ਹੁਕਮੀ ਹੋਵਨਿ ਆਕਾਰ ਹੁਕਮੁ ਨ ਕਹਿਆ ਜਾਈ ॥
ਹੁਕਮੀ ਹੋਵਨਿ ਜੀਅ ਹੁਕਮਿ ਮਿਲੈ ਵਡਿਆਈ ॥
ਹੁਕਮੀ ਉਤਮੁ ਨੀਚੁ ਹੁਕਮਿ ਲਿਖ ਦੁਖ ਸੁਖ ਪਾਈਅਹਿ ॥
ਇਕਨਾ ਹੁਕਮੀ ਬਖਸੀਸ ਇਕਿ ਹੁਕਮੀ ਸਦਾ ਭਵਾਈਅਹਿ ॥
ਹੁਕਮੈ ਅੰਦਰਿ ਸਭੁ ਕੋ ਬਾਹਰਿ ਹੁਕਮਿ ਨ ਕੋਇ ॥
ਨਾਨਕ ਹੁਕਮੈ ਜੇ ਬੁਝੈ ਤ ਹਊਮੈ ਕਹੈ ਨ ਕੋਇ ॥2॥(1)॥
ਭਰੀਐ ਹਥੁ ਪੈਰੁ ਤਨੁ ਦੇਹ ॥
ਪਾਣੀ ਧੋਤੈ ਉਤਰਸੁ ਖੇਹ ॥
ਮੂਤ ਪਲੀਤੀ ਕਪੜੁ ਹੋਇ ॥
ਦੇ ਸਾਬੂਣੁ ਲਈਐ ਓਹੁ ਧੋਇ ॥
ਭਰੀਐ ਮਤਿ ਪਾਪਾ ਕੈ ਸੰਗਿ ॥
ਓਹੁ ਧੋਪੈ ਨਾਵੈ ਕੈ ਰੰਗਿ ॥
ਪੁੰਨੀ ਪਾਪੀ ਆਖਣੁ ਨਾਹਿ ॥
ਕਰਿ ਕਰਿ ਕਰਨਾ ਲਿਖਿ ਲੈ ਜਾਹੁ ॥
ਆਪੇ ਬੀਜਿ ਆਪੇ ਹੀ ਖਾਹੁ ॥
ਨਾਨਕ ਹੁਕਮੀ ਆਵਹੁ ਜਾਹੁ ॥20॥(4)॥
ਮੁੰਦਾ ਸੰਤੋਖੁ ਸਰਮੁ ਪਤੁ ਝੋਲੀ ਧਿਆਨ ਕੀ ਕਰਹਿ ਬਿਭੂਤਿ ॥
ਖਿੰਥਾ ਕਾਲੁ ਕੁਆਰੀ ਕਾਇਆ ਜੁਗਤਿ ਡੰਡਾ ਪਰਤੀਤਿ ॥
ਆਈ ਪੰਥੀ ਸਗਲ ਜਮਾਤੀ ਮਨ ਜੀਤੈ ਜਗੁ ਜੀਤੁ ॥
ਆਦੇਸੁ ਤਿਸੈ ਆਦੇਸੁ ॥
ਆਦਿ ਅਨੀਲੁ ਅਨਾਦਿ ਅਨਾਹਤਿ ਜੁਗੁ ਜੁਗੁ ਏਕੋ ਵੇਸੁ ॥28॥(6)॥
ਗਗਨ ਮੈ ਥਾਲੁ ਰਵਿ ਚੰਦੁ ਦੀਪਕ ਬਨੇ ਤਾਰਿਕਾ ਮੰਡਲ ਜਨਕ ਮੋਤੀ ॥
ਧੂਪੁ ਮਨਆਨਲੋ ਪਵਣੁ ਚਵਰੋ ਕਰੇ ਸਗਲ ਬਨਰਾਇ ਫੂਲੰਤ ਜੋਤੀ ॥1॥
ਕੈਸੀ ਆਰਤੀ ਹੋਇ ॥
ਭਵ ਖੰਡਨਾ ਤੇਰੀ ਆਰਤੀ ॥
ਅਨਹਤਾ ਸਬਦ ਵਾਜੰਤ ਭੇਰੀ ॥1॥ਰਹਾਉ॥
ਸਹਸ ਤਵ ਨੈਨ ਨਨ ਨੈਨ ਹਹਿ ਤੋਹਿ ਕਉ ਸਹਸ ਮੂਰਤਿ ਨਨਾ ਏਕ ਤੁਹੀ ॥
ਸਹਸ ਪਦ ਬਿਮਲ ਨਨ ਏਕ ਪਦ ਗੰਧ ਬਿਨੁ ਸਹਸ ਤਵ ਗੰਧ ਇਵ ਚਲਤ ਮੋਹੀ ॥2॥
ਸਭ ਮਹਿ ਜੋਤਿ ਜੋਤਿ ਹੈ ਸੋਇ ॥
ਤਿਸਦੈ ਚਾਨਣਿ ਸਭ ਮਹਿ ਚਾਨਣੁ ਹੋਇ ॥
ਗੁਰ ਸਾਖੀ ਜੋਤਿ ਪਰਗਟੁ ਹੋਇ ॥
ਜੋ ਤਿਸੁ ਭਾਵੈ ਸੁ ਆਰਤੀ ਹੋਇ ॥3॥
ਹਰਿ ਚਰਣ ਕਵਲ ਮਕਰੰਦ ਲੋਭਿਤ ਮਨੋ ਅਨਦਿਨੋ ਮੋਹਿ ਆਹੀ ਪਿਆਸਾ ॥
ਕ੍ਰਿਪਾ ਜਲੁ ਦੇਹਿ ਨਾਨਕ ਸਾਰਿੰਗ ਕਉ ਹੋਇ ਜਾ ਤੇ ਤੇਰੈ ਨਾਇ ਵਾਸਾ ॥4॥3॥(13)॥
ਮੋਤੀ ਤ ਮੰਦਰ ਊਸਰਹਿ ਰਤਨੀ ਤ ਹੋਹਿ ਜੜਾਉ ॥
ਕਸਤੂਰਿ ਕੁੰਗੂ ਅਗਰਿ ਚੰਦਨਿ ਲੀਪ ਆਵੈ ਚਾਉ ॥
ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਨ ਆਵੈ ਨਾਉ ॥1॥
ਹਰਿ ਬਿਨੁ ਜੀਉ ਜਲਿ ਬਲਿ ਜਾਉ ॥
ਮੈ ਆਪਣਾ ਗੁਰੁ ਪੂਛਿ ਦੇਖਿਆ ਅਵਰੁ ਨਾਹੀ ਥਾਉ ॥1॥ਰਹਾਉ॥
ਧਰਤੀ ਤ ਹੀਰੇ ਲਾਲ ਜੜਤੀ ਪਲਘਿ ਲਾਲ ਜੜਾਉ ॥
ਮੋਹਣੀ ਮੁਖਿ ਮਣੀ ਸੋਹੈ ਕਰੇ ਰੰਗਿ ਪਸਾਉ ॥
ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਨ ਆਵੈ ਨਾਉ ॥2॥
ਸਿਧੁ ਹੋਵਾ ਸਿਧਿ ਲਾਈ ਰਿਧਿ ਆਖਾ ਆਉ ॥
ਗੁਪਤੁ ਪਰਗਟੁ ਹੋਇ ਬੈਸਾ ਲੋਕੁ ਰਾਖੈ ਭਾਉ ॥
ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਨ ਆਵੈ ਨਾਉ ॥3॥
ਸੁਲਤਾਨ ਹੋਵਾ ਮੇਲਿ ਲਸਕਰ ਤਖਤਿ ਰਾਖਾ ਪਾਉ ॥
ਹੁਕਮੁ ਹਾਸਲੁ ਕਰੀ ਬੈਠਾ ਨਾਨਕਾ ਸਭ ਵਾਉ ॥
ਮਤੁ ਦੇਖਿ ਭੂਲਾ ਵੀਸਰੈ ਤੇਰਾ ਚਿਤਿ ਨ ਆਵੈ ਨਾਉ ॥4॥1॥(14)॥
ਕੋਟਿ ਕੋਟੀ ਮੇਰੀ ਆਰਜਾ ਪਵਣੁ ਪੀਅਣੁ ਅਪਿਆਉ ॥
ਚੰਦੁ ਸੂਰਜੁ ਦੁਇ ਗੁਫੈ ਨਾ ਦੇਖਾ ਸੁਪਨੈ ਸਉਣ ਨ ਥਾਉ ॥
ਭੀ ਤੇਰੀ ਕੀਮਤਿ ਨ ਪਵੈ ਹਉ ਕੇਵਡੁ ਆਖਾ ਨਾਉ ॥1॥
ਸਾਚਾ ਨਿਰੰਕਾਰੁ ਨਿਜ ਥਾਇ ॥
ਸੁਣਿ ਸੁਣਿ ਆਖਣੁ ਆਖਣਾ ਜੇ ਭਾਵੈ ਕਰੇ ਤਮਾਇ ॥1॥ਰਹਾਉ॥
ਕੁਸਾ ਕਟੀਆ ਵਾਰ ਵਾਰ ਪੀਸਣਿ ਪੀਸਾ ਪਾਇ ॥
ਅਗੀ ਸੇਤੀ ਜਾਲੀਆ ਭਸਮ ਸੇਤੀ ਰਲਿ ਜਾਉ ॥
ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥2॥
ਪੰਖੀ ਹੋਇ ਕੈ ਜੇ ਭਵਾ ਸੈ ਅਸਮਾਨੀ ਜਾਉ ॥
ਨਦਰੀ ਕਿਸੈ ਨ ਆਵਊ ਨਾ ਕਿਛੁ ਪੀਆ ਨ ਖਾਉ ॥
ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥3॥
ਨਾਨਕ ਕਾਗਦ ਲਖ ਮਣਾ ਪੜਿ ਪੜਿ ਕੀਚੈ ਭਾਉ ॥
ਮਸੂ ਤੋਟਿ ਨ ਆਵਈ ਲੇਖਣਿ ਪਉਣੁ ਚਲਾਉ ॥
ਭੀ ਤੇਰੀ ਕੀਮਤਿ ਨਾ ਪਵੈ ਹਉ ਕੇਵਡੁ ਆਖਾ ਨਾਉ ॥4॥2॥(14)॥
ਲੇਖੈ ਬੋਲਣੁ ਬੋਲਣਾ ਲੇਖੈ ਖਾਣਾ ਖਾਉ ॥
ਲੇਖੈ ਵਾਟ ਚਲਾਈਆ ਲੇਖੈ ਸੁਣਿ ਵੇਖਾਉ ॥
ਲੇਖੈ ਸਾਹ ਲਵਾਈਅਹਿ ਪੜੇ ਕਿ ਪੁਛਣ ਜਾਉ ॥1॥
ਬਾਬਾ ਮਾਇਆ ਰਚਨਾ ਧੋਹੁ ॥
ਅੰਧੈ ਨਾਮੁ ਵਿਸਾਰਿਆ ਨਾ ਤਿਸੁ ਏਹ ਨ ਓਹੁ ॥1॥ਰਹਾਉ॥
ਜੀਵਣ ਮਰਣਾ ਜਾਇ ਕੈ ਏਥੈ ਖਾਜੈ ਕਾਲਿ ॥
ਜਿਥੈ ਬਹਿ ਸਮਝਾਈਐ ਤਿਥੈ ਕੋਇ ਨ ਚਲਿਓ ਨਾਲਿ ॥
ਰੋਵਣ ਵਾਲੇ ਜੇਤੜੇ ਸਭਿ ਬੰਨਹਿ ਪੰਡ ਪਰਾਲਿ ॥2॥
ਸਭੁ ਕੋ ਆਖੈ ਬਹੁਤੁ ਬਹੁਤੁ ਘਟਿ ਨ ਆਖੈ ਕੋਇ ॥
ਕੀਮਤਿ ਕਿਨੈ ਨ ਪਾਈਆ ਕਹਣਿ ਨ ਵਡਾ ਹੋਇ ॥
ਸਾਚਾ ਸਾਹਬੁ ਏਕੁ ਤੂ ਹੋਰਿ ਜੀਆ ਕੇਤੇ ਲੋਅ ॥3॥
ਨੀਚਾ ਅੰਦਰਿ ਨੀਚ ਜਾਤਿ ਨੀਚੀ ਹੂ ਅਤਿ ਨੀਚੁ ॥
ਨਾਨਕੁ ਤਿਨ ਕੈ ਸੰਗਿ ਸਾਥਿ ਵਡਿਆ ਸਿਉ ਕਿਆ ਰੀਸ ॥
ਜਿਥੈ ਨੀਚ ਸਮਾਲੀਅਨਿ ਤਿਥੈ ਨਦਰਿ ਤੇਰੀ ਬਖਸੀਸ ॥4॥3॥(15)॥
