾਰੈ ॥
ਪੱਛ ਪਸੂ ਨਗ ਨਾਗ ਨਰਾਧਿਪ ਸਰਬ ਸਮੈ ਸਭ ਕੋ ਪ੍ਰਤਿਪਾਰੈ ॥
ਪੋਖਤ ਹੈ ਜਲ ਮੈ ਥਲ ਮੈ ਪਲ ਮੈ ਕਲਿ ਕੇ ਨਹੀਂ ਕਰਮ ਬਿਚਾਰੈ ॥
ਦੀਨ ਦਇਆਲ ਦਇਆ ਨਿਧਿ ਦੋਖਨ ਦੇਖਤ ਹੈ ਪਰ ਦੇਤ ਨ ਹਾਰੈ ॥1॥243॥

23. ਦਾਹਤ ਹੈ ਦੁਖ ਦੋਖਨ ਕੌ

ਦਾਹਤ ਹੈ ਦੁਖ ਦੋਖਨ ਕੌ ਦਲ ਦੁੱਜਨ ਕੇ ਪਲ ਮੈ ਦਲ ਡਾਰੈ ॥
ਖੰਡ ਅਖੰਡ ਪ੍ਰਚੰਡ ਪ੍ਰਹਾਰਨ ਪੂਰਨ ਪ੍ਰੇਮ ਕੀ ਪ੍ਰੀਤ ਸੰਭਾਰੈ ॥
ਪਾਰ ਨ ਪਾਇ ਸਕੈ ਪਦਮਾਪਤਿ ਬੇਦ ਕਤੇਬ ਅਭੇਦ ਉਚਾਰੈ ॥
ਰੋਜੀ ਹੀ ਰਾਜ ਬਿਲੋਕਤ ਰਾਜਕ ਰੋਖ ਰੂਹਾਨ ਕੀ ਰੋਜੀ ਨ ਟਾਰੈ ॥2॥244॥

24. ਕੀਟ ਪਤੰਗ ਕੁਰੰਗ ਭੁਜੰਗਮ

ਕੀਟ ਪਤੰਗ ਕੁਰੰਗ ਭੁਜੰਗਮ ਭੂਤ ਭਵਿੱਖ ਭਵਾਨ ਬਨਾਏ ॥
ਦੇਵ ਅਦੇਵ ਖਪੇ ਅਹੰਮੇਵ ਨ ਭੇਵ ਲਖਿਓ ਭ੍ਰਮ ਸਿਓ ਭਰਮਾਏ ॥
ਬੇਦ ਪੁਰਾਨ ਕਤੇਬ ਕੁਰਾਨ ਹਸੇਬ ਥਕੇ ਕਰ ਹਾਥਿ ਨ ਆਏ ॥
ਪੂਰਨ ਪ੍ਰੇਮ ਪ੍ਰਭਾਉ ਬਿਨਾ ਪਤਿ ਸਿਉ ਕਿਨ ਸ੍ਰੀ ਪਦਮਾਪਤਿ ਪਾਏ ॥3॥245॥

25. ਆਦਿ ਅਨੰਤ ਅਗਾਧ ਅਦ੍ਵੈਖ

ਆਦਿ ਅਨੰਤ ਅਗਾਧ ਅਦ੍ਵੈਖ ਸੁ ਭੂਤ ਭਵਿੱਖ ਭਵਾਨ ਅਭੈ ਹੈ ॥
ਅੰਤਿ ਬਿਹੀਨ ਅਨਾਤਮ ਆਪ ਅਦਾਗ ਅਦੋਖ ਅਛਿੱਦ੍ਰ ਅਛੈ ਹੈ ॥
ਲੋਗਨ ਕੇ ਕਰਤਾ ਹਰਤਾ ਜਲ ਮੈ ਥਲ ਮੈ ਭਰਤਾ ਪ੍ਰਭ ਵੈ ਹੈ ॥
ਦੀਨ ਦਇਆਲ ਦਇਆ ਕਰ ਸ੍ਰੀਪਤਿ ਸੁੰਦਰ ਸ੍ਰੀ ਪਦਮਾਪਤਿ ਏ ਹੈ ॥4॥246॥

26. ਕਾਮ ਨ ਕ੍ਰੋਧ ਨ ਲੋਭ ਨ

ਕਾਮ ਨ ਕ੍ਰੋਧ ਨ ਲੋਭ ਨ ਮੋਹ ਨ ਰੋਗ ਨ ਸੋਗ ਨ ਭੋਗ ਨ ਭੈ ਹੈ ॥
ਦੇਹ ਬਿਹੀਨ ਸਨੇਹ ਸਭੋ ਤਨ ਨੇਹ ਬਿਰਕਤ ਅਗੇਹ ਅਛੈ ਹੈ ॥
ਜਾਨ ਕੋ ਦੇਤ ਅਜਾਨ ਕੋ ਦੇਤ ਜਮੀਨ ਕੋ ਦੇਤ ਜਮਾਨ ਕੋ ਦੈ ਹੈ ॥
ਕਾਹੇ ਕੋ ਡੋਲਤ ਹੈ ਤੁਮਰੀ ਸੁਧ ਸੁੰਦਰ ਸ੍ਰੀ ਪਦਮਾਪਤਿ ਲੈਹੈ ॥5॥247॥

27. ਰੋਗਨ ਤੇ ਅਰ ਸੋਗਨ ਤੇ

ਰੋਗਨ ਤੇ ਅਰ ਸੋਗਨ ਤੇ ਜਲ ਜੋਗਨ ਤੇ ਬਹੁ ਭਾਂਤਿ ਬਚਾਵੈ ॥
ਸੱਤ੍ਰੁ ਅਨੇਕ ਚਲਾਵਤ ਘਾਵ ਤਊ ਤਨ ਏਕ ਨ ਲਾਗਨ ਪਾਵੈ ॥
ਰਾਖਤ ਹੈ ਅਪਨੋ ਕਰ ਦੈ ਕਰ ਪਾਪ ਸੰਬੂਹ ਨ ਭੇਟਨ ਪਾਵੈ ॥
ਔਰ ਕੀ ਬਾਤ ਕਹਾ ਕਹ ਤੋ ਸੌਂ ਸੁ ਪੇਟ ਹੀ ਕੇ ਪਟ ਬੀਚ ਬਚਾਵੈ ॥6॥248॥

28. ਜੱਛ ਭੁਜੰਗ ਸੁ ਦਾਨਵ ਦੇਵ

ਜੱਛ ਭੁਜੰਗ ਸੁ ਦਾਨਵ ਦੇਵ ਅਭੇਵ ਤੁਮੈ ਸਭ ਹੀ ਕਰ ਧਿਆਵੈ ॥
ਭੂਮਿ ਅਕਾਸ ਪਤਾਲ ਰਸਾਤਲ ਜੱਛ ਭੁਜੰਗ ਸਭੈ ਸਿਰ ਨਿਆਵੈ ॥
ਪਾਇ ਸਕੈ ਨਹੀ ਪਾਰ ਪ੍ਰਭਾ ਹੂ ਕੋ ਨੇਤ ਹੀ ਨੇਤਹ ਬੇਦ ਬਤਾਵੈ ॥
ਖੋਜ ਥਕੇ ਸਭ ਹੀ ਖੁਜੀਆ ਸੁਰ ਹਾਰ ਪਰੇ ਹਰਿ ਹਾਥ ਨ ਆਵੈ ॥7॥249॥

29. ਨਾਰਦ ਸੇ ਚਤੁਰਾਨਨ ਸੇ

ਨਾਰਦ ਸੇ ਚਤੁਰਾਨਨ ਸੇ ਰੁਮਨਾਰਿਖ ਸੇ ਸਭ ਹੂੰ ਮਿਲਿ ਗਾਇਓ ॥
ਬੇਦ ਕਤੇਬ ਨ ਭੇਦ ਲਖਿਓ ਸਭ ਹਾਰ ਪਰੇ ਹਰਿ ਹਾਥ ਨ ਆਇਓ ॥
ਪਾਇ ਸਕੈ ਨਹੀ ਪਾਰ ਉਮਾਪਿਤ ਸਿੱਧ ਸਨਾਥ ਸਨੰਤਨ ਧਿਆਇਓ ॥
ਧਿਆਨ ਧਰੋ ਤਿਹ ਕੋ ਮਨ ਮੈਂ ਜਿਹ ਕੋ ਅਮਿਤੋਜਿ ਸਭੈ ਜਗੁ ਛਾਇਓ ॥8॥250॥