ਲਬੁ ਕੁਤਾ ਕੂੜੁ ਚੂਹੜਾ ਠਗਿ ਖਾਧਾ ਮੁਰਦਾਰੁ ॥
ਪਰ ਨਿੰਦਾ ਪਰ ਮਲੁ ਮੁਖ ਸੁਧੀ ਅਗਨਿ ਕ੍ਰੋਧੁ ਚੰਡਾਲੁ ॥
ਰਸ ਕਸ ਆਪੁ ਸਲਾਹਣਾ ਏ ਕਰਮ ਮੇਰੇ ਕਰਤਾਰ ॥1॥
ਬਾਬਾ ਬੋਲੀਐ ਪਤਿ ਹੋਇ ॥
ਊਤਮ ਸੇ ਦਰਿ ਊਤਮ ਕਹੀਅਹਿ ਨੀਚ ਕਰਮ ਬਹਿ ਰੋਇ ॥1॥ਰਹਾਉ॥
ਰਸੁ ਸੁਇਨਾ ਰਸੁ ਰੁਪਾ ਕਾਮਣਿ ਰਸੁ ਪਰਮਲ ਕੀ ਵਾਸੁ ॥
ਰਸੁ ਘੋੜੇ ਰਸੁ ਸੇਜਾ ਮੰਦਰ ਰਸੁ ਮੀਠਾ ਰਸੁ ਮਾਸੁ ॥
ਏਤੇ ਰਸ ਸਰੀਰ ਕੇ ਕੈ ਘਟਿ ਨਾਮ ਨਿਵਾਸੁ ॥2॥
ਜਿਤੁ ਬੋਲਿਐ ਪਤਿ ਪਾਈਐ ਸੋ ਬੋਲਿਆ ਪਰਵਾਣੁ ॥
ਫਿਕਾ ਬੋਲਿ ਵਿਗੁਚਣਾ ਸਿਣ ਮੂਰਖ ਮਨ ਅਜਾਣ ॥
ਜੋ ਤਿਸੁ ਭਾਵਹਿ ਸੇ ਭਲੇ ਹੋਰਿ ਕਿ ਕਹਣ ਵਖਾਣ ॥3॥
ਤਿਨ ਮਤਿ ਤਿਨ ਪਤਿ ਤਿਨ ਧਨੁ ਪਲੈ ਜਿਨ ਹਿਰਦੈ ਰਹਿਆ ਸਮਾਇ ॥
ਤਿਨ ਕਾ ਕਿਆ ਸਾਲਾਹਣਾ ਅਵਰ ਸੁਆਲਿਉ ਕਾਇ ॥
ਨਾਨਕ ਨਦਰੀ ਬਾਹਰੇ ਰਾਚਹਿ ਦਾਨਿ ਨ ਨਾਇ ॥4॥4॥(15)॥
ਅਮਲੁ ਗਲੋਲਾ ਕੂੜ ਕਾ ਦਿਤਾ ਦੇਵਣਹਾਰਿ ॥
ਮਤੀ ਮਰਣੁ ਵਿਸਾਰਿਆ ਖੁਸੀ ਕੀਤੀ ਦਿਨ ਚਾਰਿ ॥
ਸਚੁ ਮਿਲਿਆ ਤਿਨ ਸੋਫੀਆ ਰਾਖਣ ਕਉ ਦਰਵਾਰੁ ॥੧॥
ਨਾਨਕ ਸਾਚੇ ਕਉ ਸਚੁ ਜਾਣੁ ॥
ਜਿਤੁ ਸੇਵਿਐ ਸੁਖੁ ਪਾਈਐ ਤੇਰੀ ਦਰਗਹ ਚਲੈ ਮਾਣੁ ॥੧॥ਰਹਾਉ ॥
ਸਚੁ ਸਰਾ ਗੁੜ ਬਾਹਰਾ ਜਿਸੁ ਵਿਚਿ ਸਚਾ ਨਾਉ ॥
ਸੁਣਹਿ ਵਖਾਣਹਿ ਜੇਤੜੇ ਹਉ ਤਿਨ ਬਲਿਹਾਰੈ ਜਾਉ ॥
ਤਾ ਮਨੁ ਖੀਵਾ ਜਾਣੀਐ ਜਾ ਮਹਲੀ ਪਾਏ ਥਾਉ ॥੨॥
ਨਾਉ ਨੀਰੁ ਚੰਗਿਆਈਆ ਸਤੁ ਪਰਮਲੁ ਤਨਿ ਵਾਸੁ ॥
ਤਾ ਮੁਖੁ ਹੋਵੈ ਉਜਲਾ ਲਖ ਦਾਤੀ ਇਕ ਦਾਤਿ ॥
ਦੂਖ ਤਿਸੈ ਪਹਿ ਆਖੀਅਹਿ ਸੂਖ ਜਿਸੈ ਹੀ ਪਾਸਿ ॥੩॥
ਸੋ ਕਿਉ ਮਨਹੁ ਵਿਸਾਰੀਐ ਜਾ ਕੇ ਜੀਅ ਪਰਾਣ ॥
ਤਿਸੁ ਵਿਣੁ ਸਭੁ ਅਪਵਿਤ੍ਰੁ ਹੈ ਜੇਤਾ ਪੈਨਣੁ ਖਾਣੁ ॥
ਹੋਰਿ ਗਲਾਂ ਸਭਿ ਕੂੜੀਆ ਤੁਧੁ ਭਾਵੈ ਪਰਵਾਣੁ ॥੪॥੫॥(15)॥
ਜਾਲਿ ਮੋਹੁ ਘਸਿ ਮਸੁ ਕਰਿ ਮਤਿ ਕਾਗਦੁ ਕਰਿ ਸਾਰੁ ॥
ਭਾਉ ਕਲਮ ਕਰਿ ਚਿਤੁ ਲੇਖਾਰੀ ਗੁਰ ਪੁਛਿ ਲਿਖੁ ਬੀਚਾਰੁ ॥
ਲਿਖੁ ਨਾਮੁ ਸਾਲਾਹ ਲਿਖੁ ਲਿਖੁ ਅੰਤੁ ਨ ਪਾਰਾਵਾਰੁ ॥੧॥
ਬਾਬਾ ਏਹੁ ਲੇਖਾ ਲਿਖਿ ਜਾਣੁ ॥
ਜਿਥੈ ਲੇਖਾ ਮੰਗੀਐ ਤਿਥੈ ਹੋਇ ਸਚਾ ਨੀਸਾਣੁ ॥੧॥ਰਹਾਉ ॥
ਜਿਥੈ ਮਿਲਹਿ ਵਡਿਆਈਆ ਸਦ ਖੁਸੀਆ ਸਦ ਚਾਉ ॥
ਤਿਨ ਮੁਖਿ ਟਿਕੇ ਨਿਕਲਹਿ ਜਿਨ ਮਨਿ ਸਚਾ ਨਾਉ ॥
ਕਰਮਿ ਮਿਲੈ ਤਾ ਪਾਈਐ ਨਾਹੀ ਗਲੀ ਵਾਉ ਦੁਆਉ ॥੨॥
ਇਕਿ ਆਵਹਿ ਇਕਿ ਜਾਹਿ ਉਠਿ ਰਖੀਅਹਿ ਨਾਵ ਸਲਾਰ ॥
ਇਕਿ ਉਪਾਏ ਮੰਗਤੇ ਇਕਨਾ ਵਡੇ ਦਰਵਾਰ ॥
ਅਗੈ ਗਇਆ ਜਾਣੀਐ ਵਿਣੁ ਨਾਵੈ ਵੇਕਾਰ ॥੩॥
ਭੈ ਤੇਰੈ ਡਰੁ ਅਗਲਾ ਖਪਿ ਖਪਿ ਛਿਜੈ ਦੇਹ ॥
ਨਾਵ ਜਿਨਾ ਸੁਲਤਾਨ ਖਾਨ ਹੋਦੇ ਡਿਠੇ ਖੇਹ ॥
ਨਾਨਕ ਉਠੀ ਚਲਿਆ ਸਭਿ ਕੂੜੇ ਤੁਟੇ ਨੇਹ ॥੪॥੬॥(16)॥
ਸਭਿ ਰਸ ਮਿਠੇ ਮੰਨਿਐ ਸੁਣਿਐ ਸਾਲੋਣੇ ॥
ਖਟ ਤੁਰਸੀ ਮੁਖਿ ਬੋਲਣਾ ਮਾਰਣ ਨਾਦ ਕੀਏ ॥
ਛਤੀਹ ਅੰਮ੍ਰਿਤ ਭਾਉ ਏਕੁ ਜਾਕਉ ਨਦਰਿ ਕਰੇ ॥1॥
ਬਾਬਾ ਹੋਰੁ ਖਾਣਾ ਖੁਸੀ ਖੁਆਰੁ ॥
ਜਿਤੁ ਖਾਧੇ ਤਨੁ ਪੀੜੀਐ ਮਨ ਮਹਿ ਚਲਹਿ ਵਿਕਾਰ ॥1॥ਰਹਾਉ॥
ਰਤਾ ਪੈਨਣੁ ਮਨੁ ਰਤਾ ਸੁਪੇਦੀ ਸਤੁ ਦਾਨੁ ॥
ਨੀਲੀ ਸਿਆਹੀ ਕਦਾ ਕਰਣੀ ਪਹਿਰਣੁ ਪੈਰ ਧਿਆਨੁ ॥
ਕਮਰਬੰਦੁ ਸੰਤੋਖ ਕਾ ਧਨੁ ਜੋਬਨੁ ਤੇਰਾ ਨਾਮੁ ॥2॥
ਬਾਬਾ ਹੋਰੁ ਪੈਨਣੁ ਖੁਸੀ ਖੁਆਰੁ ॥
ਜਿਤੁ ਪੈਧੈ ਤਨੁ ਪੀੜੀਐ ਮਨ ਮਹਿ ਚਲਹਿ ਵਿਕਾਰ ॥1॥ਰਹਾਉ॥
ਘੋੜੇ ਪਾਖਰ ਸੁਇਨੇ ਸਾਖਤਿ ਬੂਝਣੁ ਤੇਰੀ ਵਾਟ ॥
ਤਰਕਸ ਤੀਰ ਕਮਾਣ ਸਾਂਗ ਤੇਗਬੰਦ ਗੁਣ ਧਾਤੁ ॥
ਵਾਜਾ ਨੇਜਾ ਪਤਿ ਸਿਉ ਪਰਗਟੁ ਕਰਮੁ ਤੇਰਾ ਮੇਰੀ ਜਾਤਿ ॥3॥
ਬਾਬਾ ਹੋਰੁ ਚੜਣਾ ਖੁਸੀ ਖੁਆਰੁ ॥
ਜਿਤੁ ਚੜਿਐ ਤਨੁ ਪੀੜੀਐ ਮਨ ਮਹਿ ਚਲਹਿ ਵਿਕਾਰ ॥1॥ਰਹਾਉ॥
ਘਰ ਮੰਦਰ ਖੁਸੀ ਨਾਮ ਕੀ ਨਦਰਿ ਤੇਰੀ ਪਰਵਾਰੁ ॥
ਹੁਕਮੁ ਸੋਈ ਤੁਧੁ ਭਾਵਸੀ ਹੋਰੁ ਆਖਣ ਬਹੁਤੁ ਅਪਾਰੁ ॥
ਨਾਨਕ ਸਚਾ ਪਾਤਿਸਾਹੁ ਪੂਛਿ ਨ ਕਰੇ ਬੀਚਾਰੁ ॥4॥
ਬਾਬਾ ਹੋਰੁ ਸਉਣਾ ਖੁਸੀ ਖੁਆਰੁ ॥
ਜਿਤੁ ਸੁਤੈ ਤਨੁ ਪੀੜੀਐ ਮਨ ਮਹਿ ਚਲਹਿ ਵਿਕਾਰ ॥1॥ਰਹਾਉ॥4॥7॥(16)॥
ਕੁੰਗੂ ਕੀ ਕਾਂਇਆ ਰਤਨਾ ਕੀ ਲਲਿਤਾ ਅਗਰਿ ਵਾਸੁ ਤਨਿ ਸਾਸੁ ॥
ਅਠਸਠਿ ਤੀਰਥ ਕਾ ਮੁਖਿ ਟਿਕਾ ਤਿਤੁ ਘਟਿ ਮਤਿ ਵਿਗਾਸੁ ॥
ਓਤੁ ਮਤੀ ਸਾਲਾਹਣਾ ਸਚੁ ਨਾਮੁ ਗੁਣਤਾਸੁ ॥੧॥
ਬਾਬਾ ਹੋਰ ਮਤਿ ਹੋਰ ਹੋਰ ॥
ਜੇ ਸਉ ਵੇਰ ਕਮਾਈਐ ਕੂੜੈ ਕੂੜਾ ਜੋਰੁ ॥੧॥ਰਹਾਉ ॥
ਪੂਜ ਲਗੈ ਪੀਰੁ ਆਖੀਐ ਸਭੁ ਮਿਲੈ ਸੰਸਾਰੁ ॥
ਨਾਉ ਸਦਾਏ ਆਪਣਾ ਹੋਵੈ ਸਿਧੁ ਸੁਮਾਰੁ ॥
ਜਾ ਪਤਿ ਲੇਖੈ ਨਾ ਪਵੈ ਸਭਾ ਪੂਜ ਖੁਆਰੁ ॥੨॥
ਜਿਨ ਕਉ ਸਤਿਗੁਰਿ ਥਾਪਿਆ ਤਿਨ ਮੇਟਿ ਨ ਸਕੈ ਕੋਇ ॥
ਓਨਾ ਅੰਦਰਿ ਨਾਮੁ ਨਿਧਾਨੁ ਹੈ ਨਾਮੋ ਪਰਗਟੁ ਹੋਇ ॥
ਨਾਉ ਪੂਜੀਐ ਨਾਉ ਮੰਨੀਐ ਅਖੰਡੁ ਸਦਾ ਸਚੁ ਸੋਇ ॥੩॥