30. ਬੇਦ ਪੁਰਾਨ ਕਤੇਬ ਕੁਰਾਨ

ਬੇਦ ਪੁਰਾਨ ਕਤੇਬ ਕੁਰਾਨ ਅਭੇਦ ਨ੍ਰਿਪਾਨ ਸਭੈ ਪਚ ਹਾਰੇ ॥
ਭੇਦ ਨ ਪਾਇ ਸਕਿਓ ਅਨਭੇਦ ਕੋ ਖੇਦਤ ਹੈ ਅਨਛੇਦ ਪੁਕਾਰੇ ॥
ਰਾਗ ਨ ਰੂਪ ਨ ਰੇਖ ਨ ਰੰਗ ਨ ਸਾਕ ਨ ਸੋਗ ਨ ਸੰਗਿ ਤਿਹਾਰੇ ॥
ਆਦਿ ਅਨਾਦਿ ਅਗਾਧ ਅਭੇਖ ਅਦ੍ਵੈਖ ਜਪਿਓ ਤਿਨ ਹੀ ਕੁਲ ਤਾਰੇ ॥9॥251॥

31. ਤੀਰਥ ਕੋਟ ਕੀਏ ਇਸਨਾਨ

ਤੀਰਥ ਕੋਟ ਕੀਏ ਇਸਨਾਨ ਦੀਏ ਬਹੁ ਦਾਨ ਮਹਾ ਬ੍ਰਤ ਧਾਰੇ ॥
ਦੇਸ ਫਿਰਿਓ ਕਰ ਭੇਸ ਤਪੋਧਨ ਕੇਸ ਧਰੇ ਨ ਮਿਲੈ ਹਰਿ ਪਿਆਰੇ ॥
ਆਸਨ ਕੋਟ ਕਰੇ ਅਸਟਾਂਗ ਧਰੇ ਬਹੁ ਨਿਆਸ ਕਰੇ ਮੁਖ ਕਾਰੇ ॥
ਦੀਨ ਦਇਆਲ ਅਕਾਲ ਭਜੇ ਬਿਨੁ ਅੰਤ ਕੋ ਅੰਤ ਕੇ ਧਾਮ ਸਿਧਾਰੇ ॥10॥252॥

32. ਅਤ੍ਰ ਕੇ ਚਲੱਯਾ ਛਿਤ ਛਤ੍ਰ ਕੇ ਧਰੱਯਾ

ਅਤ੍ਰ ਕੇ ਚਲੱਯਾ ਛਿਤ ਛਤ੍ਰ ਕੇ ਧਰੱਯਾ ਛਤ੍ਰ ਧਾਰੀਓਂ ਕੇ ਛਲੱਯਾ ਮਹਾ ਸਤ੍ਰਨ ਕੇ ਸਾਲ ਹੈਂ ॥
ਦਾਨ ਕੇ ਦਿਵਯਾ ਮਹਾ ਮਾਨ ਕੇ ਬਢਯਾ ਅਵਸਾਨ ਕੇ ਦਿਵਯਾ ਹੈਂ ਕਟਯਾ ਜਾਮ ਜਾਲ ਹੈਂ ॥
ਜੁੱਧ ਕੇ ਜਿਤਯਾ ਔ ਬਿਰੁੱਧ ਕੇ ਮਿਟਯਾ ਮਹਾਂ ਬੁੱਧਿ ਕੇ ਦਿਵਯਾ ਮਹਾਂ ਮਾਨਹੂੰ ਕੇ ਮਾਨ ਹੈਂ ॥
ਗਿਆਨ ਹੂੰ ਕੇ ਗਿਆਤਾ ਮਹਾਂ ਬੁਧਿਤਾ ਕੇ ਦਾਤਾ ਦੇਵ ਕਾਲ ਹੂੰ ਕੇ ਕਾਲ ਮਹਾ ਕਾਲ ਹੂੰ ਕੇ ਕਾਲ ਹੈਂ ॥1॥253॥