ਖੇਹੂ ਖੇਹ ਰਲਾਈਐ ਤਾ ਜੀਉ ਕੇਹਾ ਹੋਇ ॥
ਜਲੀਆ ਸਭਿ ਸਿਆਣਪਾ ਉਠੀ ਚਲਿਆ ਰੋਇ ॥
ਨਾਨਕ ਨਾਮਿ ਵਿਸਾਰਿਐ ਦਰਿ ਗਇਆ ਕਿਆ ਹੋਇ ॥੪॥੮॥(17)॥
ਗੁਣਵੰਤੀ ਗੁਣ ਵੀਥਰੈ ਅਉਗੁਣਵੰਤੀ ਝੂਰਿ ॥
ਜੇ ਲੋੜਹਿ ਵਰੁ ਕਾਮਣੀ ਨਹ ਮਿਲੀਐ ਪਿਰ ਕੂਰਿ ॥
ਨਾ ਬੇੜੀ ਨਾ ਤੁਲਹੜਾ ਨਾ ਪਾਈਐ ਪਿਰੁ ਦੂਰਿ ॥੧॥
ਮੇਰੇ ਠਾਕੁਰ ਪੂਰੈ ਤਖਤਿ ਅਡੋਲੁ ॥
ਗੁਰਮੁਖਿ ਪੂਰਾ ਜੇ ਕਰੇ ਪਾਈਐ ਸਾਚੁ ਅਤੋਲੁ ॥੧॥ਰਹਾਉ॥
ਪ੍ਰਭੁ ਹਰਿਮੰਦਰੁ ਸੋਹਣਾ ਤਿਸੁ ਮਹਿ ਮਾਣਕ ਲਾਲ ॥
ਮੋਤੀ ਹੀਰਾ ਨਿਰਮਲਾ ਕੰਚਨ ਕੋਟ ਰੀਸਾਲ ॥
ਬਿਨੁ ਪਉੜੀ ਗੜਿ ਕਿਉ ਚੜਉ ਗੁਰ ਹਰਿ ਧਿਆਨ ਨਿਹਾਲ ॥੨॥
ਗੁਰੁ ਪਉੜੀ ਬੇੜੀ ਗੁਰੂ ਗੁਰੁ ਤੁਲਹਾ ਹਰਿ ਨਾਉ ॥
ਗੁਰੁ ਸਰੁ ਸਾਗਰੁ ਬੋਹਿਥੋ ਗੁਰੁ ਤੀਰਥੁ ਦਰੀਆਉ ॥
ਜੇ ਤਿਸੁ ਭਾਵੈ ਊਜਲੀ ਸਤ ਸਰਿ ਨਾਵਣ ਜਾਉ ॥੩॥
ਪੂਰੋ ਪੂਰੋ ਆਖੀਐ ਪੂਰੈ ਤਖਤਿ ਨਿਵਾਸ ॥
ਪੂਰੈ ਥਾਨਿ ਸੁਹਾਵਣੈ ਪੂਰੈ ਆਸ ਨਿਰਾਸ ॥
ਨਾਨਕ ਪੂਰਾ ਜੇ ਮਿਲੈ ਕਿਉ ਘਾਟੈ ਗੁਣ ਤਾਸ ॥੪॥੯॥(17)॥
ਆਵਹੁ ਭੈਣੇ ਗਲਿ ਮਿਲਹ ਅੰਕਿ ਸਹੇਲੜੀਆਹ ॥
ਮਿਲਿ ਕੈ ਕਰਹ ਕਹਾਣੀਆ ਸੰਮ੍ਰਥ ਕੰਤ ਕੀਆਹ ॥
ਸਾਚੇ ਸਾਹਿਬ ਸਭਿ ਗੁਣ ਅਉਗਣ ਸਭਿ ਅਸਾਹ ॥੧॥
ਕਰਤਾ ਸਭੁ ਕੋ ਤੇਰੈ ਜੋਰਿ ॥
ਏਕੁ ਸਬਦੁ ਬੀਚਾਰੀਐ ਜਾ ਤੂ ਤਾ ਕਿਆ ਹੋਰਿ ॥੧॥ਰਹਾਉ॥
ਜਾਇ ਪੁਛਹੁ ਸੋਹਾਗਣੀ ਤੁਸੀ ਰਾਵਿਆ ਕਿਨੀ ਗੁਣੀ ॥
ਸਹਜਿ ਸੰਤੋਖਿ ਸੀਗਾਰੀਆ ਮਿਠਾ ਬੋਲਣੀ ॥
ਪਿਰੁ ਰੀਸਾਲੂ ਤਾ ਮਿਲੈ ਜਾ ਗੁਰ ਕਾ ਸਬਦੁ ਸੁਣੀ ॥੨॥
ਕੇਤੀਆ ਤੇਰੀਆ ਕੁਦਰਤੀ ਕੇਵਡ ਤੇਰੀ ਦਾਤਿ ॥
ਕੇਤੇ ਤੇਰੇ ਜੀਅ ਜੰਤ ਸਿਫਤਿ ਕਰਹਿ ਦਿਨੁ ਰਾਤਿ ॥
ਕੇਤੇ ਤੇਰੇ ਰੂਪ ਰੰਗ ਕੇਤੇ ਜਾਤਿ ਅਜਾਤਿ ॥੩॥
ਸਚੁ ਮਿਲੈ ਸਚੁ ਊਪਜੈ ਸਚ ਮਹਿ ਸਾਚਿ ਸਮਾਇ ॥
ਸੁਰਤਿ ਹੋਵੈ ਪਤਿ ਊਗਵੈ ਗੁਰਬਚਨੀ ਭਉ ਖਾਇ ॥
ਨਾਨਕ ਸਚਾ ਪਾਤਿਸਾਹੁ ਆਪੇ ਲਏ ਮਿਲਾਇ ॥੪॥੧੦॥(17-18)॥
ਭਲੀ ਸਰੀ ਜਿ ਉਬਰੀ ਹਉਮੈ ਮੁਈ ਘਰਾਹੁ ॥
ਦੂਤ ਲਗੇ ਫਿਰਿ ਚਾਕਰੀ ਸਤਿਗੁਰ ਕਾ ਵੇਸਾਹੁ ॥
ਕਲਪ ਤਿਆਗੀ ਬਾਦਿ ਹੈ ਸਚਾ ਵੇਪਰਵਾਹੁ ॥੧॥
ਮਨ ਰੇ ਸਚੁ ਮਿਲੈ ਭਉ ਜਾਇ ॥
ਭੈ ਬਿਨੁ ਨਿਰਭਉ ਕਿਉ ਥੀਐ ਗੁਰਮੁਖਿ ਸਬਦਿ ਸਮਾਇ ॥੧॥ਰਹਾਉ॥
ਕੇਤਾ ਆਖਣੁ ਆਖੀਐ ਆਖਣਿ ਤੋਟਿ ਨ ਹੋਇ ॥
ਮੰਗਣ ਵਾਲੇ ਕੇਤੜੇ ਦਾਤਾ ਏਕੋ ਸੋਇ ॥
ਜਿਸ ਕੇ ਜੀਅ ਪਰਾਣ ਹੈ ਮਨਿ ਵਸਿਐ ਸੁਖੁ ਹੋਇ ॥੨॥
ਜਗੁ ਸੁਪਨਾ ਬਾਜੀ ਬਨੀ ਖਿਨ ਮਹਿ ਖੇਲੁ ਖੇਲਾਇ ॥
ਸੰਜੋਗੀ ਮਿਲਿ ਏਕਸੇ ਵਿਜੋਗੀ ਉਠਿ ਜਾਇ ॥
ਜੋ ਤਿਸੁ ਭਾਣਾ ਸੋ ਥੀਐ ਅਵਰੁ ਨ ਕਰਣਾ ਜਾਇ ॥੩॥
ਗੁਰਮੁਖਿ ਵਸਤੁ ਵੇਸਾਹੀਐ ਸਚੁ ਵਖਰੁ ਸਚੁ ਰਾਸਿ ॥
ਜਿਨੀ ਸਚੁ ਵਣੰਜਿਆ ਗੁਰ ਪੂਰੇ ਸਾਬਾਸਿ ॥
ਨਾਨਕ ਵਸਤੁ ਪਛਾਣਸੀ ਸਚੁ ਸਉਦਾ ਜਿਸੁ ਪਾਸਿ ॥੪॥੧੧॥(18)॥
ਧਾਤੁ ਮਿਲੈ ਫੁਨਿ ਧਾਤੁ ਕਉ ਸਿਫਤੀ ਸਿਫਤਿ ਸਮਾਇ ॥
ਲਾਲੁ ਗੁਲਾਲੁ ਗਹਬਰਾ ਸਚਾ ਰੰਗੁ ਚੜਾਉ ॥
ਸਚੁ ਮਿਲੈ ਸੰਤੋਖੀਆ ਹਰਿ ਜਪਿ ਏਕੈ ਭਾਇ ॥੧॥
ਭਾਈ ਰੇ ਸੰਤ ਜਨਾ ਕੀ ਰੇਣੁ ॥
ਸੰਤ ਸਭਾ ਗੁਰੁ ਪਾਈਐ ਮੁਕਤਿ ਪਦਾਰਥੁ ਧੇਣੁ ॥੧॥ਰਹਾਉ॥
ਊਚਉ ਥਾਨੁ ਸੁਹਾਵਣਾ ਊਪਰਿ ਮਹਲੁ ਮੁਰਾਰਿ ॥
ਸਚੁ ਕਰਣੀ ਦੇ ਪਾਈਐ ਦਰੁ ਘਰੁ ਮਹਲੁ ਪਿਆਰਿ ॥
ਗੁਰਮੁਖਿ ਮਨੁ ਸਮਝਾਈਐ ਆਤਮ ਰਾਮੁ ਬੀਚਾਰਿ ॥੨॥
ਤ੍ਰਿਬਿਧਿ ਕਰਮ ਕਮਾਈਅਹਿ ਆਸ ਅੰਦੇਸਾ ਹੋਇ ॥
ਕਿਉ ਗੁਰ ਬਿਨੁ ਤ੍ਰਿਕੁਟੀ ਛੁਟਸੀ ਸਹਜਿ ਮਿਲਿਐ ਸੁਖੁ ਹੋਇ ॥
ਨਿਜ ਘਰਿ ਮਹਲੁ ਪਛਾਣੀਐ ਨਦਰਿ ਕਰੇ ਮਲੁ ਧੋਇ ॥੩॥
ਬਿਨੁ ਗੁਰ ਮੈਲੁ ਨ ਉਤਰੈ ਬਿਨੁ ਹਰਿ ਕਿਉ ਘਰ ਵਾਸੁ ॥
ਏਕੋ ਸਬਦੁ ਵੀਚਾਰੀਐ ਅਵਰ ਤਿਆਗੈ ਆਸ ॥
ਨਾਨਕ ਦੇਖਿ ਦਿਖਾਈਐ ਹਉ ਸਦ ਬਲਿਹਾਰੈ ਜਾਸੁ ॥੪॥੧੨॥(18)॥
ਧ੍ਰਿਗੁ ਜੀਵਣੁ ਦੋਹਾਗਣੀ ਮੁਠੀ ਦੂਜੈ ਭਾਇ ॥
ਕਲਰ ਕੇਰੀ ਕੰਧ ਜਿਉ ਅਹਿਨਿਸਿ ਕਿਰਿ ਢਹਿ ਪਾਇ ॥
ਬਿਨੁ ਸਬਦੈ ਸੁਖੁ ਨਾ ਥੀਐ ਪਿਰ ਬਿਨੁ ਦੂਖੁ ਨ ਜਾਇ ॥੧॥
ਮੁੰਧੇ ਪਿਰ ਬਿਨੁ ਕਿਆ ਸੀਗਾਰੁ ॥
ਦਰਿ ਘਰਿ ਢੋਈ ਨ ਲਹੈ ਦਰਗਹ ਝੂਠੁ ਖੁਆਰੁ ॥੧॥ਰਹਾਉ॥
ਆਪਿ ਸੁਜਾਣੁ ਨ ਭੁਲਈ ਸਚਾ ਵਡ ਕਿਰਸਾਣੁ ॥
ਪਹਿਲਾ ਧਰਤੀ ਸਾਧਿ ਕੈ ਸਚੁ ਨਾਮੁ ਦੇ ਦਾਣੁ ॥
ਨਉ ਨਿਧਿ ਉਪਜੈ ਨਾਮੁ ਏਕੁ ਕਰਮਿ ਪਵੈ ਨੀਸਾਣੁ ॥੨॥
ਗੁਰ ਕਉ ਜਾਣਿ ਨ ਜਾਣਈ ਕਿਆ ਤਿਸੁ ਚਜੁ ਅਚਾਰੁ ॥
ਅੰਧੁਲੈ ਨਾਮੁ ਵਿਸਾਰਿਆ ਮਨਮੁਖਿ ਅੰਧ ਗੁਬਾਰੁ ॥
ਆਵਣੁ ਜਾਣੁ ਨ ਚੁਕਈ ਮਰਿ ਜਨਮੈ ਹੋਇ ਖੁਆਰੁ ॥੩॥
ਚੰਦਨੁ ਮੋਲਿ ਅਣਾਇਆ ਕੁੰਗੂ ਮਾਂਗ ਸੰਧੂਰੁ ॥
ਚੋਆ ਚੰਦਨੁ ਬਹੁ ਘਣਾ ਪਾਨਾ ਨਾਲਿ ਕਪੂਰੁ ॥
ਜੇ ਧਨ ਕੰਤਿ ਨ ਭਾਵਈ ਤ ਸਭਿ ਅਡੰਬਰ ਕੂੜੁ ॥੪॥
ਸਭਿ ਰਸ ਭੋਗਣ ਬਾਦਿ ਹਹਿ ਸਭਿ ਸੀਗਾਰ ਵਿਕਾਰ ॥
ਜਬ ਲਗੁ ਸਬਦਿ ਨ ਭੇਦੀਐ ਕਿਉ ਸੋਹੈ ਗੁਰਦੁਆਰਿ ॥
ਨਾਨਕ ਧੰਨੁ ਸੁਹਾਗਣੀ ਜਿਨ ਸਹ ਨਾਲਿ ਪਿਆਰੁ ॥੫॥੧੩॥(19)॥