33. ਪੂਰਬੀ ਨ ਪਾਰ ਪਾਵੈਂ

ਪੂਰਬੀ ਨ ਪਾਰ ਪਾਵੈਂ ਹਿੰਗੁਲਾ ਹਿਮਾਲੈ ਧਿਆਵੈਂ ਗੋਰਿ ਗਰਦੇਜੀ ਗੁਨ ਗਾਵੈਂ ਤੇਰੇ ਨਾਮ ਹੈਂ ॥
ਜੋਗੀ ਜੋਗ ਸਾਧੈ ਪਉਨ ਸਾਧਨਾ ਕਿਤੇਕ ਬਾਧੈ ਆਰਬ ਕੇ ਆਰਬੀ ਅਰਾਧੈਂ ਤੇਰੇ ਨਾਮ ਹੈਂ ॥
ਫਰਾ ਕੇ ਫਿਰੰਗੀ ਮਾਨੈਂ ਕੰਧਾਰੀ ਕੁਰੈਸੀ ਜਾਨੈਂ ਪਛਮ ਕੇ ਪੱਛਮੀ ਪਛਾਨੈਂ ਨਿਜ ਕਾਮ ਹੈਂ ॥
ਮਰਹਟਾ ਮਘੇਲੇ ਤੇਰੀ ਮਨ ਸੋਂ ਤਪਸਿਆ ਕਰੈ ਦ੍ਰਿੜਵੈ ਤਿਲੰਗੀ ਪਹਚਾਨੈ ਧਰਮ ਧਾਮ ਹੈਂ ॥2॥254॥

34. ਬੰਗ ਕੇ ਬੰਗਾਲੀ

ਬੰਗ ਕੇ ਬੰਗਾਲੀ ਫਿਰਹੰਗ ਕੇ ਫਿਰੰਗਾਵਾਲੀ ਦਿਲੀ ਕੇ ਦਿਲਵਾਲੀ ਤੇਰੀ ਆਗਿਆ ਮੈ ਚਲਤ ਹੈਂ ॥
ਰੋਹ ਕੇ ਰੁਹੇਲੇ ਮਾਘ ਦੇਸ ਕੇ ਮਘੇਲੇ ਬੀਰ ਬੰਗ ਸੀ ਬੁੰਦੇਲੇ ਪਾਪ ਪੁੰਜ ਕੋ ਮਲਤ ਹੈਂ ॥
ਗੋਖਾ ਗੁਨ ਗਾਵੈ ਚੀਨ ਮਚੀਨ ਕੇ ਸੀਸ ਨਯਾਵੈ ਤਿੱਬਤੀ ਧਿਆਇ ਦੋਖ ਦੇਹ ਕੋ ਦਲਤ ਹੈਂ ॥
ਜਿਨੈ ਤੋਹਿ ਧਿਆਇਓ ਤਿਨੈ ਪੂਰਨ ਪ੍ਰਤਾਪ ਪਾਇਓ ਸਰਬ ਧਨ ਧਾਮ ਫਲ ਫੂਲ ਸੋਂ ਫਲਤ ਹੈਂ ॥3॥255॥

35. ਦੇਵ ਦੇਵਤਾਨ ਕੌ ਸੁਰੇਸ ਦਾਨਵਾਨ ਕੌ

ਦੇਵ ਦੇਵਤਾਨ ਕੌ ਸੁਰੇਸ ਦਾਨਵਾਨ ਕੌ ਮਹੇਸ ਗੰਗ ਧਾਨ ਕੌ ਅਭੇਸ ਕਹੀਅਤੁ ਹੈਂ ॥
ਰੰਗ ਮੈਂ ਰੰਗੀਨ ਰਾਗ ਰੂਪ ਮੈਂ ਪ੍ਰਬੀਨ ਔਰ ਕਾਹੂ ਪੈ ਨ ਦੀਨ ਸਾਧ ਅਧੀਨ ਕਹੀਅਤੁ ਹੈਂ ॥
ਪਾਈਐ ਨ ਪਾਰ ਤੇਜ ਪੁੰਜ ਮੈਂ ਅਪਾਰ ਸਰਬ ਬਿਦਿਆ ਕੇ ਉਦਾਰ ਹੈਂ ਅਪਾਰ ਕਹੀਅਤੁ ਹੈਂ ॥
ਹਾਥੀ ਕੀ ਪੁਕਾਰ ਪਲ ਪਾਛੈ ਪਹੁੰਚਤ ਤਾਹਿ ਚੀਟੀ ਕੀ ਚਿੰਘਾਰ ਪਹਿਲੇ ਹੀ ਸੁਨੀਅਤੁ ਹੈਂ ॥4॥256॥

36. ਕੇਤੇ ਇੰਦ੍ਰ ਦੁਆਰ ਕੇਤੇ

ਕੇਤੇ ਇੰਦ੍ਰ ਦੁਆਰ ਕੇਤੇ ਬ੍ਰਹਮਾ ਮੁਖਚਾਰ ਕੇਤੇ ਕ੍ਰਿਸਨ ਅਵਤਾਰ ਕੇਤੇ ਰਾਮ ਕਹੀਅਤੁ ਹੈਂ ॥
ਕੇਤੇ ਸਸਿ ਰਾਸੀ ਕੇਤੇ ਸੂਰਜ ਪ੍ਰਕਾਸੀ ਕੇਤੇ ਮੁੰਡੀਆ ਉਦਾਸੀ ਜੋਗ ਦੁਆਰ ਕਹੀਅਤੁ ਹੈਂ ॥
ਕੇਤੇ ਮਹਾਦੀਨ ਕੇਤੇ ਬਿਆਸ ਸੇ ਪ੍ਰਬੀਨ ਕੇਤੇ ਕੁਮੇਰ ਕੁਲੀਨ ਕੇਤੇ ਜਛ ਕਹੀਅਤੁ ਹੈਂ ॥
ਕਰਤੇ ਹੈਂ ਬਿਚਾਰ ਪੈ ਨ ਪੂਰਨ ਕੋ ਪਾਵੈ ਪਾਰ ਤਾਹੀ ਤੇ ਅਪਾਰ ਨਿਰਾਧਾਰ ਲਹੀਅਤੁ ਹੈਂ ॥5॥257॥

37. ਪੂਰਨ ਅਵਤਾਰ ਨਿਰਾਧਾਰ ਹੈ

ਪੂਰਨ ਅਵਤਾਰ ਨਿਰਾਧਾਰ ਹੈ ਨ ਪਾਰਾਵਾਰ ਪਾਈਐ ਨ ਪਾਰ ਪੈ ਅਪਾਰ ਕੈ ਬਖਾਨੀਐ ॥
ਅਦ੍ਵੈ ਅਬਿਨਾਸੀ ਪਰਮ ਪੂਰਨ ਪ੍ਰਕਾਸੀ ਮਹਾ ਰੂਪ ਹੂੰ ਕੇ ਰਾਸੀ ਹੈਂ ਅਨਾਸੀ ਕੈ ਕੈ ਮਾਨੀਐ ॥
ਜੰਤ੍ਰ ਹੂੰ ਨ ਜਾਤ ਜਾ ਕੀ ਬਾਪ ਹੂੰ ਨ ਮਾਇ ਤਾ ਕੀ ਪੂਰਨ ਪ੍ਰਭਾ ਕੀ ਸੁ ਛਟਾ ਕੈ ਅਨੁਮਾਨੀਐ ॥
ਤੇਜ ਹੂੰ ਕੋ ਤੰਤ੍ਰ ਹੈਂ ਕਿ ਰਾਜਸੀ ਕੋ ਜੰਤ੍ਰ ਹੈਂ ਕਿ ਮੋਹਨੀ ਕੋ ਮੰਤ੍ਰ ਹੈਂ ਨਿਜੰਤ੍ਰ ਕੈ ਕੈ ਜਾਨੀਐ ॥6॥258॥

38. ਤੇਜ ਹੂੰ ਕੋ ਤਰੁ ਹੈਂ

ਤੇਜ ਹੂੰ ਕੋ ਤਰੁ ਹੈਂ ਕਿ ਰਾਜਸੀ ਕੋ ਸਰੁ ਹੈਂ ਕਿ ਸੁੱਧਤਾ ਕੋ ਘਰੁ ਹੈਂ ਕਿ ਸਿੱਧਤਾ ਕੀ ਸਾਰ ਹੈਂ ॥
ਕਾਮਨਾ ਕੀ ਖਾਨ ਹੈਂ ਕਿ ਸਾਧਨਾ ਕੀ ਸਾਨ ਹੈਂ ਬਿਰਕਤਤਾ ਕੀ ਬਾਨ ਹੈਂ ਕਿ ਬੁੱਧਿ ਕੋ ਉਦਾਰ ਹੈਂ ॥
ਸੁੰਦਰ ਸਰੂਪ ਹੈਂ ਕਿ ਭੂਪਨ ਕੋ ਭੂਪ ਹੈਂ ਕਿ ਰੂਪ ਹੂੰ ਕੋ ਰੂਪ ਹੈਂ ਕੁਮਤਿ ਕੋ ਪ੍ਰਹਾਰੁ ਹੈਂ ॥
ਦੀਨਨ ਕੋ ਦਾਤਾ ਹੈਂ ਗਨੀਮਨ ਕੋ ਗਾਰਕ ਹੈਂ ਸਾਧਨ ਕੋ ਰੱਛਕ ਹੈਂ ਗੁਨਨ ਕੋ ਪਹਾਰੁ ਹੈਂ ॥7॥259॥