ਸੁੰਞੀ ਦੇਹ ਡਰਾਵਣੀ ਜਾ ਜੀਉ ਵਿਚਹੁ ਜਾਇ ॥
ਭਾਹਿ ਬਲੰਦੀ ਵਿਝਵੀ ਧੂਉ ਨ ਨਿਕਸਿਓ ਕਾਇ ॥
ਪੰਚੇ ਰੁੰਨੇ ਦੁਖਿ ਭਰੇ ਬਿਨਸੇ ਦੂਜੈ ਭਾਇ ॥੧॥
ਮੂੜੇ ਰਾਮੁ ਜਪਹੁ ਗੁਣ ਸਾਰਿ ॥
ਹਉਮੈ ਮਮਤਾ ਮੋਹਣੀ ਸਭ ਮੁਠੀ ਅਹੰਕਾਰਿ ॥੧॥ਰਹਾਉ॥
ਜਿਨੀ ਨਾਮੁ ਵਿਸਾਰਿਆ ਦੂਜੀ ਕਾਰੈ ਲਗਿ ॥
ਦੁਬਿਧਾ ਲਾਗੇ ਪਚਿ ਮੁਏ ਅੰਤਰਿ ਤ੍ਰਿਸਨਾ ਅਗਿ ॥
ਗੁਰਿ ਰਾਖੇ ਸੇ ਉਬਰੇ ਹੋਰਿ ਮੁਠੀ ਧੰਧੈ ਠਗਿ ॥੨॥
ਮੁਈ ਪਰੀਤਿ ਪਿਆਰੁ ਗਇਆ ਮੁਆ ਵੈਰੁ ਵਿਰੋਧੁ ॥
ਧੰਧਾ ਥਕਾ ਹਉ ਮੁਈ ਮਮਤਾ ਮਾਇਆ ਕ੍ਰੋਧੁ ॥
ਕਰਮਿ ਮਿਲੈ ਸਚੁ ਪਾਈਐ ਗੁਰਮੁਖਿ ਸਦਾ ਨਿਰੋਧੁ ॥੩॥
ਸਚੀ ਕਾਰੈ ਸਚੁ ਮਿਲੈ ਗੁਰਮਤਿ ਪਲੈ ਪਾਇ ॥
ਸੋ ਨਰੁ ਜੰਮੈ ਨਾ ਮਰੈ ਨਾ ਆਵੈ ਨਾ ਜਾਇ ॥
ਨਾਨਕ ਦਰਿ ਪਰਧਾਨੁ ਸੋ ਦਰਗਹਿ ਪੈਧਾ ਜਾਇ ॥੪॥੧੪॥(19)॥
ਤਨੁ ਜਲਿ ਬਲਿ ਮਾਟੀ ਭਇਆ ਮਨੁ ਮਾਇਆ ਮੋਹਿ ਮਨੂਰੁ ॥
ਅਉਗਣ ਫਿਰਿ ਲਾਗੂ ਭਏ ਕੂਰਿ ਵਜਾਵੈ ਤੂਰੁ ॥
ਬਿਨੁ ਸਬਦੈ ਭਰਮਾਈਐ ਦੁਬਿਧਾ ਡੋਬੇ ਪੂਰੁ ॥੧॥
ਮਨ ਰੇ ਸਬਦਿ ਤਰਹੁ ਚਿਤੁ ਲਾਇ ॥
ਜਿਨਿ ਗੁਰਮੁਖਿ ਨਾਮੁ ਨ ਬੂਝਿਆ ਮਰਿ ਜਨਮੈ ਆਵੈ ਜਾਇ ॥੧॥ਰਹਾਉ॥
ਤਨੁ ਸੂਚਾ ਸੋ ਆਖੀਐ ਜਿਸੁ ਮਹਿ ਸਾਚਾ ਨਾਉ ॥
ਭੈ ਸਚਿ ਰਾਤੀ ਦੇਹੁਰੀ ਜਿਹਵਾ ਸਚੁ ਸੁਆਉ ॥
ਸਚੀ ਨਦਰਿ ਨਿਹਾਲੀਐ ਬਹੁੜਿ ਨ ਪਾਵੈ ਤਾਉ ॥੨॥
ਸਾਚੇ ਤੇ ਪਵਨਾ ਭਇਆ ਪਵਨੈ ਤੇ ਜਲੁ ਹੋਇ ॥
ਜਲ ਤੇ ਤ੍ਰਿਭਵਣੁ ਸਾਜਿਆ ਘਟਿ ਘਟਿ ਜੋਤਿ ਸਮੋਇ ॥
ਨਿਰਮਲੁ ਮੈਲਾ ਨਾ ਥੀਐ ਸਬਦਿ ਰਤੇ ਪਤਿ ਹੋਇ ॥੩॥
ਇਹੁ ਮਨੁ ਸਾਚਿ ਸੰਤੋਖਿਆ ਨਦਰਿ ਕਰੇ ਤਿਸੁ ਮਾਹਿ ॥
ਪੰਚ ਭੂਤ ਸਚਿ ਭੈ ਰਤੇ ਜੋਤਿ ਸਚੀ ਮਨ ਮਾਹਿ ॥
ਨਾਨਕ ਅਉਗਣ ਵੀਸਰੇ ਗੁਰਿ ਰਾਖੇ ਪਤਿ ਤਾਹਿ ॥੪॥੧੫॥(19)॥
ਨਾਨਕ ਬੇੜੀ ਸਚ ਕੀ ਤਰੀਐ ਗੁਰ ਵੀਚਾਰਿ ॥
ਇਕਿ ਆਵਹਿ ਇਕਿ ਜਾਵਹੀ ਪੂਰਿ ਭਰੇ ਅਹੰਕਾਰਿ ॥
ਮਨਹਠਿ ਮਤੀ ਬੂਡੀਐ ਗੁਰਮੁਖਿ ਸਚੁ ਸੁ ਤਾਰਿ ॥੧॥
ਗੁਰ ਬਿਨੁ ਕਿਉ ਤਰੀਐ ਸੁਖੁ ਹੋਇ ॥
ਜਿਉ ਭਾਵੈ ਤਿਉ ਰਾਖੁ ਤੂ ਮੈ ਅਵਰੁ ਨ ਦੂਜਾ ਕੋਇ ॥੧॥ਰਹਾਉ॥
ਆਗੈ ਦੇਖਉ ਡਉ ਜਲੈ ਪਾਛੈ ਹਰਿਓ ਅੰਗੂਰੁ ॥
ਜਿਸ ਤੇ ਉਪਜੈ ਤਿਸ ਤੇ ਬਿਨਸੈ ਘਟਿ ਘਟਿ ਸਚੁ ਭਰਪੂਰਿ ॥
ਆਪੇ ਮੇਲਿ ਮਿਲਾਵਹੀ ਸਾਚੈ ਮਹਲਿ ਹਦੂਰਿ ॥੨॥
ਸਾਹਿ ਸਾਹਿ ਤੁਝੁ ਸੰਮਲਾ ਕਦੇ ਨ ਵਿਸਾਰੇਉ ॥
ਜਿਉ ਜਿਉ ਸਾਹਬੁ ਮਨਿ ਵਸੈ ਗੁਰਮੁਖਿ ਅੰਮ੍ਰਿਤੁ ਪੇਉ ॥
ਮਨੁ ਤਨੁ ਤੇਰਾ ਤੂ ਧਣੀ ਗਰਬੁ ਨਿਵਾਰਿ ਸਮੇਉ ॥੩॥
ਜਿਨਿ ਏਹੁ ਜਗਤੁ ਉਪਾਇਆ ਤ੍ਰਿਭਵਣੁ ਕਰਿ ਆਕਾਰੁ ॥
ਗੁਰਮੁਖਿ ਚਾਨਣੁ ਜਾਣੀਐ ਮਨਮੁਖਿ ਮੁਗਧੁ ਗੁਬਾਰੁ ॥
ਘਟਿ ਘਟਿ ਜੋਤਿ ਨਿਰੰਤਰੀ ਬੂਝੈ ਗੁਰਮਤਿ ਸਾਰੁ ॥੪॥
ਗੁਰਮੁਖਿ ਜਿਨੀ ਜਾਣਿਆ ਤਿਨ ਕੀਚੈ ਸਾਬਾਸਿ ॥
ਸਚੇ ਸੇਤੀ ਰਲਿ ਮਿਲੇ ਸਚੇ ਗੁਣ ਪਰਗਾਸਿ ॥
ਨਾਨਕ ਨਾਮਿ ਸੰਤੋਖੀਆ ਜੀਉ ਪਿੰਡੁ ਪ੍ਰਭ ਪਾਸਿ ॥੫॥੧੬॥(20)॥
ਸੁਣਿ ਮਨ ਮਿਤ੍ਰ ਪਿਆਰਿਆ ਮਿਲੁ ਵੇਲਾ ਹੈ ਏਹ ॥
ਜਬ ਲਗੁ ਜੋਬਨਿ ਸਾਸੁ ਹੈ ਤਬ ਲਗੁ ਇਹੁ ਤਨੁ ਦੇਹ ॥
ਬਿਨੁ ਗੁਣ ਕਾਮਿ ਨ ਆਵਈ ਢਹਿ ਢੇਰੀ ਤਨੁ ਖੇਹ ॥੧॥
ਮੇਰੇ ਮਨ ਲੈ ਲਾਹਾ ਘਰਿ ਜਾਹਿ ॥
ਗੁਰਮੁਖਿ ਨਾਮੁ ਸਲਾਹੀਐ ਹਉਮੈ ਨਿਵਰੀ ਭਾਹਿ ॥੧॥ਰਹਾਉ॥
ਸੁਣਿ ਸੁਣਿ ਗੰਢਣੁ ਗੰਢੀਐ ਲਿਖਿ ਪੜਿ ਬੁਝਹਿ ਭਾਰੁ ॥
ਤ੍ਰਿਸਨਾ ਅਹਿਨਿਸਿ ਅਗਲੀ ਹਉਮੈ ਰੋਗੁ ਵਿਕਾਰੁ ॥
ਓਹੁ ਵੇਪਰਵਾਹੁ ਅਤੋਲਵਾ ਗੁਰਮਤਿ ਕੀਮਤਿ ਸਾਰੁ ॥੨॥
ਲਖ ਸਿਆਣਪ ਜੇ ਕਰੀ ਲਖ ਸਿਉ ਪ੍ਰੀਤਿ ਮਿਲਾਪੁ ॥
ਬਿਨੁ ਸੰਗਤਿ ਸਾਧ ਨ ਧ੍ਰਾਪੀਆ ਬਿਨੁ ਨਾਵੈ ਦੂਖ ਸੰਤਾਪੁ ॥
ਹਰਿ ਜਪਿ ਜੀਅਰੇ ਛੁਟੀਐ ਗੁਰਮੁਖਿ ਚੀਨੈ ਆਪੁ ॥੩॥
ਤਨੁ ਮਨੁ ਗੁਰ ਪਹਿ ਵੇਚਿਆ ਮਨੁ ਦੀਆ ਸਿਰੁ ਨਾਲਿ ॥
ਤ੍ਰਿਭਵਣੁ ਖੋਜਿ ਢੰਢੋਲਿਆ ਗੁਰਮੁਖਿ ਖੋਜਿ ਨਿਹਾਲਿ ॥
ਸਤਗੁਰਿ ਮੇਲਿ ਮਿਲਾਇਆ ਨਾਨਕ ਸੋ ਪ੍ਰਭੁ ਨਾਲਿ ॥੪॥੧੭॥(20)॥
ਮਰਣੈ ਕੀ ਚਿੰਤਾ ਨਹੀ ਜੀਵਣ ਕੀ ਨਹੀ ਆਸ ॥
ਤੂ ਸਰਬ ਜੀਆ ਪ੍ਰਤਿਪਾਲਹੀ ਲੇਖੈ ਸਾਸ ਗਿਰਾਸ ॥
ਅੰਤਰਿ ਗੁਰਮੁਖਿ ਤੂ ਵਸਹਿ ਜਿਉ ਭਾਵੈ ਤਿਉ ਨਿਰਜਾਸਿ ॥੧॥
ਜੀਅਰੇ ਰਾਮ ਜਪਤ ਮਨੁ ਮਾਨੁ ॥
ਅੰਤਰਿ ਲਾਗੀ ਜਲਿ ਬੁਝੀ ਪਾਇਆ ਗੁਰਮੁਖਿ ਗਿਆਨੁ ॥੧॥ਰਹਾਉ॥
ਅੰਤਰ ਕੀ ਗਤਿ ਜਾਣੀਐ ਗੁਰ ਮਿਲੀਐ ਸੰਕ ਉਤਾਰਿ ॥
ਮੁਇਆ ਜਿਤੁ ਘਰਿ ਜਾਈਐ ਤਿਤੁ ਜੀਵਦਿਆ ਮਰੁ ਮਾਰਿ ॥
ਅਨਹਦ ਸਬਦਿ ਸੁਹਾਵਣੇ ਪਾਈਐ ਗੁਰ ਵੀਚਾਰਿ ॥੨॥
ਅਨਹਦ ਬਾਣੀ ਪਾਈਐ ਤਹ ਹਉਮੈ ਹੋਇ ਬਿਨਾਸੁ ॥
ਸਤਗੁਰੁ ਸੇਵੇ ਆਪਣਾ ਹਉ ਸਦ ਕੁਰਬਾਣੈ ਤਾਸੁ ॥
ਖੜਿ ਦਰਗਹ ਪੈਨਾਈਐ ਮੁਖਿ ਹਰਿ ਨਾਮ ਨਿਵਾਸੁ ॥੩॥
ਜਹ ਦੇਖਾ ਤਹ ਰਵਿ ਰਹੇ ਸਿਵ ਸਕਤੀ ਕਾ ਮੇਲੁ ॥
ਤ੍ਰਿਹੁ ਗੁਣ ਬੰਧੀ ਦੇਹੁਰੀ ਜੋ ਆਇਆ ਜਗਿ ਸੋ ਖੇਲੁ ॥
ਵਿਜੋਗੀ ਦੁਖਿ ਵਿਛੁੜੇ ਮਨਮੁਖਿ ਲਹਹਿ ਨ ਮੇਲੁ ॥੪॥
ਮਨੁ ਬੈਰਾਗੀ ਘਰਿ ਵਸੈ ਸਚ ਭੈ ਰਾਤਾ ਹੋਇ ॥
ਗਿਆਨ ਮਹਾਰਸੁ ਭੋਗਵੈ ਬਾਹੁੜਿ ਭੂਖ ਨ ਹੋਇ ॥
ਨਾਨਕ ਇਹੁ ਮਨੁ ਮਾਰਿ ਮਿਲੁ ਭੀ ਫਿਰਿ ਦੁਖੁ ਨ ਹੋਇ ॥੫॥੧੮॥(21)॥
ਏਹੁ ਮਨੋ ਮੂਰਖੁ ਲੋਭੀਆ ਲੋਭੇ ਲਗਾ ਲੁਭਾਨੁ ॥
ਸਬਦਿ ਨ ਭੀਜੈ ਸਾਕਤਾ ਦੁਰਮਤਿ ਆਵਨੁ ਜਾਨੁ ॥
ਸਾਧੂ ਸਤਗੁਰੁ ਜੇ ਮਿਲੈ ਤਾ ਪਾਈਐ ਗੁਣੀ ਨਿਧਾਨੁ ॥੧॥
ਮਨ ਰੇ ਹਉਮੈ ਛੋਡਿ ਗੁਮਾਨੁ ॥
ਹਰਿ ਗੁਰੁ ਸਰਵਰੁ ਸੇਵਿ ਤੂ ਪਾਵਹਿ ਦਰਗਹ ਮਾਨੁ ॥੧॥ਰਹਾਉ॥
ਰਾਮ ਨਾਮੁ ਜਪਿ ਦਿਨਸੁ ਰਾਤਿ ਗੁਰਮੁਖਿ ਹਰਿ ਧਨੁ ਜਾਨੁ ॥
ਸਭਿ ਸੁਖ ਹਰਿ ਰਸ ਭੋਗਣੇ ਸੰਤ ਸਭਾ ਮਿਲਿ ਗਿਆਨੁ ॥
ਨਿਤਿ ਅਹਿਨਿਸਿ ਹਰਿ ਪ੍ਰਭੁ ਸੇਵਿਆ ਸਤਗੁਰਿ ਦੀਆ ਨਾਮੁ ॥੨॥
ਕੂਕਰ ਕੂੜੁ ਕਮਾਈਐ ਗੁਰ ਨਿੰਦਾ ਪਚੈ ਪਚਾਨੁ ॥
ਭਰਮੇ ਭੂਲਾ ਦੁਖੁ ਘਣੋ ਜਮੁ ਮਾਰਿ ਕਰੈ ਖੁਲਹਾਨੁ ॥
ਮਨਮੁਖਿ ਸੁਖੁ ਨ ਪਾਈਐ ਗੁਰਮੁਖਿ ਸੁਖੁ ਸੁਭਾਨੁ ॥੩॥
ਐਥੈ ਧੰਧੁ ਪਿਟਾਈਐ ਸਚੁ ਲਿਖਤੁ ਪਰਵਾਨੁ ॥
ਹਰਿ ਸਜਣੁ ਗੁਰੁ ਸੇਵਦਾ ਗੁਰ ਕਰਣੀ ਪਰਧਾਨੁ ॥
ਨਾਨਕ ਨਾਮੁ ਨ ਵੀਸਰੈ ਕਰਮਿ ਸਚੈ ਨੀਸਾਣੁ ॥੪॥੧੯॥(21)॥
ਇਕੁ ਤਿਲੁ ਪਿਆਰਾ ਵੀਸਰੈ ਰੋਗੁ ਵਡਾ ਮਨ ਮਾਹਿ ॥
ਕਿਉ ਦਰਗਹ ਪਤਿ ਪਾਈਐ ਜਾ ਹਰਿ ਨ ਵਸੈ ਮਨ ਮਾਹਿ ॥
ਗੁਰਿ ਮਿਲਿਐ ਸੁਖੁ ਪਾਈਐ ਅਗਨਿ ਮਰੈ ਗੁਣ ਮਾਹਿ ॥੧॥
ਮਨ ਰੇ ਅਹਿਨਿਸਿ ਹਰਿ ਗੁਣ ਸਾਰਿ ॥
ਜਿਨ ਖਿਨੁ ਪਲੁ ਨਾਮੁ ਨ ਵੀਸਰੈ ਤੇ ਜਨ ਵਿਰਲੇ ਸੰਸਾਰਿ ॥੧॥ਰਹਾਉ॥
ਜੋਤੀ ਜੋਤਿ ਮਿਲਾਈਐ ਸੁਰਤੀ ਸੁਰਤਿ ਸੰਜੋਗੁ ॥
ਹਿੰਸਾ ਹਉਮੈ ਗਤੁ ਗਏ ਨਾਹੀ ਸਹਸਾ ਸੋਗੁ ॥
ਗੁਰਮੁਖਿ ਜਿਸੁ ਹਰਿ ਮਨਿ ਵਸੈ ਤਿਸੁ ਮੇਲੇ ਗੁਰੁ ਸੰਜੋਗੁ ॥੨॥
ਕਾਇਆ ਕਾਮਣਿ ਜੇ ਕਰੀ ਭੋਗੇ ਭੋਗਣਹਾਰੁ ॥
ਤਿਸੁ ਸਿਉ ਨੇਹੁ ਨ ਕੀਜਈ ਜੋ ਦੀਸੈ ਚਲਣਹਾਰੁ ॥
ਗੁਰਮੁਖਿ ਰਵਹਿ ਸੋਹਾਗਣੀ ਸੋ ਪ੍ਰਭੁ ਸੇਜ ਭਤਾਰੁ ॥੩॥
ਚਾਰੇ ਅਗਨਿ ਨਿਵਾਰਿ ਮਰੁ ਗੁਰਮੁਖਿ ਹਰਿ ਜਲੁ ਪਾਇ ॥
ਅੰਤਰਿ ਕਮਲੁ ਪ੍ਰਗਾਸਿਆ ਅੰਮ੍ਰਿਤੁ ਭਰਿਆ ਅਘਾਇ ॥
ਨਾਨਕ ਸਤਗੁਰੁ ਮੀਤੁ ਕਰਿ ਸਚੁ ਪਾਵਹਿ ਦਰਗਹ ਜਾਇ ॥੪॥੨੦॥(21)॥
ਧਨੁ ਜੋਬਨੁ ਅਰੁ ਫੁਲੜਾ ਨਾਠੀਅੜੇ ਦਿਨ ਚਾਰਿ ॥
ਪਬਣਿ ਕੇਰੇ ਪਤ ਜਿਉ ਢਲਿ ਢੁਲਿ ਜੁੰਮਣਹਾਰ ॥1॥
ਰੰਗੁ ਮਾਣਿ ਲੈ ਪਿਆਰਿਆ ਜਾ ਜੋਬਨੁ ਨਉ ਹੁਲਾ ॥
ਦਿਨ ਥੋੜੜੇ ਥਕੇ ਭਇਆ ਪੁਰਾਣਾ ਚੋਲਾ ॥1॥ਰਹਾਉ ॥
ਸਜਣ ਮੇਰੇ ਰੰਗੁਲੇ ਜਾਇ ਸੁਤੇ ਜੀਰਾਣਿ ॥
ਹੰ ਭੀ ਵੰਞਾ ਡੁਮਣੀ ਰੋਵਾ ਝੀਣੀ ਬਾਣਿ ॥2॥
ਕੀ ਨ ਸੁਣੇਹੀ ਗੋਰੀਏ ਆਪਣ ਕੰਨੀ ਸੋਇ ॥
ਲਗੀ ਆਵਹਿ ਸਾਹੁਰੈ ਨਿਤ ਨ ਪੇਈਆ ਹੋਇ ॥3॥
ਨਾਨਕ ਸੁਤੀ ਪੇਈਐ ਜਾਣੁ ਵਿਰਤੀ ਸੰਨਿ ॥
ਗੁਣਾ ਗਵਾਈ ਗੰਠੜੀ ਅਵਗਣ ਚਲੀ ਬੰਨਿ ॥4॥24॥(23)॥
ਅਰਬਦ ਨਰਬਦ ਧੁੰਧੂਕਾਰਾ ॥
ਧਰਣਿ ਨ ਗਗਨਾ ਹੁਕਮੁ ਅਪਾਰਾ ॥
ਨਾ ਦਿਨੁ ਰੈਨਿ ਨ ਚੰਦੁ ਨ ਸੂਰਜੁ ਸੁੰਨ ਸਮਾਧਿ ਲਗਾਇਦਾ ॥1॥
ਖਾਣੀ ਨ ਬਾਣੀ ਪਉਣ ਨ ਪਾਣੀ ॥
ਓਪਤਿ ਖਪਤਿ ਨ ਆਵਣ ਜਾਣੀ ॥
ਖੰਡ ਪਤਾਲ ਸਪਤ ਨਹੀ ਸਾਗਰ ਨਦੀ ਨ ਨੀਰੁ ਵਹਾਇਦਾ ॥2॥
ਨਾ ਤਦਿ ਸੁਰਗੁ ਮਛੁ ਪਇਆਲਾ ॥
ਦੋਜਕੁ ਭਿਸਤੁ ਨਹੀ ਖੈ ਕਾਲਾ ॥
ਨਰਕੁ ਸੁਰਗੁ ਨਹੀ ਜੰਮਣੁ ਮਰਣਾ ਨਾ ਕੋ ਆਇ ਨ ਜਾਇਦਾ ॥3॥
ਬ੍ਰਹਮਾ ਬਿਸਨੁ ਮਹੇਸੁ ਨ ਕੋਈ ॥
ਅਵਰੁ ਨ ਦੀਸੈ ਏਕੋ ਸੋਈ ॥
ਨਾਰਿ ਪੁਰਖੁ ਨਹੀ ਜਾਤਿ ਨ ਜਨਮਾ ਨਾ ਕੋ ਦੁਖੁ ਸੁਖੁ ਪਾਇਦਾ ॥4॥
ਨਾ ਤਦਿ ਜਤੀ ਸਤੀ ਬਨਵਾਸੀ ॥
ਨਾ ਤਦਿ ਸਿਧਿ ਸਾਧਿਕ ਸੁਖਵਾਸੀ ॥
ਜੋਗੀ ਜੰਗਮ ਭੇਖੁ ਨ ਕੋਈ ਨਾ ਕੋ ਨਾਥੁ ਕਹਾਇਦਾ ॥5॥
ਜਪ ਤਪ ਸੰਜਮ ਨਾ ਬ੍ਰਤ ਪੂਜਾ ॥
ਨਾ ਕੋ ਆਖਿ ਵਖਾਣੈ ਦੂਜਾ ॥
ਆਪੇ ਆਪਿ ਉਪਾਇ ਵਿਗਸੈ ਆਪੇ ਕੀਮਤਿ ਪਾਇਦਾ ॥6॥
ਨਾ ਸੁਚਿ ਸੰਜਮੁ ਤੁਲਸੀ ਮਾਲਾ ॥
ਗੋਪੀ ਕਾਨੁ ਨ ਗਊ ਗੁਆਲਾ ॥
ਤੰਤੁ ਮੰਤੁ ਪਾਖੰਡੁ ਨ ਕੋਈ ਨਾ ਕੋ ਵੰਸੁ ਵਜਾਇਦਾ ॥7॥
ਕਰਮ ਧਰਮ ਨਹੀ ਮਾਇਆ ਮਾਖੀ ॥
ਜਾਤਿ ਜਨਮੁ ਨਹੀ ਦੀਸੈ ਆਖੀ ॥
ਮਮਤਾ ਜਾਲੁ ਕਾਲੁ ਨਹੀ ਮਾਥੈ ਨਾ ਕੋ ਕਿਸੈ ਧਿਆਇਦਾ ॥8॥
ਨਿੰਦੁ ਬਿੰਦੁ ਨਹੀ ਜੀਉ ਨ ਜਿੰਦੋ ॥
ਨਾ ਤਦਿ ਗੋਰਖੁ ਨਾ ਮਾਛਿੰਦੋ ॥
ਨਾ ਤਦਿ ਗਿਆਨੁ ਧਿਆਨੁ ਕੁਲ ਓਪਤਿ ਨਾ ਕੋ ਗਣਤ ਗਣਾਇਦਾ ॥9॥
ਵਰਣ ਭੇਖ ਨਹੀ ਬ੍ਰਹਮਣ ਖਤ੍ਰੀ ॥
ਦੇਉ ਨ ਦੇਹੁਰਾ ਗਊ ਗਾਇਤ੍ਰੀ ॥
ਹੋਮ ਜਗ ਨਹੀ ਤੀਰਥਿ ਨਾਵਣੁ ਨਾ ਕੋ ਪੂਜਾ ਲਾਇਦਾ ॥10॥
ਨਾ ਕੋ ਮੁਲਾ ਨਾ ਕੋ ਕਾਜੀ ॥
ਨਾ ਕੋ ਸੇਖੁ ਮਸਾਇਕੁ ਹਾਜੀ ॥
ਰਈਅਤਿ ਰਾਉ ਨ ਹਉਮੈ ਦੁਨੀਆ ਨਾ ਕੋ ਕਹਣੁ ਕਹਾਇਦਾ ॥11॥
ਭਾਉ ਨ ਭਗਤੀ ਨਾ ਸਿਵ ਸਕਤੀ ॥
ਸਾਜਨੁ ਮੀਤੁ ਬਿੰਦੁ ਨਹੀ ਰਕਤੀ ॥
ਆਪੇ ਸਾਹੁ ਆਪੇ ਵਣਜਾਰਾ ਸਾਚੇ ਏਹੋ ਭਾਇਦਾ ॥12॥
ਬੇਦ ਕਤੇਬ ਨ ਸਿੰਮ੍ਰਿਤਿ ਸਾਸਤ ॥
ਪਾਠ ਪੁਰਾਣ ਉਦੈ ਨਹੀ ਆਸਤ ॥