39. ਸਿਧਿ ਕੋ ਸਰੂਪ ਹੈਂ

ਸਿਧਿ ਕੋ ਸਰੂਪ ਹੈਂ ਕਿ ਬੁਧਿ ਕੋ ਬਿਭੂਤਿ ਹੈਂ ਕਿ ਕ੍ਰੋਧ ਕੋ ਅਭੂਤ ਹੈਂ ਕਿ ਅੱਛੈ ਅਬਿਨਾਸੀ ਹੈਂ ॥
ਕਾਮ ਕੋ ਕੁਨਿੰਦਾ ਹੈਂ ਕਿ ਖੂਬੀ ਕੋ ਦਿਹੰਦਾ ਹੈਂ ਗਨੀਮਨ ਕੋ ਗਿਰਿੰਦਾ ਹੈਂ ਕਿ ਤੇਜ ਕੋ ਪ੍ਰਕਾਸੀ ਹੈਂ ॥
ਕਾਲ ਹੂੰ ਕੋ ਕਾਲ ਹੈਂ ਕਿ ਸਤ੍ਰਨ ਕੋ ਸਾਲ ਹੈਂ ਕਿ ਮਿਤ੍ਰਨ ਕੋ ਪੋਖਤ ਹੈਂ ਕਿ ਬ੍ਰਿਧਤਾ ਕੋ ਬਾਸੀ ਹੈਂ ॥
ਜੋਗ ਹੂੰ ਕੋ ਜੰਤ੍ਰ ਹੈਂ ਕਿ ਤੇਜ ਹੂੰ ਕੋ ਤੰਤ੍ਰ ਹੈਂ ਕਿ ਮੋਹਨੀ ਕੋ ਮੰਤ੍ਰ ਹੈਂ ਕਿ ਪੂਰਨ ਪ੍ਰਕਾਸੀ ਹੈਂ ॥8॥260॥

40. ਰੂਪ ਕੋ ਨਿਵਾਸ ਹੈਂ

ਰੂਪ ਕੋ ਨਿਵਾਸ ਹੈਂ ਕਿ ਬੁਧਿ ਕੋ ਪ੍ਰਕਾਸ ਹੈਂ ਕਿ ਸਿੱਧਤਾ ਕੋ ਬਾਸ ਹੈਂ ਕਿ ਬੁੱਧਿ ਹੂੰ ਕੋ ਘਰੁ ਹੈਂ ॥
ਦੇਵਨ ਕੋ ਦੇਵ ਹੈਂ ਨਿਰੰਜਨ ਅਭੇਵ ਹੈਂ ਅਦੇਵਨ ਕੋ ਦੇਵ ਹੈਂ ਕਿ ਸੁੱਧਤਾ ਕੋ ਸਰੁ ਹੈਂ ॥
ਜਾਨ ਕੋ ਬਚੱਯਾ ਹੈਂ ਇਮਾਨ ਕੋ ਦਿਵੱਯਾ ਹੈਂ ਜਮ ਜਾਲ ਕੋ ਕਟੱਯਾ ਹੈਂ ਕਿ ਕਾਮਨਾ ਕੋ ਕਰੁ ਹੈਂ ॥
ਤੇਜ ਕੋ ਪ੍ਰਚੰਡ ਹੈਂ ਅਖੰਡਣ ਕੋ ਖੰਡ ਹੈਂ ਮਹੀਪਨ ਕੋ ਮੰਡ ਹੈਂ ਕਿ ਇਸਤ੍ਰੀ ਹੈਂ ਨ ਨਰੁ ਹੈਂ ॥9॥261॥

41. ਬਿਸ੍ਵ ਕੋ ਭਰਨ ਹੈਂ

ਬਿਸ੍ਵ ਕੋ ਭਰਨ ਹੈਂ ਕਿ ਅਪਦਾ ਕੋ ਹਰਨ ਹੈਂ ਕਿ ਸੁਖ ਕੋ ਕਰਨ ਹੈਂ ਕਿ ਤੇਜ ਕੋ ਪ੍ਰਕਾਸ ਹੈਂ ॥
ਪਾਈਐ ਨ ਪਾਰ ਪਾਰਾਵਾਰ ਹੂੰ ਕੋ ਪਾਰ ਜਾ ਕੋ ਕੀਜਤ ਬਿਚਾਰ ਸੁਬਿਚਾਰ ਕੋ ਨਿਵਾਸ ਹੈਂ ॥
ਹਿੰਗੁਲਾ ਹਿਮਾਲੈ ਗਾਵੈ ਅਬਸੀ ਹਲਬੀ ਧਿਆਵੈ ਪੂਰਬੀ ਨ ਪਾਰ ਪਾਵੈ ਆਸਾ ਤੇ ਅਨਾਸ ਹੈਂ ॥
ਦੇਵਨ ਕੋ ਦੇਵ ਮਹਾਦੇਵ ਹੂੰ ਕੇ ਦੇਵ ਹੈਂ ਨਿਰੰਜਨ ਅਭੇਵ ਨਾਥ ਅਦ੍ਵੈ ਅਬਿਨਾਸਿ ਹੈਂ ॥10॥262॥

42. ਅੰਜਨ ਬਿਹੀਨ ਹੈਂ

ਨਿਰੰਜਨ ਪ੍ਰਬੀਨ ਹੈਂ ਕਿ ਸੇਵਕ ਅਧੀਨ ਹੈਂ ਕਟੱਯਾ ਜਮ ਜਾਲ ਕੇ ॥
ਦੇਵਨ ਕੇ ਦੇਵ ਮਹਾਦੇਵ ਹੂੰ ਕੇ ਦੇਵਨਾਥ ਭੂਮ ਕੇ ਭੂਜਯਾ ਹੈਂ ਮੁਹਯਾ ਮਹਾ ਬਾਲ ਕੇ ॥
ਰਾਜਨ ਕੇ ਰਾਜਾ ਮਹਾ ਸਾਜ ਹੂੰ ਕੇ ਸਾਜਾ ਮਹਾ ਜੋਗ ਹੂੰ ਕੋ ਜੋਗ ਹੈਂ ਧਰਯਾ ਦ੍ਰਮ ਛਾਲ ਕੇ ॥
ਕਾਮਨਾ ਕੇ ਕਰੁ ਹੈਂ ਕੁਬੁਧਿਤਾ ਕੋ ਹਰੁ ਹੈਂ ਕਿ ਸਿੱਧਤਾ ਕੇ ਸਾਥੀ ਹੈਂ ਕਿ ਕਾਲ ਹੈਂ ਕੁਚਾਲ ਕੇ ॥11॥263॥

43. ਛੀਰ ਕੈਸੀ ਛੀਰਾਵਧ ਛਾਛ

ਛੀਰ ਕੈਸੀ ਛੀਰਾਵਧ ਛਾਛ ਕੈਸੀ ਛੱਤ੍ਰਾਨੇਰ ਛਪਾਕਰ ਕੈਸੀ ਛਬਿ ਕਾਲਿੰਦ੍ਰ ਕੇ ਕੂਲ ਕੈ ॥
ਹੰਸਨੀ ਸੀ ਸੀਹਾਰੂਮ ਹੀਰਾ ਸੀ ਹੁਸੈਨਾਬਾਦ ਗੰਗਾ ਕੈਸੀ ਧਾਰ ਚਲੀ ਸਾਤ ਸਿੰਧ ਰੂਲ ਕੈ ॥
ਪਾਰਾ ਸੀ ਪਲਾਊਗਢ ਰੂਪਾ ਕੈਸੀ ਰਾਮਪੁਰ ਸੋਰਾ ਸੀ ਸੁਰੰਗਾਬਾਦ ਨੀਕੈ ਰਹੀ ਝੂਲ ਕੈ ॥
ਚੰਪਾ ਸੀ ਚੰਦੇਰੀ ਕੋਟ ਚਾਂਦਨੀ ਸੀ ਚਾਂਦਾਗੜ੍ਹਿ ਕੀਰਤਿ ਤਿਹਾਰੀ ਰਹੀ ਮਾਲਤੀ ਸੀ ਫੂਲ ਕੈ ॥12॥264॥