ਕਹਤਾ ਬਕਤਾ ਆਪਿ ਅਗੋਚਰੁ ਆਪੇ ਅਲਖੁ ਲਖਾਇਦਾ ॥13॥
ਜਾ ਤਿਸੁ ਭਾਣਾ ਤਾ ਜਗਤੁ ਉਪਾਇਆ ॥
ਬਾਝੁ ਕਲਾ ਆਡਾਣੁ ਰਹਾਇਆ ॥
ਬ੍ਰਹਮਾ ਬਿਸਨੁ ਮਹੇਸੁ ਉਪਾਏ ਮਾਇਆ ਮੋਹੁ ਵਧਾਇਦਾ ॥14॥
ਵਿਰਲੇ ਕਉ ਗੁਰਿ ਸਬਦੁ ਸੁਣਾਇਆ ॥
ਕਰਿ ਕਰਿ ਦੇਖੈ ਹੁਕਮੁ ਸਬਾਇਆ ॥
ਖੰਡ ਬ੍ਰਹਮੰਡ ਪਾਤਾਲ ਅਰੰਭੇ ਗੁਪਤਹੁ ਪਰਗਟੀ ਆਇਦਾ ॥15॥
ਤਾ ਕਾ ਅੰਤੁ ਨ ਜਾਣੈ ਕੋਈ ॥
ਪੂਰੇ ਗੁਰ ਤੇ ਸੋਝੀ ਹੋਈ ॥
ਨਾਨਕ ਸਾਚਿ ਰਤੇ ਬਿਸਮਾਦੀ ਬਿਸਮ ਭਏ ਗੁਣ ਗਾਇਦਾ ॥16॥3॥15॥(1035)॥
ਹਮ ਆਦਮੀ ਹਾਂ ਇਕ ਦਮੀ ਮੁਹਲਤਿ ਮੁਹਤੁ ਨ ਜਾਣਾ ॥
ਨਾਨਕੁ ਬਿਨਵੈ ਤਿਸੈ ਸਰੇਵਹੁ ਜਾ ਕੇ ਜੀਅ ਪਰਾਣਾ ॥1॥
ਅੰਧੇ ਜੀਵਨਾ ਵੀਚਾਰਿ ਦੇਖਿ ਕੇਤੇ ਕੇ ਦਿਨਾ ॥1॥ਰਹਾਉ ॥
ਸਾਸੁ ਮਾਸੁ ਸਭੁ ਜੀਉ ਤੁਮਾਰਾ ਤੂ ਮੈ ਖਰਾ ਪਿਆਰਾ ॥
ਨਾਨਕੁ ਸਾਇਰੁ ਏਵ ਕਹਤੁ ਹੈ ਸਚੇ ਪਰਵਦਗਾਰਾ ॥2॥
ਜੇ ਤੂ ਕਿਸੈ ਨ ਦੇਹੀ ਮੇਰੇ ਸਾਹਿਬਾ ਕਿਆ ਕੋ ਕਢੈ ਗਹਣਾ ॥
ਨਾਨਕੁ ਬਿਨਵੈ ਸੋ ਕਿਛੁ ਪਾਈਐ ਪੁਰਬਿ ਲਿਖੇ ਕਾ ਲਹਣਾ ॥3॥
ਨਾਮੁ ਖਸਮ ਕਾ ਚਿਤਿ ਨ ਕੀਆ ਕਪਟੀ ਕਪਟੁ ਕਮਾਣਾ ॥
ਜਮ ਦੁਆਰਿ ਜਾ ਪਕੜਿ ਚਲਾਇਆ ਤਾ ਚਲਦਾ ਪਛੁਤਾਣਾ ॥4॥
ਜਬ ਲਗੁ ਦੁਨੀਆ ਰਹੀਐ ਨਾਨਕ ਕਿਛੁ ਸੁਣੀਐ ਕਿਛੁ ਕਹੀਐ ॥
ਭਾਲਿ ਰਹੇ ਹਮ ਰਹਣੁ ਨ ਪਾਇਆ ਜੀਵਤਿਆ ਮਰਿ ਰਹੀਐ ॥5॥2॥(660)॥
ਹਰਣੀ ਹੋਵਾ ਬਨਿ ਬਸਾ ਕੰਦ ਮੂਲ ਚੁਣਿ ਖਾਉ ॥
ਗੁਰ ਪਰਸਾਦੀ ਮੇਰਾ ਸਹੁ ਮਿਲੈ ਵਾਰਿ ਵਾਰਿ ਹਉ ਜਾਉ ਜੀਉ ॥1॥
ਮੈ ਬਨਜਾਰਨਿ ਰਾਮ ਕੀ ॥
ਤੇਰਾ ਨਾਮੁ ਵਖਰੁ ਵਾਪਾਰੁ ਜੀ ॥1॥ਰਹਾਉ॥
ਕੋਕਿਲ ਹੋਵਾ ਅੰਬਿ ਬਸਾ ਸਹਜਿ ਸਬਦ ਬੀਚਾਰੁ ॥
ਸਹਜਿ ਸੁਭਾਇ ਮੇਰਾ ਸਹੁ ਮਿਲੈ ਦਰਸਨਿ ਰੂਪਿ ਅਪਾਰੁ ॥2॥
ਮਛੁਲੀ ਹੋਵਾ ਜਲਿ ਬਸਾ ਜੀਅ ਜੰਤ ਸਭਿ ਸਾਰਿ ॥
ਉਰਵਾਰਿ ਪਾਰਿ ਮੇਰਾ ਸਹੁ ਮਿਲੈ ਹਉ ਮਿਲਉਗੀ ਬਾਹ ਪਸਾਰਿ ॥3॥
ਨਾਗਨਿ ਹੋਵਾ ਧਰ ਵਸਾ ਸਬਦੁ ਵਸੈ ਭਉ ਜਾਇ ॥
ਨਾਨਕ ਸਦਾ ਸੋਹਾਗਣੀ ਜਿਨ ਜੋਤੀ ਜੋਤਿ ਸਮਾਇ ॥4॥2॥19॥(157)॥
ਜੈਸੀ ਮੈ ਆਵੈ ਖਸਮ ਕੀ ਬਾਣੀ ਤੈਸੜਾ ਕਰੀ ਗਿਆਨੁ ਵੇ ਲਾਲੋ ॥
ਪਾਪ ਕੀ ਜੰਞ ਲੈ ਕਾਬਲਹੁ ਧਾਇਆ ਜੋਰੀ ਮੰਗੈ ਦਾਨੁ ਵੇ ਲਾਲੋ ॥
ਸਰਮੁ ਧਰਮੁ ਦੁਇ ਛਪਿ ਖਲੋਏ ਕੂੜੁ ਫਿਰੈ ਪਰਧਾਨੁ ਵੇ ਲਾਲੋ ॥
ਕਾਜੀਆ ਬਾਮਣਾ ਕੀ ਗਲ ਥਕੀ ਅਗਦੁ ਪੜੈ ਸੈਤਾਨੁ ਵੇ ਲਾਲੋ ॥
ਮੁਸਲਮਾਨੀਆ ਪੜਹਿ ਕਤੇਬਾ ਕਸਟ ਮਹਿ ਕਰਹਿ ਖੁਦਾਇ ਵੇ ਲਾਲੋ ॥
ਜਾਤਿ ਸਨਾਤੀ ਹੋਰਿ ਹਿਦਵਾਣੀਆ ਏਹਿ ਭੀ ਲੇਖੈ ਲਾਇ ਵੇ ਲਾਲੋ ॥
ਖੂਨ ਕੇ ਸੋਹਿਲੇ ਗਾਵੀਅਹਿ ਨਾਨਕ ਰਤੁ ਕਾ ਕੁੰਗੂ ਪਾਇ ਵੇ ਲਾਲੋ ॥1॥
ਸਾਹਿਬ ਕੇ ਗੁਣ ਨਾਨਕੁ ਗਾਵੈ ਮਾਸ ਪੁਰੀ ਵਿਚਿ ਆਖੁ ਮਸੋਲਾ ॥
ਜਿਨਿ ਉਪਾਈ ਰੰਗਿ ਰਵਾਈ ਬੈਠਾ ਵੇਖੈ ਵਖਿ ਇਕੇਲਾ ॥
ਸਚਾ ਸੋ ਸਾਹਿਬੁ ਸਚੁ ਤਪਾਵਸੁ ਸਚੜਾ ਨਿਆਉ ਕਰੇਗੁ ਮਸੋਲਾ ॥
ਕਾਇਆ ਕਪੜੁ ਟੁਕੁ ਟੁਕੁ ਹੋਸੀ ਹਿਦੁਸਤਾਨੁ ਸਮਾਲਸੀ ਬੋਲਾ ॥
ਆਵਨਿ ਅਠਤਰੈ ਜਾਨਿ ਸਤਾਨਵੈ ਹੋਰੁ ਭੀ ਉਠਸੀ ਮਰਦ ਕਾ ਚੇਲਾ ॥
ਸਚ ਕੀ ਬਾਣੀ ਨਾਨਕੁ ਆਖੈ ਸਚੁ ਸੁਣਾਇਸੀ ਸਚ ਕੀ ਬੇਲਾ ॥2॥3॥5॥(722)॥
ਜਿਨਿ ਸਿਰਿ ਸੋਹਨਿ ਪਟੀਆ ਮਾਂਗੀ ਪਾਇ ਸੰਧੂਰੁ ॥
ਸੇ ਸਿਰ ਕਾਤੀ ਮੁੰਨੀਅਨ੍ਹਿ ਗਲ ਵਿਚਿ ਆਵੈ ਧੂੜਿ ॥
ਮਹਲਾ ਅੰਦਰਿ ਹੋਦੀਆ ਹੁਣਿ ਬਹਣਿ ਨ ਮਿਲਨ੍ਹਿ ਹਦੂਰਿ ॥1॥
ਆਦੇਸੁ ਬਾਬਾ ਆਦੇਸੁ ॥
ਆਦਿ ਪੁਰਖ ਤੇਰਾ ਅੰਤੁ ਨ ਪਾਇਆ ਕਰਿ ਕਰਿ ਦੇਖਹਿ ਵੇਸ ॥1॥ਰਹਾਉ ॥
ਜਦਹੁ ਸੀਆ ਵਿਹਾਆਹੀਆ ਲਾੜੇ ਸੋਹਨਿ ਪਾਸਿ ॥
ਹੀਡੋਲੀ ਚੜਿ ਆਈਆ ਦੰਦ ਖੰਡ ਕੀਤੇ ਰਾਸਿ ॥
ਉਪਰਹੁ ਪਾਣੀ ਵਾਰੀਐ ਝਲੇ ਝਿਮਕਨਿ ਪਾਸਿ ॥2॥
ਇਕੁ ਲਖੁ ਲਹਨ੍ਹਿ ਬਹਿਠੀਆ ਲਖੁ ਲਹਿਨ੍ਹਿ ਖੜੀਆ ॥
ਗਰੀ ਛੁਹਾਰੇ ਖਾਂਦੀਆ ਮਾਣਨ੍ਹਿ ਸੇਜੜੀਆ ॥
ਤਿਨ੍ਹ ਗਲਿ ਸਿਲਕਾ ਪਾਈਆ ਤੁਟਨ੍ਹਿ ਮੋਤਸਰੀਆ ॥3॥
ਧਨੁ ਜੋਬਨੁ ਦੁਇ ਵੈਰੀ ਹੋਇ ਜਿਨ੍ਹੀ ਰਖੇ ਰੰਗੁ ਲਾਇ ॥
ਦੂਤਾ ਨੋ ਫੁਰਮਾਇਆ ਲੈ ਚਲੇ ਪਤਿ ਗਵਾਇ ॥
ਜੇ ਤਿਸੁ ਭਾਵੈ ਦੇ ਵਡਿਆਈ ਜੇ ਭਾਵੈ ਦੇ ਸਜਾਇ ॥4॥
ਅਗੋ ਦੇ ਜੇ ਚੇਤੀਐ ਤਾਂ ਕਾਇਤੁ ਮਿਲੈ ਸਜਾਇ ॥
ਸਾਹਾਂ ਸੁਰਤਿ ਗਵਾਈਆ ਰੰਗਿ ਤਮਾਸੈ ਚਾਇ ॥
ਬਾਬਰਵਾਣੀ ਫਿਰਿ ਗਈ ਕੁਇਰੁ ਨ ਰੋਟੀ ਖਾਇ ॥5॥
ਇਕਨਾ ਵਖਤ ਖੁਆਈਅਹਿ ਇਕਨ੍ਹਾ ਪੂਜਾ ਜਾਇ ॥
ਚਉਕੇ ਵਿਣੁ ਹਿੰਦਵਾਣੀਆ ਕਿਉ ਟਿਕੇ ਕਢਹਿ ਨਾਇ ॥
ਰਾਮੁ ਨ ਕਬਹੂ ਚੇਤਿਓ ਹੁਣਿ ਕਹਣਿ ਨ ਮਿਲੈ ਖੁਦਾਇ ॥6॥
ਇਕਿ ਘਰਿ ਆਵਹਿ ਆਪਣੈ ਇਕਿ ਮਿਲਿ ਮਿਲਿ ਪੁਛਹਿ ਸੁਖ ॥
ਇਕਨਾ੍ਹ ਏਹੋ ਲਿਖਿਆ ਬਹਿ ਬਹਿ ਰੋਵਹਿ ਦੁਖ ॥
ਜੋ ਤਿਸੁ ਭਾਵੈ ਸੋ ਥੀਐ ਨਾਨਕ ਕਿਆ ਮਾਨੁਖ ॥7॥11॥(417)॥
ਕਹਾ ਸੁ ਖੇਲ ਤਬੇਲਾ ਘੋੜੇ ਕਹਾ ਭੇਰੀ ਸਹਿਨਾਈ ॥
ਕਹਾ ਸੁ ਤੇਗਬੰਦ ਗਾਡੇਰੜਿ ਕਹਾ ਸੁ ਲਾਲ ਕਵਾਈ ॥
ਕਹਾ ਸੁ ਆਰਸੀਆ ਮੁਹ ਬੰਕੇ ਐਥੈ ਦਿਸਹਿ ਨਾਹੀ ॥1॥
ਇਹੁ ਜਗ ਤੇਰਾ ਤੂ ਗੋਸਾਈ ॥
ਏਕ ਘੜੀ ਮਹਿ ਥਾਪਿ ਉਥਾਪੇ ਜਰੁ ਵੰਡਿ ਦੇਵੈ ਭਾਈ ॥1॥ਰਹਾਉ ॥
ਕਹਾਂ ਸੁ ਘਰ ਦਰ ਮੰਡਪ ਮਹਲਾ ਕਹਾ ਸੁ ਬੰਕ ਸਰਾਈ ॥
ਕਹਾਂ ਸੁ ਸੇਜ ਸੁਖਾਲੀ ਕਾਮਣਿ ਜਿਸੁ ਵੇਖਿ ਨੀਦ ਨ ਪਾਈ ॥
ਕਹਾ ਸੁ ਪਾਨ ਤੰਬੋਲੀ ਹਰਮਾ ਹੋਈਆ ਛਾਈ ਮਾਈ ॥2॥
ਇਸੁ ਜਰ ਕਾਰਣਿ ਘਣੀ ਵਿਗੁਤੀ ਇਨਿ ਜਰ ਘਣੀ ਖੁਆਈ ॥
ਪਾਪਾ ਬਾਝਹੁ ਹੋਵੈ ਨਾਹੀ ਮੁਇਆ ਸਾਥਿ ਨ ਜਾਈ ॥
ਜਿਸ ਨੋ ਆਪ ਖੁਆਏ ਕਰਤਾ ਖੁਸਿ ਲਏ ਚੰਗਿਆਈ ॥3॥
ਕੋਟੀ ਹੂ ਪੀਰ ਵਰਜਿ ਰਹਾਏ ਜਾ ਮੀਰੁ ਸੁਣਿਆ ਧਾਇਆ ॥
ਥਾਨ ਮੁਕਾਮ ਜਲੇ ਬਿਜ ਮੰਦਰ ਮੁਛਿ ਮਿਛ ਕੁਇਰ ਰੁਲਾਇਆ ॥
ਕੋਈ ਮੁਗਲੁ ਨ ਹੋਆ ਅੰਧਾ ਕਿਨੈ ਨ ਪਰਚਾ ਲਾਇਆ ॥4॥
ਮੁਗਲ ਪਠਾਣਾ ਭਈ ਲੜਾਈ ਰਣ ਮਹਿ ਤੇਗ ਵਗਾਈ ॥
ਓਨ੍ਹੀ ਤੁਪਕਿ ਤਾਣਿ ਚਲਾਈ ਓਨ੍ਹੀ ਹਸਤਿ ਚਿੜਾਈ ॥
ਜਿਨ੍ਹ ਕੀ ਚੀਰੀ ਦਰਗਹ ਪਾਟੀ ਤਿਨ੍ਹਾ ਮਰਣਾ ਭਾਈ ॥5॥
ਇਕ ਹਿੰਦਵਾਣੀ ਅਵਰ ਤੁਰਕਾਣੀ ਭਟਿਆਣੀ ਠਕੁਰਾਣੀ ॥
ਇਕਨ੍ਹਾ ਪੇਰਣ ਸਿਰ ਖੁਰ ਪਾਟੇ ਇਕਨ੍ਹਾ ਵਾਸੁ ਮਸਾਣੀ ॥
ਜਿਨ੍ਹ ਕੇ ਬੰਕੇ ਘਰੀ ਨ ਆਇਆ ਤਿਨ੍ਹ ਕਿਉ ਰੈਣਿ ਵਿਹਾਣੀ ॥6॥
ਆਪੇ ਕਰੇ ਕਰਾਏ ਕਰਤਾ ਕਿਸ ਨੋ ਆਖਿ ਸੁਣਾਈਐ ॥
ਦੁਖੁ ਸੁਖੁ ਤੇਰੈ ਭਾਣੈ ਹੋਵੈ ਕਿਸ ਥੈ ਜਾਇ ਰੂਆਈਐ ॥
ਹੁਕਮੀ ਹੁਕਮਿ ਚਲਾਏ ਵਿਗਸੈ ਨਾਨਕ ਲਿਖਿਆ ਪਾਈਐ ॥7॥12॥(417)॥
ਜੋਗੁ ਨ ਖਿੰਥਾ ਜੋਗੁ ਨ ਡੰਡੈ ਜੋਗੁ ਨ ਭਸਮ ਚੜਾਈਐ ॥
ਜੋਗੁ ਨ ਮੁੰਦੀ ਮੂੰਡਿ ਮੁਡਾਇਐ ਜੋਗੁ ਨ ਸਿੰਙੀ ਵਾਈਐ ॥
ਅੰਜਨ ਮਾਹਿ ਨਿਰੰਜਨ ਰਹੀਐ ਜੋਗ ਜੁਗਤਿ ਇਵ ਪਾਈਐ ॥1॥
ਗਲੀ ਜੋਗੁ ਨ ਹੋਈ ॥
ਏਕ ਦ੍ਰਿਸਟਿ ਕਰਿ ਸਮਸਰਿ ਜਾਣੈ ਜੋਗੀ ਕਹੀਐ ਸੋਈ ॥1॥ਰਹਾਉ ॥
ਜੋਗੁ ਨ ਬਾਹਰਿ ਮੜੀ ਮਸਾਣੀ ਜੋਗੁ ਨ ਤਾੜੀ ਲਾਈਐ ॥
ਜੋਗੁ ਨ ਦੇਸਿ ਦਿਸੰਤਰਿ ਭਵਿਐ ਜੋਗੁ ਨ ਤੀਰਥਿ ਨਾਈਐ ॥
ਅੰਜਨ ਮਾਹਿ ਨਿਰੰਜਨ ਰਹੀਐ ਜੋਗ ਜੁਗਤਿ ਇਵ ਪਾਈਐ ॥2॥
ਸਤਿਗੁਰੁ ਭੇਟੈ ਤਾ ਸਹਸਾ ਤੂਟੈ ਧਾਵਤੁ ਵਰਜਿ ਰਹਾਈਐ ॥
ਨਿਝਰੁ ਝਰੈ ਸਹਜ ਧੁਨਿ ਲਾਗੈ ਘਰ ਹੀ ਪਰਚਾ ਪਾਈਐ ॥
ਅੰਜਨ ਮਾਹਿ ਨਿਰੰਜਨ ਰਹੀਐ ਜੋਗ ਜੁਗਤਿ ਇਵ ਪਾਈਐ ॥3॥
ਨਾਨਕ ਜੀਵਤਿਆ ਮਰਿ ਰਹੀਐ ਐਸਾ ਜੋਗੁ ਕਮਾਈਐ ॥
ਵਾਜੇ ਬਾਝਹੁ ਸਿੰਙੀ ਵਾਜੈ ਤਉ ਨਿਰਭਉ ਪਦੁ ਪਾਈਐ ॥
ਅੰਜਨ ਮਾਹਿ ਨਿਰੰਜਨ ਰਹੀਐ ਜੋਗ ਜੁਗਤਿ ਤਉ ਪਾਈਐ ॥4॥1॥8॥(730)॥
ਕਤ ਕੀ ਮਾਈ ਬਾਪੁ ਕਤ ਕੇਰਾ ਕਿਦੂ ਥਾਵਹੁ ਹਮ ਆਏ ॥
ਅਗਨਿ ਬਿੰਬ ਜਲ ਭੀਤਰਿ ਨਿਪਜੇ ਕਾਹੇ ਕੰਮਿ ਉਪਾਏ ॥1॥
ਮੇਰੇ ਸਾਹਿਬਾ ਕਉਣੁ ਜਾਣੈ ਗੁਣ ਤੇਰੇ ॥
ਕਹੇ ਨ ਜਾਨੀ ਅਉਗਣ ਮੇਰੇ ॥1॥ਰਹਾਉ ॥
ਕੇਤੇ ਰੁਖ ਬਿਰਖ ਹਮ ਚੀਨੇ ਕੇਤੇ ਪਸੂ ਉਪਾਏ ॥
ਕੇਤੇ ਨਾਗ ਕੁਲੀ ਮਹਿ ਆਏ ਕੇਤੇ ਪੰਖਿ ਉਡਾਏ ॥2॥
ਹਟ ਪਟਣ ਬਿਜ ਮੰਦਰ ਭੰਨੈ ਕਰਿ ਚੋਰੀ ਘਰਿ ਆਵੈ ॥
ਅਗਹੁ ਦੇਖੈ ਪਿਛਹੁ ਦੇਖੈ ਤੁਝ ਤੇ ਕਹਾ ਛਪਾਵੈ ॥3॥
ਤਟ ਤੀਰਥ ਹਮ ਨਵ ਖੰਡ ਦੇਖੇ ਹਟ ਪਟਣ ਬਾਜਾਰਾ ॥
ਲੈ ਕੈ ਤਕੜੀ ਤੋਲਣਿ ਲਾਗਾ ਘਟ ਹੀ ਮਹਿ ਵਣਜਾਰਾ ॥4॥
ਜੇਤਾ ਸਮੁੰਦੁ ਸਾਗਰੁ ਨੀਰਿ ਭਰਿਆ ਤੇਤੇ ਅਉਗਣ ਹਮਾਰੇ ॥
ਦਇਆ ਕਰਹੁ ਕਿਛੁ ਮਿਹਰ ਉਪਾਵਹੁ ਡੁਬਦੇ ਪਥਰ ਤਾਰੇ ॥5॥
ਜੀਅੜਾ ਅਗਨਿ ਬਰਾਬਰਿ ਤਪੈ ਭਤਿਰਿ ਵਗੈ ਕਾਤੀ ॥
ਪ੍ਰਣਵਤਿ ਨਾਨਕੁ ਹੁਕਮੁ ਪਛਾਣੈ ਸੁਖੁ ਹੋਵੈ ਦਿਨੁ ਰਾਤੀ ॥6॥5॥17॥(156)॥
ਖੁਰਾਸਾਨ ਖਸਮਾਨਾ ਕੀਆ ਹਿੰਦੁਸਤਾਨੁ ਡਰਾਇਆ ॥
ਆਪੈ ਦੋਸੁ ਨ ਦੇਈ ਕਰਤਾ ਜਮੁ ਕਰਿ ਮੁਗਲੁ ਚੜਾਇਆ ॥
ਏਤੀ ਮਾਰ ਪਈ ਕਰਲਾਣੇ ਤੈਂ ਕੀ ਦਰਦੁ ਨ ਆਇਆ ॥1॥
ਕਰਤਾ ਤੂੰ ਸਭਨਾ ਕਾ ਸੋਈ ॥
ਜੇ ਸਕਤਾ ਸਕਤੇ ਕਉ ਮਾਰੇ ਤਾ ਮਨਿ ਰੋਸੁ ਨ ਹੋਈ ॥1॥ਰਹਾਉ ॥
ਸਕਤਾ ਸੀਹੁ ਮਾਰੇ ਪੈ ਵਗੈ ਖਸਮੈ ਸਾ ਪੁਰਸਾਈ ॥
ਰਤਨ ਵਿਗਾੜਿ ਵਿਗੋਏ ਕੁਤੀਂ ਮੁਇਆ ਸਾਰ ਨ ਕਾਈ ॥
ਆਪੇ ਜੋੜਿ ਵਿਛੋੜੇ ਆਪੇ ਵੇਖੁ ਤੇਰੀ ਵਡਿਆਈ ॥2॥
ਜੇ ਕੋ ਨਾਉ ਧਰਾਏ ਵਡਾ ਸਾਦ ਕਰੇ ਮਨਿ ਭਾਣੇ ॥
ਖਸਮੈ ਨਦਰੀ ਕੀੜਾ ਆਵੈ ਜੇਤੇ ਚੁਗੈ ਦਾਣੇ ॥
ਮਰਿ ਮਰਿ ਜੀਵੈ ਤਾ ਕਿਛੁ ਪਾਏ ਨਾਨਕ ਨਾਮੁ ਵਖਾਣੇ ॥3॥5॥39॥(360)॥
ਕੋਈ ਆਖੈ ਭੂਤਨਾ ਕੋ ਕਹੈ ਬੇਤਾਲਾ ॥
ਕੋਈ ਆਖੈ ਆਦਮੀ ਨਾਨਕੁ ਵੇਚਾਰਾ ॥1॥
ਭਇਆ ਦਿਵਾਨਾ ਸਾਹ ਕਾ ਨਾਨਕੁ ਬਉਰਾਨਾ ॥
ਹਉ ਹਰਿ ਬਿਨੁ ਅਵਰੁ ਨ ਜਾਨਾ ॥1॥ਰਹਾਉ॥
ਤਉ ਦੇਵਾਨਾ ਜਾਣੀਐ ਜਾ ਭੈ ਦੇਵਾਨਾ ਹੋਇ ॥
ਏਕੀ ਸਾਹਿਬ ਬਾਹਰਾ ਦੂਜਾ ਅਵਰੁ ਨ ਜਾਣੈ ਕੋਇ ॥2॥
ਤਉ ਦੇਵਾਨਾ ਜਾਣੀਐ ਜਾ ਏਕਾ ਕਾਰ ਕਮਇ ॥
ਹੁਕਮੁ ਪਛਾਣੈ ਖਸਮ ਕਾ ਦੂਜੀ ਅਵਰ ਸਿਆਣਪ ਕਾਇ ॥3॥
ਤਉ ਦੇਵਾਨਾ ਜਾਣੀਐ ਜਾ ਸਾਹਿਬ ਧਰੇ ਪਿਆਰੁ ॥
ਮੰਦਾ ਜਾਣੈ ਆਪ ਕਉ ਅਵਰੁ ਭਲਾ ਸੰਸਾਰੁ ॥4॥7॥(991)॥
ਮਾਹਾ ਮਾਹ ਮੁਮਾਰਖੀ ਚੜਿਆ ਸਦਾ ਬਸੰਤੁ ॥