44. ਫਟਕ ਸੀ ਕੈਲਾਸ ਕਮਾਂ

ਫਟਕ ਸੀ ਕੈਲਾਸ ਕਮਾਂਊਗੜ੍ਹ ਕਾਂਸੀਪੁਰ ਸੀਸਾ ਸੀ ਸੁਰੰਗਾਬਾਦਿ ਨੀਕੈ ਸੋਹੀਅਤੁ ਹੈ ॥
ਹਿੰਮਾ ਸੀ ਹਿਮਾਲੈ ਹਰ, ਹਾਰ ਸੀ ਹੱਲਬਾਨੇਰ ਹੰਸ ਕੈਸੀ ਹਾਜੀਪੁਰ ਦੇਖੇ ਮੋਹੀਅਤੁ ਹੈ ॥
ਚੰਦਨ ਸੀ ਚੰਪਾਵਤੀ ਚੰਦ੍ਰਮਾ ਸੀ ਚੰਦ੍ਰਾਗਿਰ ਚਾਂਦਨੀ ਸੀ ਚਾਂਦਗੜ੍ਹ ਜੌਨ ਜੋਹੀਅਤੁ ਹੈ ॥
ਗੰਗਾ ਸਮ ਗੰਗ ਧਾਰਿ ਬਕਾਨ ਸੀ ਬਲਿੰਦਾਵਾਦ ਕੀਰਿਤ ਤਿਹਾਰੀ ਕੀ ਉਜਿਆਰੀ ਸੋਹੀਅਤੁ ਹੈ ॥13॥265॥

45. ਫਰਾਂਸੀ ਫਿਰੰਗੀ ਫਰਾਂਸੀਸ ਕੇ

ਫਰਾਂਸੀ ਫਿਰੰਗੀ ਫਰਾਂਸੀਸ ਕੇ ਦੁਰੰਗੀ ਮਕਰਾਨ ਕੇ ਮ੍ਰਿਦੰਗੀ ਤੇਰੇ ਗੀਤ ਗਾਈਅਤੁ ਹੈ ॥
ਭਖਰੀ ਕੰਧਾਰੀ ਗੋਰ ਗਖਰੀ ਗਰਦੇਜਾ ਚਾਰੀ ਪਉਨ ਕੇ ਅਹਾਰੀ ਤੇਰੇ ਨਾਮੁ ਧਿਆਈਅਤੁ ਹੈ ॥
ਪੂਰਬ ਪਲਾਊਂ ਕਾਮ ਰੂਪ ਔ ਕਮਾਊਂ ਸਰਬ ਠਉਰ ਮੈ ਬਿਰਾਜੈ ਜਹਾਂ ਜਹਾਂ ਜਾਈਅਤੁ ਹੈ ॥
ਪੂਰਨ ਪਰਤਾਪੀ ਜੰਤ੍ਰ ਮੰਤ੍ਰ ਤੇ ਅਤਾਪੀ ਨਾਥ ਕੀਰਿਤ ਤਿਹਾਰੀ ਕੋ ਨ ਪਾਰ ਪਾਈਅਤੁ ਹੈ ॥14॥266॥

46. ਰਾਮਕਲੀ

ਰੇ ਮਨ ਐਸੋ ਕਰਿ ਸੰਨਿਆਸਾ ॥
ਬਨ ਸੇ ਸਦਨ ਸਭੈ ਕਰਿ ਸਮਝਹੁ ਮਨ ਹੀ ਮਾਹਿ ਉਦਾਸਾ ॥੧॥ ਰਹਾਉ ॥
ਜਤ ਕੀ ਜਟਾ ਜੋਗ ਕੋ ਮੱਜਨੁ ਨੇਮ ਕੇ ਨਖਨ ਬਢਾਓ ॥
ਗਯਾਨ ਗੁਰੂ ਆਤਮ ਉਪਦੇਸ਼ਹੁ ਨਾਮ ਬਿਭੂਤ ਲਗਾਓ ॥੧॥
ਅਲਪ ਅਹਾਰ ਸੁਲਾਪ ਸੀ ਨਿੰਦ੍ਰਾ ਦਯਾ ਛਿਮਾ ਤਨ ਪ੍ਰੀਤਿ ॥
ਸੀਲ ਸੰਤੋਖ ਸਦਾ ਨਿਰਬਾਹਿਬੋ ਹ੍ਵੈਬੋ ਤ੍ਰਿਗੁਣ ਅਤੀਤਿ ॥੨॥
ਕਾਮ ਕ੍ਰੋਧ ਹੰਕਾਰ ਲੋਭ ਹਠ ਮੋਹ ਨ ਮਨ ਸੋ ਲਯਾਵੈ ॥
ਤਬ ਹੀ ਆਤਮ ਤਤ ਕੋ ਦਰਸੇ ਪਰਮ ਪੁਰਖ ਕਹ ਪਾਵੈ ॥੩॥੧॥

  • ਮੁੱਖ ਪੰਨਾ : ਗੁਰੂ ਗੋਬਿੰਦ ਸਿੰਘ ਜੀ
  • ਮੁੱਖ ਪੰਨਾ : ਪੰਜਾਬੀ-ਕਵਿਤਾ.ਕਾਮ ਵੈਬਸਾਈਟ