ਪਰਫੜੁ ਚਿਤ ਸਮਾਲਿ ਸੋਇ ਸਦਾ ਸਦਾ ਗੋਬਿੰਦੁ ॥1॥
ਭੋਲਿਆ ਹਉਮੈ ਸੁਰਤਿ ਵਿਸਾਰਿ ॥
ਹਉਮੈ ਮਾਰਿ ਬੀਚਾਰਿ ਮਨ ਗੁਣ ਵਿਚਿ ਗੁਣੁ ਲੈ ਸਾਰ ॥1॥ਰਹਾਉ॥
ਕਰਮ ਪੇਡੁ ਸਾਖਾ ਹਰੀ ਧਰਮੁ ਫੁਲੁ ਫਲੁ ਗਿਆਨੁ ॥
ਪਤ ਪਰਾਪਤਿ ਛਾਵ ਘਣੀ ਚੂਕਾ ਮਨ ਅਭਿਮਾਨੁ ॥2॥
ਅਖੀ ਕੁਦਰਤਿ ਕੰਨੀ ਬਾਣੀ ਮੁਖਿ ਆਖਣੁ ਸਚੁ ਨਾਮੁ ॥
ਪਤਿ ਕਾ ਧਨੁ ਪੂਰਾ ਹੋਇਆ ਲਾਗਾ ਸਹਜਿ ਧਿਆਨੁ ॥3॥
ਮਾਹਾ ਰੁਤੀ ਆਵਣਾ ਵੇਖਹੁ ਕਰਮ ਕਮਾਇ ॥
ਨਾਨਕ ਹਰੇ ਨ ਸੂਕਹੀ ਜਿ ਗੁਰਮੁਖਿ ਰਹੇ ਸਮਾਇ ॥4॥1॥(1068)॥
ਮਨੁ ਹਾਲੀ ਕਿਰਸਾਣੀ ਕਰਣੀ ਸਰਮੁ ਪਾਣੀ ਤਨੁ ਖੇਤੁ ॥
ਨਾਮੁ ਬੀਜੁ ਸੰਤੋਖੁ ਸੁਹਾਗਾ ਰਖੁ ਗਰੀਬੀ ਵੇਸੁ ॥
ਭਾਉ ਕਰਮ ਕਰਿ ਜੰਮਸੀ ਸੇ ਘਰ ਭਾਗਠ ਦੇਖੁ ॥1॥
ਬਾਬਾ ਮਾਇਆ ਸਾਥਿ ਨ ਹੋਇ ॥
ਇਨਿ ਮਾਇਆ ਜਗੁ ਮੋਹਿਆ ਵਿਰਲਾ ਬੂਝੈ ਕੋਇ ॥ਰਹਾਉ॥
ਹਾਣੁ ਹਟੁ ਕਰਿ ਆਰਜਾ ਸਚੁ ਨਾਮੁ ਕਰਿ ਵਥੁ ॥
ਸੁਰਤਿ ਸੋਚ ਕਰਿ ਭਾਂਡਸਾਲ ਤਿਸੁ ਵਿਚਿ ਤਿਸ ਨੋ ਰਖੁ ॥
ਵਣਜਾਰਿਆ ਸਿਉ ਵਣਜੁ ਕਰਿ ਲੈ ਲਾਹਾ ਮਨਿ ਹਸੁ ॥2॥
ਸੁਣਿ ਸਾਸਤ ਸਉਦਾਗਰੀ ਸਤੁ ਘੋੜੇ ਲੈ ਚਲੁ ॥
ਖਰਚੁ ਬੰਨੁ ਚੰਗਿਆਈਆ ਮਤੁ ਮਨ ਜਾਣਹਿ ਕਲੁ ॥
ਨਿਰੰਕਾਰ ਕੈ ਦੇਸਿ ਜਾਹਿ ਤਾ ਸੁਖਿ ਲਹਹਿ ਮਹਲੁ ॥3॥
ਲਾਇ ਚਿਤੁ ਕਰਿ ਚਾਕਰੀ ਮੰਨਿ ਨਾਮੁ ਕਰਿ ਕੰਮੁ ॥
ਬੰਨੁ ਬਦੀਆ ਕਰਿ ਧਾਵਣੀ ਤਾ ਕੋ ਆਖੈ ਧੰਨੁ ॥
ਨਾਨਕ ਵੇਖੈ ਨਦਰਿ ਕਰਿ ਚੜੈ ਚਵਗਣ ਵੰਨੁ ॥4॥2॥(595)॥
ਮੋਹੁ ਕੁਟੰਬੁ ਮੋਹੁ ਸਭ ਕਾਰ ॥
ਮੋਹੁ ਤੁਮ ਤਜਹੁ ਸਗਲ ਵੇਕਾਰ ॥1॥
ਮੋਹੁ ਅਰੁ ਭਰਮੁ ਤਜਹੁ ਤੁਮ੍ਹ ਬੀਰ ॥
ਸਾਚੁ ਨਾਮੁ ਰਿਦੇ ਰਵੈ ਸਰੀਰ ॥1॥ਰਹਾਉ॥
ਸਚੁ ਨਾਮੁ ਜਾ ਨਵ ਨਿਧਿ ਪਾਈ ॥
ਰੋਵੈ ਪੂਤੁ ਨ ਕਲਪੈ ਮਾਈ ॥2॥
ਏਤੁ ਮੋਹਿ ਡੂਬਾ ਸੰਸਾਰੁ ॥
ਗੁਰਮੁਖਿ ਕੋਈ ਉਤਰੈ ਪਾਰਿ ॥3॥
ਏਤੁ ਮੋਹਿ ਫਿਰਿ ਜੂਨੀ ਪਾਹਿ ॥
ਮੋਹੇ ਲਾਗਾ ਜਮ ਪੁਰਿ ਜਾਹਿ ॥4॥
ਗੁਰ ਦੀਖਿਆ ਲੇ ਜਪੁ ਤਪੁ ਕਮਾਹਿ ॥
ਨਾ ਮੋਹੁ ਤੂਟੈ ਨਾ ਥਾਇ ਪਾਹਿ ॥5॥
ਨਦਰਿ ਕਰੇ ਤਾ ਏਹੁ ਮੋਹੁ ਜਾਇ ॥
ਨਾਨਕ ਹਰਿ ਸਿਉ ਰਹੈ ਸਮਾਇ ॥6॥23॥(356)॥
ਸੁਣਿ ਵਡਾ ਆਖੈ ਸਭ ਕੋਈ ॥
ਕੇਵਡੁ ਵਡਾ ਡੀਠਾ ਹੋਈ ॥
ਕੀਮਤਿ ਪਾਇ ਨ ਕਹਿਆ ਜਾਇ ॥
ਕਹਣੈ ਵਾਲੇ ਤੇਰੇ ਰਹੇ ਸਮਾਇ ॥1॥
ਵਡੇ ਮੇਰਾ ਸਾਹਿਬਾ ਗਹਿਰ ਗੰਭੀਰਾ ਗੁਣੀ ਗਹੀਰਾ ॥
ਕੋਈ ਨ ਜਾਣੈ ਤੇਰਾ ਕੀਤਾ ਕੇਵਡੁ ਚੀਰਾ ॥1॥ਰਹਾਉ॥
ਸਭਿ ਸੁਰਤੀ ਮਿਲਿ ਸੁਰਤਿ ਕਮਾਈ ॥
ਸਭਿ ਕੀਮਤਿ ਮਿਲਿ ਕੀਮਤਿ ਪਾਈ ॥
ਗਿਆਨੀ ਧਿਆਨੀ ਗੁਰ ਗੁਰ ਹਾਈ ॥
ਕਹਣੁ ਨ ਜਾਈ ਤੇਰੀ ਤਿਲੁ ਵਡਿਆਈ ॥2॥
ਸਭਿ ਸਤ ਸਭਿ ਤਪ ਸਭਿ ਚੰਗਿਆਈਆ ॥
ਸਿਧਾ ਪੁਰਖਾ ਕੀਆ ਵਡਿਆਈਆਂ ॥
ਤੁਧੁ ਵਿਣੁ ਸਿਧੀ ਕਿਨੈ ਨ ਪਾਈਆ ॥
ਕਰਮਿ ਮਿਲੈ ਨਾਹੀ ਠਾਕਿ ਰਹਾਈਆ ॥3॥
ਆਖਣ ਵਾਲਾ ਕਿਆ ਬੇਚਾਰਾ ॥
ਸਿਫਤੀ ਭਰੇ ਤੇਰੇ ਭੰਡਾਰਾ ॥
ਜਿਸੁ ਤੂ ਦੇਹਿ ਤਿਸੈ ਕਿਆ ਚਾਰਾ ॥
ਨਾਨਕ ਸਚੁ ਸਵਾਰਣਹਾਰਾ ॥4॥1॥(348)॥
ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥
ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵੈ ਤਿਸੁ ॥1॥
ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹਿ ॥
ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥1॥ਰਹਾਉ ॥
ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥
ਢਠੀਆ ਕੰਮਿ ਨ ਆਵਨ੍ਹੀ ਵਿਚਹੁ ਸਖਣੀਆਹਾ ॥2॥
ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨ੍ਹਿ ॥
ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨ੍ਹਿ ॥3॥
ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨ੍ਹਿ ॥
ਸੇ ਫਲ ਕੰਮਿ ਨ ਆਵਨ੍ਹੀ ਤੇ ਗੁਣ ਮੈ ਤਨਿ ਹੰਨ੍ਹਿ ॥4॥
ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥
ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥5॥
ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥
ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥6॥1॥3॥(729)॥
ਵਿਦਿਆ ਵੀਚਾਰੀ ਤਾਂ ਪਰਉਪਕਾਰੀ ॥
ਜਾਂ ਪੰਚ ਰਾਸੀ ਤਾਂ ਤੀਰਥ ਵਾਸੀ ॥1॥
ਘੁੰਘਰੂ ਵਾਜੈ ਜੇ ਮਨੁ ਲਾਗੈ ॥
ਤਉ ਜਮੁ ਕਹਾ ਕਰੇ ਮੋ ਸਿਉ ਆਗੈ ॥1॥ਰਹਾਉ॥
ਆਸ ਨਿਰਾਸੀ ਤਉ ਸੰਨਿਆਸੀ ॥
ਜਾਂ ਜਤੁ ਜੋਗੀ ਤਾਂ ਕਾਇਆ ਭੋਗੀ ॥2॥
ਦਇਆ ਦਿਗੰਬਰੁ ਦੇਹ ਬੀਚਾਰੀ ॥
ਆਪਿ ਮਰੈ ਅਵਰਾ ਨਹ ਮਾਰੀ ॥3॥
ਏਕੁ ਤੂ ਹੋਰਿ ਵੇਸ ਬਹੁਤੇਰੇ ॥
ਨਾਨਕੁ ਜਾਣੈ ਚੋਜ ਨ ਤੇਰੇ ॥4॥25॥(356)॥